ਖੁਰਾਲਗੜ੍ਹ ਸਾਹਿਬ ਤੋਂ ਗੜ੍ਹਸ਼ੰਕਰ ਜਾ ਰਹੀ ਪਿਕਅੱਪ ਗੱਡੀ ਪਲਟੀ, 11 ਲੋਕ ਜ਼ਖ਼ਮੀ
Wednesday, Apr 15, 2026 - 04:40 PM (IST)
ਹੁਸ਼ਿਆਰਪੁਰ- ਹੁਸ਼ਿਆਰਪੁਰ ਜ਼ਿਲ੍ਹੇ 'ਚ ਇਕ ਪਿਕਅੱਪ ਗੱਡੀ ਦੇ ਪਲਟਣ ਨਾਲ 11 ਲੋਕ ਜ਼ਖ਼ਮੀ ਹੋ ਗਏ। ਇਹ ਘਟਨਾ ਮੰਗਲਵਾਰ ਦੇਰ ਰਾਤ ਵਾਪਰੀ ਉਸ ਸਮੇਂ ਵਾਪਰੀ ਜਦੋਂ ਲਗਭਗ 20 ਯਾਤਰੀਆਂ ਨੂੰ ਲੈ ਕੇ ਪਿਕਅੱਪ ਗੱਡੀ ਖੁਰਾਲਗੜ੍ਹ ਸਾਹਿਬ ਤੋਂ ਗੜ੍ਹਸ਼ੰਕਰ ਜਾ ਰਹੀ ਸੀ। ਪੁਲਸ ਮੁਤਾਬਕ ਡਰਾਈਵਰ ਕੋਲੋਂ ਢਲਾਣ 'ਤੇ ਗੱਡੀ ਤੋਂ ਕੰਟਰੋਲ ਤੋਂ ਬਾਹਰ ਹੋ ਗਈ, ਜਿਸ ਕਾਰਨ ਪਿਕਅੱਪ ਸੜਕ 'ਤੇ ਪਲਟ ਗਈ। ਰਾਹਗੀਰਾਂ ਨੇ ਜ਼ਖ਼ਮੀਆਂ ਨੂੰ ਤੁਰੰਤ ਗੜ੍ਹਸ਼ੰਕਰ ਦੇ ਸਿਵਲ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਮੁੱਢਲੀ ਸਹਾਇਤਾ ਤੋਂ ਬਾਅਦ ਕਰੀਬ 7 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ, ਜਦਕਿ ਬਾਕੀਆਂ ਦਾ ਇਲਾਜ ਚੱਲ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੋ ਗੰਭੀਰ ਜ਼ਖ਼ਮੀ ਔਰਤਾਂ ਨੂੰ ਇਲਾਜ ਲਈ ਚੰਡੀਗੜ੍ਹ ਦੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGIMER) ਵਿਚ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
