ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ 2 ਦਿਨਾਂ ਅੰਦਰ ਡਰੱਗ ਨੈੱਟਵਰਕ ’ਚ ਸ਼ਾਮਲ 11 ਵਿਅਕਤੀ ਗ੍ਰਿਫ਼ਤਾਰ

Monday, Nov 10, 2025 - 06:02 PM (IST)

ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ 2 ਦਿਨਾਂ ਅੰਦਰ ਡਰੱਗ ਨੈੱਟਵਰਕ ’ਚ ਸ਼ਾਮਲ 11 ਵਿਅਕਤੀ ਗ੍ਰਿਫ਼ਤਾਰ

ਜਲੰਧਰ (ਪੰਕਜ, ਕੁੰਦਨ)- ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਚੱਲ ਰਹੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੇ ਅਧੀਨ ਲਗਾਤਾਰ ਕਾਰਵਾਈ ਜਾਰੀ ਰੱਖਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਬੀਤੇ ਦੋ ਦਿਨਾਂ ਦੌਰਾਨ ਸ਼ਹਿਰ ਭਰ ਵਿੱਚ ਵੱਖ-ਵੱਖ ਕਾਰਵਾਈਆਂ ਕੀਤੀਆਂ ਗਈਆਂ। ਇਸ ਦੌਰਾਨ 11 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 68 ਗ੍ਰਾਮ ਹੈਰੋਇਨ ਅਤੇ 70 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ. ਪੀ. ਜਲੰਧਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖਦੇ ਹੋਏ ਪਿਛਲੇ ਦੋ ਦਿਨਾਂ ਦੌਰਾਨ ਕਮਿਸ਼ਨਰੇਟ ਜਲੰਧਰ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਸ ਟੀਮਾਂ ਨੇ ਹਲਕਾ ਜੀਓ ਅਫ਼ਸਰਾਂ ਦੀ ਨਿਗਰਾਨੀ ਹੇਠ ਕਈ ਸ਼ੱਕੀ ਥਾਵਾਂ ’ਤੇ ਛਾਪੇਮਾਰੀਆਂ ਕੀਤੀਆਂ ਗਈਆਂ।

ਇਹ ਵੀ ਪੜ੍ਹੋ:  ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 12 ਨਵੰਬਰ ਨੂੰ ਹੋਵੇਗਾ...

ਜਿਸ ਦੌਰਾਨ ਪੁਲਸ ਟੀਮਾਂ ਵੱਲੋਂ 9 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋ 68 ਗ੍ਰਾਮ ਹੈਰੋਇਨ ਅਤੇ 70 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ। ਇਸ ਕਾਰਵਾਈ ਦੋਰਾਨ ਪੁਲਸ ਪਾਰਟੀ ਵੱਲੋਂ ਦੋ ਵਿਅਕਤੀਆਂ ਨੂੰ ਨਸ਼ੇ ਦਾ ਸੇਵਨ ਕਰਦੇ ਹੋਏ ਕਾਬੂ ਕੀਤਾ ਗਿਆ। ਇਨ੍ਹਾਂ ਗ੍ਰਿਫ਼ਤਾਰ ਕੀਤੇ 11 ਮੁਲਜ਼ਮਾ ਵਿਰੁੱਧ NDPS ਐਕਟ ਅਧੀਨ ਮੁਕੱਦਮੇ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਇਹ ਕਾਰਵਾਈ ਆਉਣ ਵਾਲੇ ਦਿਨਾਂ ਵਿੱਚ ਹੋਰ ਤੀਵਰਤਾ ਨਾਲ ਜਾਰੀ ਰਹੇਗੀ ਤਾਂ ਜੋ ਇਸ ਨਸ਼ਿਆਂ ਦੇ ਨੈੱਟਵਰਕ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ।

ਇਹ ਵੀ ਪੜ੍ਹੋ: Punjab:ਸੜਕ ਹਾਦਸੇ ਨੇ ਉਜਾੜ 'ਤਾ ਘਰ! ਮਾਸੀ ਨੂੰ ਮਿਲਣ ਜਾ ਰਹੇ ਨੌਜਵਾਨ ਦੀ ਤੜਫ਼-ਤੜਫ਼ ਕੇ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News