ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਠੱਗੇ 12.50 ਲੱਖ, ਮਾਂ-ਪੁੱਤ ਖ਼ਿਲਾਫ਼ ਮਾਮਲਾ ਦਰਜ
Friday, Feb 21, 2025 - 06:35 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਜਸਵਿੰਦਰ)-ਪਿੰਡ ਦਰੀਆ ਵਾਸੀ ਨੌਜਵਾਨ ਨੂੰ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ 12 ਲੱਖ 50 ਹਜ਼ਾਰ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਮਾਂ-ਪੁੱਤਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਐਡਵੋਕੇਟ ਦਮਨਦੀਪ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਦਰੀਆ ਦੇ ਬਿਆਨ ਦੇ ਆਧਾਰ ’ਤੇ ਜਸਵੀਰ ਕੌਰ ਪਤਨੀ ਬਲਵੀਰ ਸਿੰਘ ਵਾਸੀ ਬੁੱਲੋਵਾਲ ਅਤੇ ਉਸ ਦੇ ਪੁੱਤਰ ਗੁਰਵੀਰ ਸਿੰਘ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਧਮਾਕਾ, ਬਿਜਲੀ ਦੀਆਂ ਤਾਰਾਂ 'ਚ ਫਸਿਆ ਟਰੱਕ, ਮਿੰਟਾਂ 'ਚ ਮਚੀ ਹਫ਼ੜਾ-ਦਫੜੀ
ਆਪਣੇ ਬਿਆਨ ਵਿਚ ਦਮਨਦੀਪ ਸਿੰਘ ਦੱਸਿਆ ਕਿ ਉਸ ਨੇ ਉਕਤ ਲੋਕਾਂ ਦੇ ਝਾਂਸੇ ਵਿਚ ਆਪਣੇ ਚਾਚੇ ਦੇ ਪੁੱਤਰ ਜਸਪ੍ਰੀਤ ਸਿੰਘ ਨੂੰ ਆਸਟ੍ਰੇਲੀਆ ਭੇਜਣ ਲਈ 9 ਮਈ 2024 ਨੂੰ ਪੇਸ਼ਗੀ ਵਜੋਂ 12 ਲੱਖ 50 ਹਜ਼ਾਰ ਰੁਪਏ ਦਿੱਤੇ ਸਨ ਪਰ ਜਦੋਂ ਉਨ੍ਹਾਂ ਨੇ ਉਸ ਦੇ ਭਰਾ ਨੂੰ ਵਿਦੇਸ਼ ਨਹੀਂ ਭੇਜਿਆ ਤਾਂ ਰਕਮ ਵਾਪਸ ਮੰਗਣ ’ਤੇ ਉਹ ਉਸ ਨੂੰ ਝੂਠੇ ਕੇਸ ਵਿਚ ਫਸਾਉਣ ਦੀਆਂ ਧਮਕੀਆਂ ਦੇਣ ਲੱਗ ਪਏ। ਉਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਹੋਰਨਾਂ ਲੋਕਾਂ ਨਾਲ ਵੀ ਠੱਗੀਆਂ ਮਾਰੀਆਂ ਹਨ। ਪੁਲਸ ਨੇ ਹੁਣ ਜਾਂਚ ਤੋਂ ਬਾਅਦ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਅਗਲੇ 24 ਘੰਟੇ ਅਹਿਮ, ਕਈ ਸੂਬਿਆਂ 'ਚ ਤੂਫ਼ਾਨ ਨਾਲ ਭਾਰੀ ਮੀਂਹ ਦਾ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e