ਜਲੰਧਰ ਜ਼ਿਲ੍ਹੇ ''ਚ ਸੱਪ ਦੇ ਡੰਗਣ ਦੇ 122 ਕੇਸ ਰਿਪੋਰਟ, ਸਟਾਫ਼ ਨੂੰ ਇਲਾਜ ਸਬੰਧੀ ਹਦਾਇਤ ਜਾਰੀ
Thursday, Aug 24, 2023 - 03:12 PM (IST)

ਜਲੰਧਰ (ਰੱਤਾ)–ਸੱਪ ਦੇ ਡੰਗਣ (ਸਨੇਕ ਬਾਈਟ) ਦੇ ਇਲਾਜ ਸਬੰਧੀ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਬੁੱਧਵਾਰ ਨੂੰ ਆਪਣੇ ਦਫ਼ਤਰ ਵਿਚ ਸਾਰੇ ਪ੍ਰੋਗਰਾਮ ਅਫ਼ਸਰਾਂ ਅਤੇ ਸਿਵਲ ਹਸਪਤਾਲ ਦੇ ਸਟਾਫ਼ ਨਾਲ ਵਿਸ਼ੇਸ਼ ਬੈਠਕ ਕੀਤੀ।
ਡਾ. ਸ਼ਰਮਾ ਨੇ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਸੱਪ ਦੇ ਡੰਗਣ ਦੇ ਕੇਸਾਂ ਦੇ ਮਾਮਲੇ ਵਿਚ ਕੋਈ ਵੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਜੇਕਰ ਕੋਈ ਕੇਸ ਹਸਪਤਾਲ ਵਿਚ ਆਉਂਦਾ ਹੈ ਤਾਂ ਜਲਦੀ ਤੋਂ ਜਲਦੀ ਉਸ ਦਾ ਇਲਾਜ ਸ਼ੁਰੂ ਕੀਤਾ ਜਾਵੇ ਤਾਂ ਜੋ ਮਰੀਜ਼ ਦੀ ਜਾਨ ਬਚਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸੱਪ ਦੇ ਡੰਗਣ ਦੀ ਸਥਿਤੀ ਵਿਚ ਜਾਨ ਬਚਾਉਣ ਲਈ ਵਰਤੋਂ ਵਿਚ ਲਿਆਂਦੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਨਤਾ ਨੂੰ ਜਾਗਰੂਕ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਮਝਾਇਆ ਜਾਵੇ ਕਿ ਅਜਿਹੀ ਸਥਿਤੀ ਵਿਚ ਘਬਰਾਉਣ ਦੀ ਬਜਾਏ ਮਰੀਜ਼ ਨੂੰ ਤੁਰੰਤ ਸਮੇਂ ’ਤੇ ਹਸਪਤਾਲ ਪਹੁੰਚਾਇਆ ਜਾਵੇ ਤਾਂ ਜੋ ਉਸ ਦੀ ਜਾਨ ਬਚਾਈ ਜਾ ਸਕੇ।
ਇਹ ਵੀ ਪੜ੍ਹੋ-ਛੱਪੜ 'ਚ ਡੁੱਬਣ ਕਾਰਨ ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ
ਡਾ. ਸ਼ਰਮਾ ਨੇ ਦੱਸਿਆ ਕਿ ਸਾਲ 2022 ਦੌਰਾਨ ਜ਼ਿਲ੍ਹੇ ਵਿਚ ਸੱਪ ਦੇ ਡੰਗਣ ਦੇ ਕੁੱਲ 244 ਕੇਸ ਮਿਲੇ ਸਨ ਅਤੇ ਇਸ ਸਾਲ ਹੁਣ ਤੱਕ 122 ਕੇਸ ਸਾਹਮਣੇ ਆ ਚੁੱਕੇ ਹਨ। ਬੈਠਕ ਵਿਚ ਸਿਵਲ ਸਰਜਨ ਡਾ. ਜੋਤੀ ਫੋਕੇਲਾ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਚੋਪੜਾ, ਸੀਨੀਅਰ ਮੈਡੀਕਲ ਆਫ਼ਿਸਰ ਡਾ. ਗੁਰਮੀਤ ਲਾਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ- ਉਜੜਿਆ ਘਰ: ਭੁਲੱਥ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ, ਮਚਿਆ ਚੀਕ-ਚਿਹਾੜਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ