13,500 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ 1 ਗ੍ਰਿਫ਼ਤਾਰ
Monday, Jul 07, 2025 - 05:59 PM (IST)

ਨਵਾਂਸ਼ਹਿਰ (ਤ੍ਰਿਪਾਠੀ)-ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ 13,500 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਮਹਿੰਦਰ ਪਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਸ਼ੱਕੀ ਲੋਕਾਂ ਅਤੇ ਵਾਹਨਾਂ ਦੀ ਭਾਲ ’ਚ ਥਾਣਾ ਸਦਰ ਨਵਾਂਸ਼ਹਿਰ ਤੋਂ ਪਿੰਡ ਹਿਆਲਾ ਹੁੰਦੇ ਨਹਿਰ ਦੇ ਨਾਲ ਪਿੰਡ ਕਰਿਆਮ ਵੱਲ ਜਾ ਰਹੀ ਸੀ ਕਿ ਰਸਤੇ ’ਚ ਇਕ ਵਿਅਕਤੀ ਆਪਣੇ ਸਿਰ ’ਤੇ ਇਕ ਭਾਰੀ ਪਲਾਸਟਿਕ ਬੈਗ ਲੈ ਕੇ ਆਉਂਦਾ ਵਿਖਾਈ ਦਿੱਤਾ, ਜਿਹੜਾ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਬੈਗ ਨੂੰ ਘਾਹ ਫੂਸ ’ਤੇ ਛੱਡ ਕੇ ਕੱਚੀ ਸੜਕ ਵੱਲ ਤੇਜ਼ ਕਦਮਾਂ ਨਾਲ ਤੁਰਨ ਲੱਗ ਪਿਆ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ, ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ, 8 ਲੋਕਾਂ ਦੀ ਮੌਤ
ਥਾਣੇਦਾਰ ਨੇ ਦੱਸਿਆ ਕਿ ਪੁਲਸ ਕਰਮਚਾਰੀਆਂ ਦੀ ਮਦਦ ਨਾਲ ਉਨ੍ਹਾਂ ਨੇ ਸ਼ੱਕ ਦੇ ਆਧਾਰ ’ਤੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਘਾਹ-ਫੂਸ ’ਚ ਰੱਖੇ ਥੈਲੇ ਦੀ ਜਾਂਚ ਕੀਤੀ ਤਾਂ ਉਸ ’ਚੋਂ 13,500 ਐੱਮ. ਐੱਲ. (18 ਬੋਤਲਾਂ) ਨਾਜਾਇਜ਼ ਸ਼ਰਾਬ ਬਰਾਮਦ ਹੋਈ। ਥਾਣੇਦਾਰ ਮਹਿੰਦਰ ਪਾਲ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਜਗਤਾਰ ਚੰਦ ਉਰਫ਼ ਪਿੰਦੂ ਪੁੱਤਰ ਸੁੱਚਾ ਰਾਮ ਵਾਸੀ ਪਿੰਡ ਲੰਗੜੋਆ ਦੇ ਤੌਰ ’ਤੇ ਹੋਈ ਹੈ। ਥਾਣੇਦਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਦਾ ਵਿਰੋਧੀਆਂ 'ਤੇ ਤੰਜ, ਕਿਹਾ-ਕਾਂਗਰਸ ਤੇ ਭਾਜਪਾ ਵਿਚਾਲੇ ਜ਼ਬਰਦਸਤ ਸੈਟਿੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e