13 ਸਾਲਾ ਕੁੜੀ ਨੂੰ ਵਰਗਲਾ ਕੇ ਲੈ ਗਿਆ ਨੌਜਵਾਨ, ਮਾਮਲਾ ਦਰਜ

06/08/2024 4:58:54 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਗੁਪਤਾ,ਜਸਵਿੰਦਰ )- ਬੇਟ ਇਲਾਕੇ ਦੇ ਕਿਸੇ ਪਿੰਡ ਨਾਲ ਸੰਬੰਧਤ 13 ਵਰ੍ਹਿਆਂ ਦੀ ਨਾਬਾਲਗ ਕੁੜੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਪਰਿਵਾਰ ਦੀ ਮਿਲੀਭੁਗਤ ਨਾਲ ਵਰਗਲਾ ਕੇ ਕਿਧਰੇ ਲੈ ਜਾਣ ਵਾਲੇ ਨੌਜਵਾਨ ਅਤੇ ਉਸ ਦੇ ਪਰਿਵਾਰ ਦੇ ਹੋਰਨਾਂ ਮੈਂਬਰਾਂ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। 

ਥਾਣਾ ਮੁਖੀ ਰਮਨ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਕੁੜੀ ਦੀ ਮਾਤਾ ਦੇ ਬਿਆਨ ਦੇ ਆਧਾਰ 'ਤੇ ਬਿਕਰਮ ਸਿੰਘ ਬਿੱਕਾ ਪੁੱਤਰ ਸੱਜਣ ਸਿੰਘ, ਹੀਰਾ ਸਿੰਘ ਪੁੱਤਰ ਅਮਰਜੀਤ ਸਿੰਘ, ਦਿਲਬਾਗ ਸਿੰਘ ਪੁੱਤਰ ਸੱਜਣ ਸਿੰਘ, ਨਿਰਵੈਰ ਸਿੰਘ ਪੁੱਤਰ ਸੱਜਣ ਸਿੰਘ ਅਤੇ ਰਵਿੰਦਰ ਸਿੰਘ ਪੁੱਤਰ ਨਿਸ਼ਾਨ ਸਿੰਘ ਖ਼ਿਲਾਫ਼ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਆਪਣੇ ਬਿਆਨ ਵਿਚ ਕੁੜੀ ਦੀ ਮਾਤਾ ਨੇ ਦੱਸਿਆ ਕਿ 7 ਜੂਨ ਦੀ ਦੁਪਹਿਰ ਨੂੰ ਬਿੱਕਾ ਉਸ ਦੀ ਧੀ ਨੂੰ ਹੀਰਾ ਸਿੰਘ ਦੀ ਮਦਦ ਨਾਲ ਕਾਰ 'ਤੇ ਬੈਠੇ ਕੇ ਉਨ੍ਹਾਂ ਦੇ ਵੇਖਦੇ-ਵੇਖਦੇ ਹੀ ਲੈ ਗਿਆ।

ਇਹ ਵੀ ਪੜ੍ਹੋ-ਕੁਲਵਿੰਦਰ ਵੱਲੋਂ ਕੰਗਨਾ ਨੂੰ ਥੱਪੜ ਮਾਰਨ ਦਾ ਮਾਮਲਾ ਭਖਿਆ, ਨੌਕਰੀ ’ਤੇ ਬਹਾਲ ਨਾ ਕਰਨ ’ਤੇ ਦਿੱਤੀ ਚਿਤਾਵਨੀ

ਜਦੋਂ ਉਨ੍ਹਾਂ ਉਸ ਦਾ ਪਿੱਛਾ ਕੀਤਾ, ਉਹ ਉਸ ਦੀ ਬੇਟੀ ਨੂੰ ਆਪਣੇ ਘਰ ਲੈ ਗਏ, ਜਿੱਥੇ ਉਸ ਦੇ ਪਰਿਵਾਰ ਦੇ ਉਕਤ ਮੁਲਜ਼ਮ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਨੇ ਉਸ ਦੀ ਕੁੜੀ ਨੂੰ ਵਾਪਸ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਉਸ ਨੂੰ ਕਾਰ ਵਿਚ ਬੈਠੇ ਕੇ ਕਿਧਰੇ ਲੈ ਗਏ। ਪੁਲਸ ਨੇ ਮਾਮਲਾ ਦਰਜ ਕਰਕੇ 5 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਅਤੇ ਕੁੜੀ ਨੂੰ ਬਰਾਮਦ ਕਰਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ। ਨਿਰਵੈਰ ਦੀ ਗ੍ਰਿਫ਼ਤਾਰੀ ਲਈ ਉੱਦਮ ਕੀਤੇ ਜਾ ਰਹੇ ਹਨ। 

ਇਹ ਵੀ ਪੜ੍ਹੋ- ਬਿਧੀਪੁਰ ਫਾਟਕ ਨੇੜੇ ਹੋਏ ਦੋਹਰੇ ਕਤਲ ਕਾਂਡ 'ਚ ਜ਼ੋਮੈਟੋ ਦੇ 4 ਲੜਕੇ ਗ੍ਰਿਫ਼ਤਾਰ, ਸਾਹਮਣੇ ਆਈਆਂ ਹੈਰਾਨੀਜਨਕ ਗੱਲਾਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News