ਕੌਮੀ ਲੋਕ ਅਦਾਲਤ ਦੌਰਾਨ 15,968 ਕੇਸਾਂ ਦਾ ਮੌਕੇ ’ਤੇ ਕੀਤਾ ਗਿਆ ਨਿਪਟਾਰਾ

Saturday, Dec 14, 2024 - 06:21 PM (IST)

ਹੁਸ਼ਿਆਰਪੁਰ (ਘੁੰਮਣ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਜ਼ਿਲ੍ਹੇ ’ਚ ਸਾਲ ਦੀ ਚੌਥੀ ਕੌਮੀ ਲੋਕ ਅਦਾਲਤ ਲਗਾਈ ਗਈ, ਜਿਸ ’ਚ ਵੱਖ-ਵੱਖ ਬੈਂਚਾਂ ਵੱਲੋਂ 15,968 ਕੇਸਾਂ ਦਾ ਮੌਕੇ ’ਤੇ ਨਿਪਟਾਰਾ ਕਰਦਿਆਂ 49,10,51,508 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦਿਲਬਾਗ ਸਿੰਘ ਜੋਹਲ ਦੀ ਅਗਵਾਈ ’ਚ ਲਗਾਈ ਗਈ ਇਸ ਲੋਕ ਅਦਾਲਤ ’ਚ ਕ੍ਰਿਮੀਨਲ ਕੰਪਾਊਂਡੇਬਲ ਓਫੈਂਸਸ, ਧਾਰਾ 138 ਅਧੀਨ ਐੱਨ. ਆਈ. ਐਕਟ (ਪੈਂਡਿੰਗ ਅਤੇ ਪ੍ਰੀ-ਲਿਟੀਗੇਸ਼ਨ ਬੈਂਕ ਰਿਕਵਰੀ ਕੇਸ, ਮਨੀ ਰਿਕਵਰੀ ਕੇਸ ਅਤੇ ਲੇਬਰ ਵਿਵਾਦ ਕੇਸ) ਐੱਮ. ਏ. ਸੀ. ਟੀ. ਕੇਸ, ਜਨ ਉਪਯੋਗੀ ਸੇਵਾਵਾਂ ਜਿਵੇਂ ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ ਕੇਸ (ਨਾਨ ਕੰਬਾਊਂਡੇਬਲ ਨੂੰ ਛੱਡ ਕੇ) ਝਗੜੇ, ਟ੍ਰੈਫਿਕ ਚਲਾਨ, ਰੈਵੇਨਿਊ ਕੇਸ ਅਤੇ ਪੈਨਸ਼ਨ ਕੇਸਾਂ ਸਮੇਤ ਹੋਰ ਸਿਵਲ ਮਾਮਲੇ ਤੇ ਘਰੇਲੂ ਝਗੜੇ ਆਦਿ ਦੇ ਕੇਸ ਰੱਖੇ ਗਏ।

ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਦੱਸਿਆ ਕਿ ਇਸ ਲੋਕ ਅਦਾਲਤ ’ਚ ਹੁਸ਼ਿਆਰਪੁਰ ਵਿਖੇ ਕੁੱਲ੍ਹ 26 ਬੈਂਚ ਬਣਾਏ ਗਏ, ਜਿਨ੍ਹਾਂ ’ਚੋਂ ਹੁਸ਼ਿਆਰਪੁਰ ਜੂਡੀਸ਼ੀਅਲ ਕੋਰਟਾਂ ’ਚ 11 ਬੈਂਚ, ਸਬ ਡਿਵੀਜ਼ਨ ਦਸੂਹਾ ਵਿਖੇ 4, ਮੁਕੇਰੀਆਂ ਵਿਖੇ 3 ਅਤੇ ਗੜ੍ਹਸ਼ੰਕਰ ਵਿਖੇ 2 ਬੈਂਚ ਤੇ ਰੈਵਨਿਊ ਕੋਰਟਾਂ ’ਚ 6 ਬੈਂਚਾਂ ਦਾ ਗਠਨ ਕੀਤਾ ਗਿਆ। ਜ਼ਿਲ੍ਹਾ ਹੁਸ਼ਿਆਰਪੁਰ ਦੀ ਲੋਕ ਅਦਾਲਤ ’ਚ 19,985 ਕੇਸਾਂ ਦੀ ਸੁਣਵਾਈ ਹੋਈ ਅਤੇ 15,968 ਕੇਸਾਂ ਦਾ ਮੌਕੇ ’ਤੇ ਨਿਪਟਾਰਾ ਕਰਦਿਆਂ ਕੁੱਲ੍ਹ 49,10,51,508 ਰੁਪਏ ਦੇ ਅਵਾਰਡ ਪਾਸ ਕੀਤੇ ਗਏ।

ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਘਟਨਾ, ਕੁੱਤਿਆਂ ਦੇ ਝੁੰਡ ਨੇ ਔਰਤ 'ਤੇ ਕੀਤਾ ਹਮਲਾ, ਦੇਖੋ ਰੌਂਗਟੇ ਖੜ੍ਹੇ ਕਰਦੀ ਵੀਡੀਓ

ਇਸ ਕੌਮੀ ਲੋਕ ਅਦਾਲਤ ਮੌਕੇ ਪੁਲਸ ਵਿਭਾਗ ਦੇ ਕਰਮਚਾਰੀਆਂ ਵੱਲੋਂ ਟ੍ਰੈਫਿਕ ਚਲਾਨ ਭੁਗਤਣ ਆਏ ਵਿਅਕਤੀਆਂ ਲਈ ਵਿਸ਼ੇਸ਼ ਹੈਲਪ ਡੈਸਕ ਵੀ ਲਗਾਏ ਗਏ, ਤਾਂ ਜੋ ਲੋਕ ਆਸਾਨੀ ਨਾਲ ਟ੍ਰੈਫਿਕ ਚਲਾਨ ਭੁਗਤਾ ਸਕਣ। ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਸੀ. ਜੇ. ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਾਜਪਾਲ ਰਾਵਲ ਦੇ ਨਾਲ ਸਾਰੇ ਲੋਕ ਅਦਾਲਤ ਬੈਂਚਾਂ ਦਾ ਦੌਰਾ ਕੀਤਾ ਗਿਆ। ਲੋਕ ਅਦਾਲਤ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਰਣਜੀਤ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ।

ਇਹ ਵੀ ਪੜ੍ਹੋ- ਪੰਜਾਬ 'ਚ ਗੋਲਗੱਪੇ ਵੇਚਣ ਵਾਲੇ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ

ਕੌਮੀ ਲੋਕ ਅਦਾਲਤ ਦੌਰਾਨ ਚੇਅਰਮੈਨ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ, ਹੁਸ਼ਿਆਰਪੁਰ) ਜਗਦੀਪ ਸਿੰਘ ਮਰੋਕ ਦੇ ਬੈਂਚ ਦੀਆਂ ਕੋਸ਼ਿਸ਼ਾਂ ਅਤੇ ਯਤਨਾਂ ਸਦਕਾ ਪ੍ਰਸ਼ੋਤਮ ਲਾਲ ਬਨਾਮ ਕੁਲਬੀਰ ਸਿੰਘ ਉਰਫ਼ ਬੰਟੀ ਦੀ ਆਜ਼ਾਦ ਫਾਇਨੈਂਸ ਕੰਪਨੀ ਦੇ ਕਲੇਮ ਕੇਸ ਦੇ ਨਿਪਟਾਰਾ ਕੀਤਾ ਗਿਆ। ਇਸ ਕੇਸ ’ਚ ਕੰਪਨੀ ਵੱਲੋਂ 6,30,000 ਰੁਪਏ ਦੀ ਮੰਗ ਜਾਂ ਪ੍ਰਾਰਥੀ ਦੇ ਮਕਾਨ ਦੇ ਕਬਜ਼ੇ ਦੀ ਮੰਗ ਕੀਤੀ ਜਾ ਰਹੀ ਸੀ ਪਰ ਬੈਂਚ ਦੇ ਯਤਨਾ ਸਦਕਾ ਇਸ ਕੇਸ ਦਾ ਫ਼ੈਸਲਾ ਕੁੱਲ੍ਹ 3,56,000 ਰੁਪਏ ’ਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਹੋਇਆ, ਜਿਸ ਦਾ ਅਵਾਰਡ ਪਾਸ ਕੀਤਾ ਗਿਆ। ਸੀ. ਜੇ. ਐੱਮ. ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਅਦਾਲਤਾਂ ’ਚ ਕੇਸ ਲਗਾ ਕੇ ਵੱਧ ਤੋਂ ਵੱਧ ਲਾਭ ਲੈਣ ਕਿਉਂਕਿ ਇਸ ਨਾਲ ਸਮੇਂ 'ਤੇ ਧਨ ਦੋਵਾਂ ਦੀ ਬੱਚਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ’ਚ ਹੋਏ ਫੈਸਲੇ ਅੰਤਿਮ ਹੁੰਦੇ ਹਨ, ਜਿਨ੍ਹਾਂ ਖਿਲਾਫ ਕੋਈ ਅਪੀਲ ਨਹੀਂ ਹੁੰਦੀ।
 

ਇਹ ਵੀ ਪੜ੍ਹੋ- ਸ਼ੰਭੂ ਬਾਰਡਰ 'ਤੇ ਵਿਗੜਿਆ ਮਾਹੌਲ, ਕਿਸਾਨਾਂ 'ਤੇ ਦਾਗੇ ਗਏ ਹੰਝੂ ਗੈਸ ਦੇ ਗੋਲੇ, ਇੰਟਰਨੈੱਟ ਬੈਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


shivani attri

Content Editor

Related News