ਨਿਮਿਸ਼ਾ ਮਹਿਤਾ ਦੀ ਅਗਵਾਈ ''ਚ 15 ਪਰਿਵਾਰਾਂ ਨੇ ਫੜਿਆ ਭਾਜਪਾ ਦਾ ਪੱਲਾ
Sunday, May 17, 2026 - 07:26 PM (IST)
ਗੜ੍ਹਸ਼ੰਕਰ (ਵੈੱਬ ਡੈਸਕ)- ਹਲਕਾ ਗੜ੍ਹਸ਼ੰਕਰ ਤੋਂ ਭਾਜਪਾ ਇੰਚਾਰਜ ਨਿਮਿਸ਼ਾ ਮਹਿਤਾ ਦੀ ਅਗਵਾਈ ਵਿਚ ਬਘਾਨੀਆਂ ਮੁਹੱਲਾ ਵਾਰਡ ਨੰਬਰ 8 ਵਿਖੇ ਉਮੀਦਵਾਰ ਰਾਮ ਮੂਰਤੀ ਵੱਲੋਂ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੀਟਿੰਗ ਦੌਰਾਨ ਕਰੀਬ 15 ਪਰਿਵਾਰਾਂ ਨੇ ਭਾਜਪਾ ਪੱਲਾ ਦਾ ਫੜਿਆ ਅਤੇ ਆਗੂ ਨਿਮਿਸ਼ਾ ਮਹਿਤਾ ਦੀ ਅਗਵਾਈ 'ਚ ਭਾਜਪਾ ਪਾਰਟੀ ਜੁਆਇਨ ਕੀਤੀ।
ਇਹ ਵੀ ਪੜ੍ਹੋ: ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ ਰੌਲਾ ਪਾਉਂਦੀ ਰਹੀ ਮਹਿਲਾ
ਇਸ ਮੌਕੇ ਭਾਜਪਾ ਆਗੂ ਨਿਮਿਸ਼ਾ ਮਹਿਤਾ ਨੇ ਸਿਰੋਪਾਓ ਪਾ ਕੇ ਮੈਂਬਰਾਂ ਦਾ ਪਾਰਟੀ ਵਿਚ ਸੁਆਗਤ ਕੀਤਾ। ਪਾਰਟੀ ਜੁਆਇਨ ਕਰਨ ਮਗਰੋਂ ਉਨ੍ਹਾਂ ਭਾਜਪਾ ਆਗੂ ਨਿਮਿਸ਼ਾ ਮਹਿਤਾ ਨੂੰ ਕਿਹਾ ਕਿ ਉਨ੍ਹਾਂ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਦੇ ਕੰਮ ਅਤੇ ਭਾਜਪਾ ਦੀਆਂ ਪਾਲੀਸੀਆਂ ਵੇਖ ਕੇ ਪਾਰਟੀ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਹੋਣ ਵਾਲੀਆਂ ਚੋਣਾਂ ਦੌਰਾਨ ਨਿਮਿਸ਼ਾ ਮਹਿਤਾ ਤੇ ਪਾਰਟੀ ਦਾ ਪੂਰਾ ਸਾਥ ਦੇਣਗੇ।
ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ! ਪਿੰਡ ਦੀਪਗੜ੍ਹ ਦੇ ਨੌਜਵਾਨ ਦੀ ਨਿਊਜ਼ੀਲੈਂਡ ’ਚ ਸੜਕ ਹਾਦਸੇ ਦੌਰਾਨ ਹੋਈ ਮੌਤ
ਇਸ ਮੌਕੇ ਭਾਜਪਾ ਆਗੂ ਨਿਮਿਸ਼ਾ ਮਹਿਤਾ ਨੇ ਵੀ ਪਾਰਟੀ ਜੁਆਇਨ ਕਰਨ ਵਾਲੇ ਮੈਂਬਰਾਂ ਨੂੰ ਉਨ੍ਹਾਂ ਦੇ ਦੁੱਖ਼-ਸੁੱਖ ਵਿਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਉਹ ਹਮੇਸ਼ਾ ਇਨ੍ਹਾਂ ਪਰਿਵਾਰ ਵਾਲਿਆਂ ਦੇ ਨਾਲ ਖੜ੍ਹੇ ਹਨ ਅਤੇ ਵਾਰਡ ਦੇ ਵਿਕਾਸ ਨੂੰ ਲੈ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਣਗੇ ਅਤੇ ਹੱਲ ਕਰਵਾਉਣਗੇ।
ਇਹ ਵੀ ਪੜ੍ਹੋ: ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
