15 ਹਜ਼ਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਬਰਾਮਦ, ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ
Saturday, May 09, 2026 - 11:52 AM (IST)
ਮੁਕੇਰੀਆਂ (ਨਾਗਲਾ)- ਮੁਖੇਰੀਆਂ ਪੁਲਸ ਨੇ 15 ਹਜਾਰ ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਨ ਚ ਸਫ਼ਲਤਾ ਹਾਸਲ ਕੀਤੀ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਮੁਕੇਰੀਆਂ ਪ੍ਰਿੰਸਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਪਿੰਡ ਪੁਆਰਾ ਨੂੰ ਜਾਦੇ ਰਸਤੇ 'ਚ ਰੇਲਵੇ ਪੁੱਲ ਨੇੜੇ ਝਾੜੀਆ 'ਚ ਕਿਸੇ ਨਾ ਮਲੂਮ ਵਿਅਕਤੀ ਪਾਸ ਭਾਰੀ ਮਾਤਰਾ ਵਿੱਚ ਨਾਜਾਇਜ਼ ਸਰਾਬ ਬਰਾਮਦ ਹੋ ਸਕਦੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ ਸੁਰੱਖਿਆ, ਸਖ਼ਤ ਹੁਕਮ ਜਾਰੀ
ਜਿਸ ਉਪਰੰਤ ਏ. ਐੱਸ. ਆਈ. ਆਪਣੇ ਸਾਥੀ ਕਰਮਚਾਰੀਆ ਨੂੰ ਨਾਲ ਲੈ ਕੇ ਦੱਸੀ ਹੋਈ ਜਗ੍ਹਾ 'ਤੇ ਪੁੱਜਾ ਜਿੱਥੇ ਰੇਲਵੇ ਪੁੱਲ ਨੇੜੇ ਝਾੜੀਆ ਵਿੱਚ ਕਿਸੇ ਨਾ ਮਲੂਮ ਵਿਅਕਤੀ ਵੱਲੋਂ ਲੁਕਾ ਛੁਪਾ ਕੇ ਰੱਖਿਆ ਇਕ ਬੋਰਾ ਪਲਾਸਟਿਕ ਬਰਾਮਦ ਹੋਇਆ। ਖੋਲ੍ਹ ਕੇ ਚੈੱਕ ਕੀਤਾ ਤਾ ਉਸ ਵਿੱਚੋਂ ਕੋਕ ਦੀਆ ਖਾਲੀ ਬੋਤਲਾ 'ਚ 15000 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਥਾਣਾ ਮੁਖੀ ਪ੍ਰਿੰਸਪਾਲ ਨੇ ਦੱਸਿਆ ਕਿ ਇਸ ਸਬੰਧ 'ਚ ਨਾ ਮਾਲੂਮ ਵਿਅਕਤੀ ਦੇ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
