''ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨਛੋਹ ਪ੍ਰਾਪਤ ਸ੍ਰੀ ਖੁਰਾਲਗੜ ਸਾਹਿਬ ਵਿਖੇ ਖਰਚੇ ਜਾ ਰਹੇ 150 ਕਰੋੜ ਰੁਪਏ''

Tuesday, Aug 29, 2023 - 03:51 AM (IST)

''ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨਛੋਹ ਪ੍ਰਾਪਤ ਸ੍ਰੀ ਖੁਰਾਲਗੜ ਸਾਹਿਬ ਵਿਖੇ ਖਰਚੇ ਜਾ ਰਹੇ 150 ਕਰੋੜ ਰੁਪਏ''

ਦਸੂਹਾ (ਝਾਵਰ): ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨਛੋਹ ਪ੍ਰਾਪਤ ਸ੍ਰੀ ਖੁਰਾਲਗੜ ਸਾਹਿਬ ਵਿਖੇ ਆਪ ਦੀ ਪੰਜਾਬ ਸਰਕਾਰ ਵੱਲੋ 150 ਕਰੋੜ ਰੁਪਏ ਖਰਚ ਕੇ ਮਿਨਾਰੇ ਬੇਗਮਪੁਰਾ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਸ਼ਹੀਦ ਭਗਤ ਸਿੰਘ ਮਾਰਕੀਟ ਵਿਖੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਕਿਹਾ ਕਿ ਇਸ ਸਥਾਨ 'ਤੇ ਪੀਣ ਵਾਲੇ ਪਾਣੀ ਲਈ 90 ਲੱਖ ਰੁਪਏ ਖਰਚ ਕੇ ਟਿਊਬਵੈੱਲ ਪੰਪ ਲਗਾਇਆ ਜਾ ਰਿਹਾ ਹੈ। 

ਇਹ ਖ਼ਬਰ ਵੀ ਪੜ੍ਹੋ - ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹੁਣ ਇਸ ਜੇਲ੍ਹ 'ਚ ਕੀਤਾ ਸ਼ਿਫਟ, ਵੱਡੇ ਖ਼ੁਲਾਸਿਆਂ ਮਗਰੋਂ ਚੁੱਕਿਆ ਗਿਆ ਕਦਮ

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਲਗਭਗ 4 ਸਾਲ ਸ੍ਰੀ ਖੁਰਾਲਗੜ ਸਾਹਿਬ ਵਿਖੇ ਰਹੇ ਸਨ ਅਤੇ ਉਨ੍ਹਾਂ ਦੇ ਇਤਿਹਾਸਿਕ ਸਥਾਨ ਚਰਨਗੰਗਾ ਜੀ ਦੇ ਦਰਸ਼ਨ ਦਿਦਾਰੇ ਕਰਨ ਲਈ ਦੇਸ਼-ਵਿਦੇਸ਼ਾਂ ਤੋਂ ਸੰਗਤਾਂ ਆਉਂਦੀਆਂ ਹਨ, ਜਿਨ੍ਹਾਂ ਦੀ ਸਹੂਲਤ ਲਈ ਇਸ ਇਤਿਹਾਸਕ ਸਥਾਨ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਕਦਮ ਉਠਾਇਆ ਗਿਆ ਹੈ। ਉਨ੍ਹਾਂ ਹੋਰ ਦੱਸਿਆ ਕਿ 27 ਕਰੋੜ ਰੁਪਏ ਖਰਚ ਕੇ ਸਰਫੇਸ ਵਾਟਰ ਸਪਲਾਈ ਸਕੀਮਾਂ ਤੇ ਪੰਜਾਬ ਸਰਕਾਰ ਪੈਸੇ ਖਰਚ ਰਹੀ ਹੈ। ਇਸ ਨਾਲ ਪੀਣ ਵਾਲੇ ਪਾਣੀ ਦੇ ਡੂੰਘੇ ਟਿਊਬਵੈੱਲ, ਟੈਂਕੀਆਂ, ਨਵੀਆਂ ਪਾਈਪਲਾਈਨਾਂ ਅਤੇ ਪਾਣੀ ਦੇ ਨਵੇਂ ਕੁਨੈਕਸ਼ਨ ਕੰਡੀ ਬੀਤ ਇਲਾਕੇ ਦੇ ਲੋਕਾਂ ਨੂੰ ਮਿਲਣਗੇ। ਜਿਸ ਨਾਲ ਗੜਸ਼ੰਕਰ ਅਤੇ ਹੋਰ ਆਸ-ਪਾਸ ਦੇ ਇਲਾਕਿਆਂ ਵਿਚ ਪੀਣ ਵਾਲੇ ਪਾਣੀ ਦੀ ਕਮੀ ਦੂਰ ਹੋ ਜਾਵੇਗੀ। 

ਇਹ ਖ਼ਬਰ ਵੀ ਪੜ੍ਹੋ - ਆਊਟਲੁੱਕ ਗਰੁੱਪ ਨੇ ਰਿਲੀਜ਼ ਕੀਤੀ 'ਸਿੱਖ ਐਂਡ ਮੋਦੀ' ਕਿਤਾਬ; ਭਾਜਪਾ ਪ੍ਰਧਾਨ ਨੱਡਾ ਨੇ ਕਹੀਆਂ ਇਹ ਗੱਲਾਂ

ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਇਹ ਕੰਮ ਨਹੀ ਕਰ ਸਕੀਆਂ ਜੋ ਆਪ ਦੀ ਸਰਕਾਰ ਨੇ ਕਰਕੇ ਦਿਖਾਇਆ ਹੈ। ਜੋ ਗੜਸ਼ੰਕਰ ਇਲਾਕੇ ਵਿਚ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਜਿਸ ਦੇ ਸੜਕਾਂ 'ਤੇ ਹੋਰ ਵਿਕਾਸ ਕੰਮਾਂ 'ਤੇ 100 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੜਸ਼ੰਕਰ ਦੇ ਵਿਕਾਸ ਲਈ ਮਾਸਟਰ ਪਲਾਨ ਤਿਆਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਆਵਾਜਾਈ ਦੀ ਸਮੱਸਿਆ ਨੂੰ ਦੂਰ ਕਰਨ ਲਈ ਗੜਸ਼ੰਕਰ ਵਿਖੇ ਬਾਈਪਾਸ ਵੀ ਮੰਨਜੂਰ ਜੋ ਚੁੱਕਾ ਹੈ। ਇਸ ਮੌਕੇ ਵਿਧਾਇਕ ਕਰਮਬੀਰ ਸਿੰਘ ਘੁੰਮਣ, ਅਮਰਪ੍ਰੀਤ ਸਿੰਘ ਸੋਨੂੰ ਖ਼ਾਲਸਾ, ਸੰਤੋਖ ਤੋਖੀ,  ਸਾਬੀ ਬਾਜਵਾ ਤੇ ਹੋਰ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News