ਅਨਾਜ ਮੰਡੀਆਂ ''ਚ 1589 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ
Saturday, Oct 11, 2025 - 06:19 PM (IST)

ਨੂਰਪੁਰਬੇਦੀ (ਅਵਿਨਾਸ਼ ਸ਼ਰਮਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੁਚਾਰੂ ਖ਼ਰੀਦ ਪ੍ਰਬੰਧਾਂ ਲਈ ਜਾਰੀ ਨਿਰਦੇਸ਼ਾਂ ਅਤੇ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਮਾਰਕੀਟ ਕਮੇਟੀ ਅਧੀਨ ਸਾਰੀਆਂ 12 ਅਨਾਜ ਮੰਡੀਆਂ ਵਿਚ ਖ਼ਰੀਦ ਨਿਰਵਿਘਨ ਜਾਰੀ ਹੈ। ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ, ਲਿਫ਼ਟਿੰਗ, ਅਦਾਇਗੀ ਦੇ ਪ੍ਰਬੰਧਾਂ ਦੀ ਲਗਾਤਾਰ ਮੋਨੀਟਰਿੰਗ ਕਰ ਰਹੇ ਹਨ।
ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਜਸਪ੍ਰੀਤ ਸਿੰਘ ਉੱਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਸਾਰੀਆਂ 12 ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿਚ 1589 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 1574 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਮੰਡੀਆਂ ਵਿੱਚੋਂ ਹੁਣ ਤੱਕ ਖਰੀਦੇ ਗਏ ਝੋਨੇ ਦੀ ਅਦਾਇਗੀ ਨਾਲੋ-ਨਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਦੁੱਧ ਵੰਡਣ ਜਾ ਰਿਹਾ ਡੇਅਰੀ ਵਰਕਰ ਗੋਲ਼ੀਆਂ ਨਾਲ ਭੁੰਨਿਆ
ਸਕੱਤਰ ਮਾਰਕੀਟ ਕਮੇਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਮੰਡੀਆਂ ਵਿਚ ਖਰੀਦੇ ਗਏ ਕੁਲ ਝੋਨੇ ਵਿਚੋਂ ਪਨਗ੍ਰੇਨ ਵੱਲੋਂ 256 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1130 ਮੀਟ੍ਰਿਕ ਟਨ, ਅਤੇ ਐੱਫ਼. ਸੀ. ਆਈ. ਵੱਲੋਂ 188 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਮੰਡੀਆਂ ਵਿਚ 1589 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ ਜਿਸ ਵਿਚੋਂ ਖਰੀਦ ਏਜੰਸੀਆਂ ਵੱਲੋਂ 1574 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀ ਲਗਾਤਾਰ ਦੌਰਾ ਕਰ ਰਹੇ ਹਨ।
ਇਹ ਵੀ ਪੜ੍ਹੋ: Punjab: ਮਹਿਲਾ ਡੀਪੂ ਹੋਲਡਰ 'ਤੇ ਡਿੱਗੀ ਗਾਜ, ਹੋਈ ਸਸਪੈਂਡ, ਕਾਰਨਾਮਾ ਕਰੇਗਾ ਹੈਰਾਨ
ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਅਧੀਨ 12 ਅਨਾਜ ਮੰਡੀਆਂ ਅਗੰਮਪੁਰ, ਕੀਰਤਪੁਰ ਸਾਹਿਬ, ਤਖਤਗੜ੍ਹ, ਨੂਰਪੁਰ ਬੇਦੀ, ਨੰਗਲ, ਸੂਰੇਵਾਲ, ਅਬਿਆਣਾ, ਸੁਖੇਮਾਜਰਾ, ਡੂਮੇਵਾਲ, ਅਜੋਲੀ, ਕਲਵਾ, ਮਹੈਣ ਵਿਚ ਹੁਣ ਤੱਕ ਕੁੱਲ 1589 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ। ਕਿਸੇ ਵੀ ਕਿਸਾਨ ਨੂੰ ਅਨਾਜ ਮੰਡੀਆਂ ਵਿਚ ਬੇਲੋੜੀ ਖੱਜਲ -ਖੁਆਰੀ ਨਹੀ ਹੋ ਰਹੀ ਹੈ। ਆਮਦ, ਖਰੀਦ, ਲਿਫਟਿੰਗ ਅਤੇ ਅਦਾਇਗੀ ਦੇ ਪ੍ਰਬੰਧ ਸੁਚਾਰੂ ਹਨ। ਉਨ੍ਹਾਂ ਨੇ ਦੱਸਿਆ ਕਿ ਅਨਾਜ ਮੰਡੀਆਂ ਵਿਚ ਲਿਫਟਿੰਗ ਦਾ ਕੰਮ ਚੱਲ ਰਿਹਾ ਹੈ ਤਾ ਜੇ ਕਿਸਾਨਾਂ ਨੂੰ ਆਪਣੀ ਫਸਲ ਲੈ ਕੇ ਆਉਣ ਸਮੇਂ ਅਨਾਜ ਮੰਡੀਆਂ ਵਿਚ ਦਿੱਕਤ ਨਾ ਹੋਵੇ। ਸਕੱਤਰ ਮਾਰਕੀਟ ਕਮੇਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਫਸਲ ਦੀ ਆਮਦ ਦੇ ਨਾਲ-ਨਾਲ ਖਰੀਦ ਦੇ ਵੀ ਸੁਚਾਰੂ ਪ੍ਰਬੰਧ ਹਨ। ਕਿਸਾਨਾਂ ਨੂੰ ਫਸਲ ਲੈ ਕੇ ਆਉਣ ਵਾਲੇ ਦਿਨ ਹੀ ਜਿਣਸ ਦਾ ਤੋਲ ਕਰ ਕੇ ਵਿਹਲੇ ਕੀਤਾ ਜਾ ਰਿਹਾ ਹੈ ਤਾ ਜੋ ਉਹ ਵਧੇਰੇ ਸਮਾਂ ਅਨਾਜ ਮੰਡੀਆਂ ਵਿਚ ਖੱਜਲ-ਖੁਆਰ ਨਾ ਹੋਣ।
ਇਹ ਵੀ ਪੜ੍ਹੋ: ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8