ਵਿਦੇਸ਼ ਭੇਜਣ ਦੇ ਨਾਂ ''ਤੇ ਕੀਤੀ 16 ਲੱਖ ਦੀ ਠੱਗੀ, 2 ਟਰੈਵਲ ਏਜੰਟਾਂ ਖ਼ਿਲਾਫ਼ ਮਾਮਲਾ ਦਰਜ
Friday, Jan 10, 2025 - 04:29 PM (IST)
ਦਸੂਹਾ (ਝਾਵਰ/ਨਾਗਲਾ)- ਥਾਣਾ ਦਸੂਹਾ ਦੇ ਪਿੰਡ ਘੋਗਰਾ ਦੇ ਨਿਵਾਸੀ ਸੁਮਨ ਕੁਮਾਰੀ ਪਤਨੀ ਦਵਿੰਦਰ ਸਿੰਘ ਵੱਲੋ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਉਸ ਦੇ ਲੜਕੇ ਤਰਲੋਕ ਸਿੰਘ ਨੁੰ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ 16 ਲੱਖ ਰੁਪਏ ਦੀ ਧੋਖਾਧੜੀ ਕਰਕੇ ਟਰੈਵਲ ਏਜੰਟ ਪ੍ਰੇਮ ਸਾਗਰ ਉਰਫ਼ ਪ੍ਰਿੰਸ ਪੁੱਤਰ ਰਮੇਸ ਕੁਮਾਰ ਨਿਵਾਸੀ ਪਿੰਡ ਘੋਗਰਾ ਅਤੇ ਹਰਜਿੰਦਰ ਕੋਰ ਪਤਨੀ ਰਮੇਸ ਕੁਮਾਰ ਨਿਵਾਸੀ ਪਿੰਡ ਘੋਗਰਾ ਨੇ ਕਿਹਾ ਸੀ ਕਿ ਉਸ ਦੇ ਪੁੱਤਰ ਨੂ ਕੁਝ ਹੋਰ ਵਿਅਕਤੀਆਂ ਨਾਲ ਮਿਲ ਕੇ ਵਿਦੇਸ਼ ਆਸਟ੍ਰੇਲੀਆ ਭੇਜਣ ਲਈ 16 ਲੱਖ ਰੁਪਏ ਲਏ ਸੀ।
ਉਨ੍ਹਾਂ ਨੇ ਨਾਂ ਤਾਂ ਮੇਰੇ ਪੁੱਤਰ ਵਿਦੇਸ ਭੇਜਿਆ ਅਤੇ ਨਾ ਹੀ ਸਾਡੇ ਪੈਸੇ ਵਾਪਸ ਕੀਤੇ। ਇਸ ਸਬੰਧੀ ਜਾਂਚ ਅਧਿਕਾਰੀ ਏ. ਐੱਸ. ਆਈ. ਬਲਵੰਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਐੱਸ. ਐੱਸ. ਪੀ. ਹੁਸ਼ਿਆਰਪੁਰ ਵੱਲੋਂ ਆਰਥਿੱਕ ਅਪਰਾਧ ਸਾਖਾ ਹੁਸ਼ਿਆਰਪੁਰ ਦੇ ਡੀ. ਐੱਸ. ਪੀ. ਹੁਸ਼ਿਆਰਪੁਰ ਵੱਲੋਂ ਜਾਂਚ ਕੀਤੀ ਗਈ ਅਤੇ ਜਾਂਚ ਦੀ ਰਿਪੋਰਟ ਆਉਣ 'ਤੇ ਪ੍ਰੇਮ ਸਾਗਰ ਅਤੇ ਹਰਜਿੰਦਰ ਕੌਰ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੂਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮੰਡਰਾਉਣ ਲੱਗਾ ਖ਼ਤਰਾ! Alert 'ਤੇ ਪੰਜਾਬ, HMPV ਸਬੰਧੀ ਜਾਰੀ ਕੀਤੀ ਗਈ ਐਡਵਾਈਜ਼ਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e