ਰੂਪਨਗਰ ਜ਼ਿਲ੍ਹੇ ''ਚ ਕੋਰੋਨਾ ਕਾਰਣ 3 ਵਿਅਕਤੀਆਂ ਦੀ ਮੌਤ, 16 ਪਾਜ਼ੇਟਿਵ

11/17/2020 9:26:18 PM

ਰੂਪਨਗਰ,(ਵਿਜੇ ਸ਼ਰਮਾ)- ਜ਼ਿਲ੍ਹੇ ’ਚ ਕੋਰੋਨਾ ਕਾਰਣ 3 ਲੋਕਾਂ ਦੀ ਮੌਤ ਅਤੇ 16 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਦਾ ਸਮਾਚਾਰ ਮਿਲਿਆ ਹੈ। ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰਿ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਜ਼ਿਲ੍ਹੇ ’ਚ 70012 ਲੋਕਾਂ ਦੇ ਸੈਂਪਲ ਲਏ ਗਏ ਜਿਨ੍ਹਾਂ ’ਚ 67019 ਦੀ ਰਿਪੋਰਟ ਨੈਗੇਟਿਵ ਆਈ ਅਤੇ 969 ਦੀ ਰਿਪੋਰਟ ਪੈਂਡਿੰਗ ਹੈ। ਹੁਣ ਤੱਕ ਜ਼ਿਲ੍ਹੇ ’ਚ 2667 ਲੋਕ ਕੋਰੋਨਾ ਸੰਕ੍ਰਮਿਤ ਹੋ ਚੁੱਕੇ ਹਨ ਅਤੇ 2419 ਰਿਕਵਰ ਹੋਏ ਹਨ। ਅੱਜ ਵੀ 18 ਲੋਕਾਂ ਨੂੰ ਜੋ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ।

ਜ਼ਿਲ੍ਹੇ ’ਚ ਐਕਟਿਵ ਕੇਸਾਂ ਦਾ ਆਂਕਡ਼ਾ 112 ਹੈ। ਕੋਰੋਨਾ ਕਾਰਣ 3 ਹੋਈਆਂ ਮੌਤਾਂ ਨਾਲ ਹੁਣ ਤੱਕ ਜ਼ਿਲ੍ਹੇ ’ਚ ਕੋਰੋਨਾ ਕਾਰਣ ਹੋਈਆਂ ਮੌਤਾਂ ਦਾ ਆਂਕਡ਼ਾ 136 ਹੋ ਗਿਆ। ਸਿਹਤ ਵਿਭਾਗ ਦੁਆਰਾ ਅੱਜ 597 ਲੋਕਾਂ ਦੇ ਸੈਂਪਲ ਲਏ ਗਏ ਹਨ। ਜ਼ਿਲ੍ਹੇ ’ਚ ਜਿਹਡ਼ੇ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਉਨ੍ਹਾਂ ’ਚ ਰੂਪਨਗਰ ਤੋਂ 5, ਨੰਗਲ ਤੋਂ 4, ਸ੍ਰੀ ਅਨੰਦਪੁਰ ਸਾਹਿਬ ਤੋਂ 3, ਭਰਤਗਡ਼੍ਹ ਤੋਂ 3 , ਸ੍ਰੀ ਚਮਕੌਰ ਸਾਹਿਬ ਤੋਂ 1 ਲੋਕ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕੋਰੋਨਾ ਕਾਰਣ ਹੋਈਆਂ 3 ਮੌਤਾਂ ’ਚ ਪਹਿਲੀ ਮੌਤ 85 ਸਾਲਾ ਮਹਿਲਾ ਨਿਵਾਸੀ ਬਲਾਕ ਸ੍ਰੀ ਚਮਕੌਰ ਸਾਹਿਬ (ਰੂਪਨਗਰ) ਦੀ ਹੋਈ ਜੋ ਰੂਪਨਗਰ ਦੇ ਇਕ ਹਸਪਤਾਲ ’ਚ ਦਾਖਲ ਸੀ। ਦੂਜੀ ਮੌਤ 42 ਸਾਲਾ ਵਿਅਕਤੀ ਪਿੰਡ ਸਹੋਤਾ ਬਲਾਕ ਕੀਰਤਪੁਰ ਸਾਹਿਬ (ਰੂਪਨਗਰ) ਦੀ ਹੋਈ ਦੱਸੀ ਗਈ ਜੋ ਫੇਫਡ਼ਿਆਂ ਦੀ ਬੀਮਾਰੀ ਤੋਂ ਪੀਡ਼ਤ ਸੀ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਹਸਪਤਾਲ ’ਚ ਜ਼ੇਰੇ ਇਲਾਜ ਸੀ। ਤੀਜੀ ਮੌਤ 87 ਸਾਲਾ ਵਿਅਕਤੀ ਨਿਵਾਸੀ ਰੂਪਨਗਰ ਦੀ ਹੋਈ ਦੱਸੀ ਗਈ ਹੈ ਜੋ ਕਿਡਨੀ, ਲਿਵਰ ਦੀ ਬੀਮਾਰੀ ਤੋਂ ਪੀਡ਼ਤ ਸੀ ਜਿਸਦਾ ਇਲਾਜ ਰੂਪਨਗਰ ਦੇ ਇਕ ਨਿੱਜੀ ਹਸਪਤਾਲ ’ਚ ਚੱਲ ਰਿਹਾ ਸੀ।

Bharat Thapa

This news is Content Editor Bharat Thapa