ਗੜ੍ਹਦੀਵਾਲਾ ਵਿਖੇ 16 ਸਾਲਾ ਦੀ ਕੁੜੀ ਦੀ ਸੱਪ ਦੇ ਡੰਗਣ ਕਾਰਨ ਮੌਤ

07/24/2023 6:35:50 PM

ਗੜ੍ਹਦੀਵਾਲਾ (ਭੱਟੀ)-ਗੜ੍ਹਦੀਵਾਲਾ ਦੇ ਨੇੜਲੇ ਪਿੰਡ ਅੰਬਾਲਾ ਜੱਟਾਂ ਵਿਖੇ ਇਕ 16 ਸਾਲਾ ਕੁੜੀ ਦੇ ਘਰ ’ਚ ਸੁੱਤੀ ਪਈ ਦੇ ਸੱਪ ਦੇ ਡੰਗਣ ਨਾਲ ਮੌਤ ਹੋ ਗਈ। ਇਸ ਸਬੰਧੀ ਮਨਜੀਤ ਸਿੰਘ ਪੁੱਤਰ ਸਰਬਜੀਤ ਸਿੰਘ ਪਿੰਡ ਅੰਬਾਲਾ ਜੱਟਾ ਨੇ ਦੱਸਿਆ ਕਿ ਉਸ ਦੇ ਚਾਚੇ ਦੀ ਕੁੜੀ ਗੁਰਪ੍ਰੀਤ ਕੌਰ ਪੁੱਤਰੀ ਸਤਨਾਮ ਸਿੰਘ (16) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੰਬਾਲਾ ਜੱਟਾਂ ਵਿਖੇ 12ਵੀਂ ਕਲਾਸ ਵਿੱਚ ਪੜ੍ਹਦੀ ਸੀ। ਬੀਤੀ ਰਾਤ ਬੈੱਡ ’ਤੇ ਸੁੱਤੀ ਪਈ ਦੇ ਅਚਾਨਕ ਸੱਪ ਨੇ ਡੰਗ ਮਾਰ ਦਿੱਤਾ ਗਿਆ। ਇਸ ਦੌਰਾਨ ਕੁੜੀ ਦੀ ਸਿਹਤ ਖ਼ਰਾਬ ਹੋਣ ’ਤੇ ਕਿਸੇ ਨਿੱਜੀ ਡਾਕਟਰ ਵੱਲੋਂ ਮੁੱਢਲੀ ਸਹਾਇਤਾਂ ਦਿੱਤੀ ਗਈ। ਉਪਰੰਤ ਹੁਸਿਆਰਪੁਰ ਵਿਖੇ ਇਲਾਜ ਲਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ।

ਇਹ ਵੀ ਪੜ੍ਹੋ-  ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖ਼ੁਸ਼ੀਆਂ, 22 ਸਾਲਾ ਨੌਜਵਾਨ ਦੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri