160 ਨਸ਼ੇ ਵਾਲੇ ਟੀਕਿਆਂ ਸਣੇ 2 ਨੌਜਵਾਨ ਕਾਬੂ

06/14/2019 12:46:27 AM

ਨਵਾਂਸ਼ਹਿਰ, (ਤ੍ਰਿਪਾਠੀ)- ਥਾਣਾ ਬਲਾਚੌਰ ਦੀ ਪੁਲਸ ਨੇ ਨਸ਼ੇ ਦੇ ਤੌਰ ’ਤੇ ਵਰਤੇ ਜਾਣ ਵਾਲੇ ਟੀਕਿਆਂ ਸਣੇ 2 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਜਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਸ਼ੱਕੀ ਲੋਕਾਂ ਦੀ ਤਲਾਸ਼ ’ਚ ਕੰਗਨਾ ਜੱਟਪੁਰ ਵਾਈ ਪੁਆਇੰਟ ’ਤੇ ਮੌਜੂਦ ਸੀ ਕਿ ਪਿੰਡ ਵੱਲੋਂ ਮੋਟਰਸਾਈਕਲ ’ਤੇ ਆ ਰਹੇ 2 ਨੌਜਵਾਨਾਂ ਨੂੰ ਸ਼ੱਕ ਦੇ ਅਾਧਾਰ ’ਤੇ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਨਸ਼ੇ ਦੇ ਤੌਰ ’ਤੇ ਵਰਤੇ ਜਾਣ ਵਾਲੇ 160 ਟੀਕੇ ਬਰਾਮਦ ਹੋਏ। ਥਾਣੇਦਾਰ ਨੇ ਦੱਸਿਆ ਕਿ ਗ੍ਰਿਫਤਾਰ ਨੌਜਵਾਨਾਂ ਦੀ ਪਛਾਣ ਪ੍ਰਦੀਪ ਕੁਮਾਰ ਅਤੇ ਅੰਮ੍ਰਿਤਪਾਲ ਸਿੰਘ ਦੇ ਤੌਰ ’ਤੇ ਕੀਤੀ ਗਈ ਹੈ। ਪੁਲਸ ਨੇ ਦੱਸਿਆ ਕਿ ਗ੍ਰਿਫਤਾਰ ਨੌਜਵਾਨਾਂ ਦੇ ਖਿਲਾਫ਼ ਥਾਣਾ ਬਲਾਚੌਰ ’ਚ ਐੱਨ.ਡੀ.ਪੀ.ਐੱਸ. ਤਹਿਤ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Bharat Thapa

Content Editor

Related News