ਨਸ਼ਾ ਤਸਕਰ 4 ਔਰਤਾਂ ਕੋਲੋਂ 172 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ

Monday, Jul 01, 2024 - 06:29 PM (IST)

ਨਸ਼ਾ ਤਸਕਰ 4 ਔਰਤਾਂ ਕੋਲੋਂ 172 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਸਿੰਘ ਮੋਮੀ)- ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸਾਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਟਾਂਡਾ ਪੁਲਸ ਨੇ 4 ਨਸ਼ਾ ਤਸਕਰ ਔਰਤਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਐਡੀਸ਼ਨਲ ਐੱਸ. ਐੱਚ. ਓ. ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਐੱਸ. ਪੀ. ਇਨਵੈਸਟੀਗੇਸ਼ਨ ਸਰਬਜੀਤ ਸਿੰਘ ਬਾਹੀਆ ਅਤੇ ਡੀ. ਐੱਸ. ਪੀ. ਸਬ ਡਿਵੀਜ਼ਨ ਟਾਂਡਾ ਹਰਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਟਾਂਡਾ ਪੁਲਸ ਦੇ ਏ. ਐੱਸ. ਆਈ. ਰਾਜੇਸ਼ ਕੁਮਾਰ ਨੇ ਪਿੰਡ ਚੌਟਾਲਾ ਨਜ਼ਦੀਕ ਊਸ਼ਾ ਉਰਫ਼ ਚੂਹੀ ਪਤਨੀ ਰਾਮ ਲੁਭਾਇਆ ਵਾਸੀ ਚੌਟਾਲਾ ਅਤੇ ਗੁਰਮੀਤ ਕੌਰ ਪਤਨੀ ਬਲਵਿੰਦਰ ਪਾਲ ਸਿੰਘ ਵਾਸੀ ਨੈਣੋਵਾਲ ਵੈਦ ਨੂੰ ਗ੍ਰਿਫ਼ਤਾਰ ਕਰਕੇ ਉਕਤ ਔਰਤਾਂ ਕੋਲੋਂ 65 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਇਸੇ ਤਰ੍ਹਾਂ ਹੀ ਟਾਂਡਾ ਪੁਲਸ ਦੇ ਏ. ਐੱਸ. ਆਈ. ਲੋਕ ਨਾਥ ਦੀ ਪੁਲਿਸ ਟੀਮ ਨੇ ਮਿਆਣੀ ਮੋੜ 'ਤੇ ਸਰਬਜੀਤ ਕੌਰ ਉਰਫ਼ ਰੋਡੀ ਪਤਨੀ ਸਰੂਪ ਨਲ ਵਾਸੀ ਚੰਡੀਗੜ੍ਹ ਕਾਲੋਨੀ ਟਾਂਡਾ ਅਤੇ ਮਾਣੋ ਪਤਨੀ ਰੋਹਿਤ ਕੁਮਾਰ ਬਾਸੀ ਗੰਨਾ ਫਿਲੌਰ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਕਤ ਔਰਤਾਂ ਕੋਲੋਂ 75 ਗ੍ਰਾਮ ਅਤੇ 35 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਦੇ ਹੋਏ ਉਕਤ ਚਾਰੋਂ ਹੀ ਔਰਤਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰ ਕਰ ਲਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਉਕਤ ਨਸ਼ਾ ਤਸਕਰ ਔਰਤਾਂ ਦੀ ਸਪਲਾਈ ਲਾਈਨ ਬਾਰੇ ਵੀ ਪਤਾ ਲਗਾਇਆ ਜਾ ਰਿਹਾ ਹੈ। 
ਇਹ ਵੀ ਪੜ੍ਹੋ- ਬਿਆਸ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ, ਦੋ ਕਾਰਾਂ ਦੀ ਟੱਕਰ 'ਚ ਉੱਡੇ ਪਰਖੱਚੇ, ਇਕ ਦੀ ਦਰਦਨਾਕ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News