ਨਵਾਂਸ਼ਹਿਰ ਵਿਖੇ 19 ਸਕੂਲੀ ਵਾਹਨਾਂ ਦੀ ਚੈਕਿੰਗ, ਦੋ ਸਕੂਲੀ ਬੱਸਾਂ ਦੇ ਕਟੇ ਚਲਾਨ
Wednesday, Dec 24, 2025 - 02:28 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ (ਆਈ. ਏ. ਐੱਸ) ਜੀ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਦੀ ਅਗਵਾਈ ਹੇਠ ਟੀਮ ਦੇ ਸਹਿਯੋਗ ਨਾਲ ਸਾਂਝੇ ਤੌਰ ’ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਵਾਂਸ਼ਹਿਰ ਜ਼ਿਲੇ ਵਿਚ ਵੱਖ-ਵੱਖ ਸਕੂਲਾਂ ਦੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਬਾਰੇ ਜਾਣੂੰ ਕਰਵਾਇਆ ਗਿਆ। ਇਸ ਮੁਹਿੰਮ ਦੌਰਾਨ ਤਕਰੀਬਨ 6 ਸਕੂਲਾਂ ਦੀਆਂ ਕੁੱਲ੍ਹ 19 ਸਕੂਲੀ ਬੱਸਾਂ ਦੇ ਦਸਤਾਵੇਜ਼ ਚੈੱਕ ਕੀਤੇ ਗਏ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਵਾਲੀਆਂ 2 ਸਕੂਲੀ ਬੱਸਾਂ ਦੇ ਚਲਾਨ (ਫਸਟ ਐਂਡ ਬਾਕਸ ਵਿਚ ਲੋੜੀਂਦੀ ਦਵਾਈਆਂ ਨਾ ਮਿਲਣ ਕਾਰਨ, ਸਕੂਲ ਬੱਸ ਦੇ ਡਰਾਈਵਰ ਦਾ ਯੂਨੀਫਰਾਮ ਨਾ ਪਾਉਣ ਕਰ ਕੇ ਅਤੇ ਸੀਟ ਬੈਲਟ ਨਾ ਲਗਾਉਣ ਕਾਰਨ) ਵੀ ਕੀਤੇ ਗਏ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪਾਕਿਸਤਾਨ ਦਾ ਬਾਰਡਰ ਟੱਪ ਗਿਆ ਸ਼ਾਹਕੋਟ ਦਾ ਨੌਜਵਾਨ! ਪਾਕਿ ਰੇਂਜਰਾਂ ਨੇ ਤਸਵੀਰ ਕੀਤੀ ਜਾਰੀ

ਇਸ ਮੌਕੇ ਟੀਮ ਵੱਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸਮੇਂ-ਸਮੇਂ ’ਤੇ ਸਕੂਲ ਦੇ ਪ੍ਰਿੰਸੀਪਲਾਂ ਅਤੇ ਸਕੂਲ ਵਾਹਨਾਂ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਜਿਵੇਂ ਕਿ ਸੀ.ਸੀ ਟੀ. ਵੀ. ਕੈਮਰਾ, ਖਿੜਕੀ ਤੇ ਲੋਹੇ ਦੀ ਗਰਿਲ, ਫਸਟ ਐਡ ਬਾਕਸ, ਲੇਡੀ ਕੰਡਕਟਰ, ਬਸ ਡਰਾਈਵਰ ਦਾ ਸਕੂਲ ਯੂਨੀਫੋਮ ਵਿੱਚ ਹੋਣਾ, ਸੀਟ ਬੈਲਟ ਲਗਾਉਣਾ, ਕਪੈਸਿਟੀ ਤੋਂ ਵੱਧ ਬੱਚੇ ਸਕੂਲ ਬੱਸ ਵਿਚ ਨਾ ਬਿਠਾਉਣਾ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਸਕੂਲ ਵਾਹਨ ਦੇ ਡਰਾਈਵਰਾਂ ਕੋਲ ਵਾਹਨ ਦੇ ਕਾਗਜ਼ਾਤ ਵੀ ਪੂਰੇ ਹੋਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਗੌਰਵ ਸ਼ਰਮਾ ਬਾਲ ਸੁਰੱਖਿਆ ਅਫ਼ਸਰ (ਆਈ. ਸੀ.) ਵੱਲੋਂ ਆਮ ਜਨਤਾ ਨੂੰ ਅਪੀਲ ਵੀ ਕੀਤੀ ਗਈ ਹੈ ਕਿ ਆਪਣੇ ਬੱਚਿਆਂ ਨੂੰ ਸਕੂਲੀ ਬੱਸਾਂ ਵਿਚ ਭੇਜਣ ਤੋਂ ਪਹਿਲੇ ਸਕੂਲੀ ਬੱਸਾਂ ਦਾ ਜਾਇਜ਼ਾ ਜ਼ਰੂਰ ਲੈਣ ਤਾਂ ਜੋ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਸਕਣ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਡਾਕਟਰਾਂ 'ਤੇ ਡਿੱਗੇਗੀ ਗਾਜ! ਵੱਡੀ ਕਾਰਵਾਈ ਕਰਨ ਦੇ ਹੁਕਮ ਜਾਰੀ
ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਚਿਤਾਵਨੀ ਦਿੱਤੀ ਗਈ ਕਿ ਸੇਫ ਸਕੂਲ ਵਾਹਨ ਪਾਲਸੀ ਦੀ ਉਲੰਘਣਾ ਕਰਨ ’ਤੇ ਬੱਸਾਂ ਨੂੰ ਬੰਦ ਕਰਨ ਜਾਂ ਚਲਾਨ ਕੱਟਣ ਤੇ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਏਗੀ। ਸਾਰੇ ਡਰਾਈਵਰ, ਬੱਸਾਂ ਨੂੰ ਰੋਡ ਤੇ ਲਿਆਣ ਤੋਂ ਪਹਿਲਾਂ ਆਪਣੇ ਅਤੇ ਆਪਣੀ ਬੱਸਾਂ ਦੇ ਦਸਤਾਵੇਜ਼ ਤੰਦਰੁਸਤ ਕਰ ਲੈਣ। ਇਸ ਮੌਕੇ ਟੀਮ ਵਿੱਚ ਗੌਰਵ ਸ਼ਰਮਾ (ਬਾਲ ਸੁਰੱਖਿਆ ਅਫ਼ਸਰ, ਆਈ ਸੀ), ਸਿੱਖਿਆ ਵਿਭਾਗ ਤੋਂ ਟੀਚਰ ਸੁਸ਼ੀਲ ਕੁਮਾਰ, ਪੁਲਿਸ ਵਿਭਾਗ ਤੋਂ ਟ੍ਰੈਫ਼ਿਕ ਇੰਚਾਰਜ ਸੁਭਾਸ਼ ਚੰਦਰ ਏ. ਐੱਸ. ਆਈ., ਦਿਲਾਵਰ ਸਿੰਘ ਏ. ਐੱਸ. ਆਈ., ਕਮਲਜੀਤ ਸਿੰਘ ਏ. ਐੱਸ .ਆਈ. ਅਤੇ ਰਵਿੰਦਰ ਕੌਰ ਦੇ ਨਾਲ-ਨਾਲ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦਾ ਸਟਾਫ ਵੀ ਮੌਜੂਦ ਸਨ।
ਇਹ ਵੀ ਪੜ੍ਹੋ: Year Ender 2025: ਪੰਜਾਬ 'ਚ 50 ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ! DGP ਗੌਰਵ ਯਾਦਵ ਦੇ ਹੈਰਾਨ ਕਰਦੇ ਖ਼ੁਲਾਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
