ਕਰਿਆਨੇ ਦੀ ਦੁਕਾਨ ’ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ

Wednesday, Apr 15, 2026 - 06:59 PM (IST)

ਕਰਿਆਨੇ ਦੀ ਦੁਕਾਨ ’ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ

ਨੂਰਪੁਰਬੇਦੀ (ਸੰਜੀਵ ਭੰਡਾਰੀ)- ਥਾਣਾ ਨੂਰਪੁਰਬੇਦੀ ਅਧੀਨ ਆਉਂਦੀ ਪੁਲਸ ਚੌਕੀ ਹਰੀਪੁਰ ਨਜ਼ਦੀਕ ਸਥਿਤ ਇਕ ਕਰਿਆਨੇ ਦੀ ਦੁਕਾਨ ’ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਮੁਲਜ਼ਮਾਂ ਨੂੰ ਸਥਾਨਕ ਪੁਲਸ ਨੇ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਤੋਂ ਤਫ਼ਤੀਸ਼ ਦੌਰਾਨ ਚੋਰੀ ਹੋਇਆ ਸਾਮਾਨ ਬਰਾਮਦ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਰੋਹਿਤ ਸ਼ਰਮਾ ਨੇ ਦੱਸਿਆ ਕਿ 13 ਅਪ੍ਰੈਲ ਨੂੰ ਹਰੀਪੁਰ ਵਿਖੇ ਕਰਿਆਨੇ ਦੀ ਦੁਕਾਨ ਕਰਦੇ ਹਰਜਿੰਦਰ ਕੁਮਾਰ ਪੁੱਤਰ ਕਸ਼ਮੀਰੀ ਲਾਲ ਵਾਸੀ ਪਿੰਡ ਖਟਾਣਾ ਨੇ ਪੁਲਸ ਚੌਕੀ ਹਰੀਪੁਰ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਅਨੁਸਾਰ 9 ਅਪ੍ਰੈਲ ਦੀ ਰਾਤ ਕਰੀਬ ਸਾਢੇ 8 ਵਜੇ ਉਹ ਆਪਣੀ ਕਰਿਆਨੇ ਦੀ ਦੁਕਾਨ ਬੰਦ ਕਰ ਕੇ ਘਰ ਚਲੇ ਗਏ ਸਨ। ਅਗਲੇ ਦਿਨ ਸਵੇਰੇ ਕਰੀਬ 6 ਵਜੇ ਜਦੋਂ ਉਹ ਦੁਕਾਨ ’ਤੇ ਪਹੁੰਚੇ ਤਾਂ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਮਿਲਿਆ।

ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ

PunjabKesari

ਉਸ ਅਨੁਸਾਰ ਅਣਪਛਾਤੇ ਵਿਅਕਤੀਆਂ ਵੱਲੋਂ ਦੁਕਾਨ ਵਿੱਚੋਂ ਕਰਿਆਨੇ ਦਾ ਕਾਫ਼ੀ ਸਾਮਾਨ, ਇਕ ਇਨਵਰਟਰ, ਬੈਟਰੀ, ਵੱਡਾ ਕੰਡਾ ਅਤੇ ਦੋ ਗੈਸ ਸਿਲੰਡਰ ਆਦਿ ਚੋਰੀ ਕਰ ਲਏ ਗਏ ਸਨ, ਜਿਸ ’ਚ ਦੁਕਾਨ ਮਾਲਕ ਦਾ ਕਰੀਬ 2 ਲੱਖ ਰੁਪਏ ਦਾ ਆਰਥਿਕ ਨੁਕਸਾਨ ਹੋਇਆ ਸੀ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਪੁਲਸ ਵੱਲੋਂ ਤੁਰੰਤ ਕਾਰਵਾਈ ਸ਼ੁਰੂ ਕਰਦਿਆਂ ਦੋਸ਼ੀਆਂ ਦੀ ਭਾਲ ਲਈ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ।

ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਜਾਂਚ ਦੌਰਾਨ ਪੁਲਸ ਨੇ ਪੂਰਨ ਸਿੰਘ ਪੁੱਤਰ ਅਮਨਦੀਪ ਸਿੰਘ ਅਤੇ ਗੁਰਨਾਮ ਸਿੰਘ ਪੁੱਤਰ ਮੁਨਸ਼ਾ ਸਿੰਘ ਵਾਸੀਆਨ ਪਰਜੀਆ, ਬਿਹਾਰਪੁਰ, ਸਿੰਧਵਾ ਬੇਟ ਜ਼ਿਲ੍ਹਾ ਲੁਧਿਆਣਾ ਨੂੰ ਗ੍ਰਿਫ਼ਤਾਰ ਕਰ ਲਿਆ। ਦੋਸ਼ੀਆਂ ਨੂੰ ਅਦਾਲਤ ’ਚ ਪੇਸ਼ ਕਰਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ, ਜਿਸ ਤੋਂ ਬਾਅਦ ਡੂੰਘੀ ਪੁੱਛਗਿੱਛ ਦੌਰਾਨ ਉਨ੍ਹਾਂ ਕੋਲੋਂ ਚੋਰੀ ਕੀਤਾ ਗਿਆ ਸਾਮਾਨ ਵੀ ਬਰਾਮਦ ਕਰ ਲਿਆ ਗਿਆ। ਥਾਣਾ ਮੁਖੀ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਦੋਸ਼ੀ ਕਿਸੇ ਹੋਰ ਚੋਰੀ ਦੀਆਂ ਘਟਨਾਵਾਂ ’ਚ ਸ਼ਾਮਲ ਤਾਂ ਨਹੀਂ। ਪੁਲਸ ਨੇ ਕਿਹਾ ਕਿ ਇਲਾਕੇ ’ਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਹਨ।

ਇਹ ਵੀ ਪੜ੍ਹੋ: LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News