ਘਰ ’ਚ ਚੋਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
Wednesday, Aug 05, 2026 - 04:15 PM (IST)
ਦਸੂਹਾ (ਝਾਵਰ/ਨਾਗਲਾ)-ਮੁੱਖ ਪੁਲਸ ਅਫ਼ਸਰ ਥਾਣਾ ਦਸੂਹਾ ਦਲਜੀਤ ਸਿੰਘ ਦੀ ਅਗਵਾਈ ਹੇਠ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਐੱਸ. ਆਈ. ਪਰਮਜੀਤ ਸਿੰਘ ਸਮੇਤ ਸਾਥੀਆਂ ਵੱਲੋਂ ਬੀਤੇ ਦਿਨੀਂ ਇਕ ਘਰ ਵਿਚ ਹੋਈ ਚੋਰੀ ਦੇ ਸਬੰਧ ਵਿਚ 2 ਮੁਲਜ਼ਮਾਂ ਅਭੀ ਪੁੱਤਰ ਜਗਤਾਰ ਵਾਸੀ ਰਾਮਦੇਵ ਕਾਲੋਨੀ ਜ਼ਿਲਾ ਤਰਨਤਾਰਨ ਹਾਲ ਵਾਸੀ ਚੰਡੀਗੜ੍ਹ ਕਾਲੋਨੀ ਥਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਪ੍ਰਿੰਸ ਪੁੱਤਰ ਰਮੇਸ਼ ਵਾਸੀ ਚੰਡੀਗੜ੍ਹ ਕਾਲੋਨੀ ਟਾਂਡਾ ਥਾਣਾ ਟਾਂਡਾ ਨੂੰ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ 'ਚ ਮਚੀ ਹਫ਼ੜਾ-ਦਫ਼ੜੀ
ਥਾਣਾ ਮੁਖੀ ਦਸੂਹਾ ਦਲਜੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਨੇ ਬੀਤੇ ਦਿਨੀਂ ਪਿੰਡ ਚੱਕ ਮਹਿਰਾ ਦੇ ਇਕ ਘਰ ਵਿਚ ਦਾਖ਼ਲ ਹੋ ਕੇ ਘਰ ਵਿਚੋਂ ਸੋਨੇ ਦੇ ਗਹਿਣੇ ਚੋਰੀ ਕੀਤੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਚੋਰੀਸ਼ੁਦਾ ਸੋਨੇ ਦਾ ਹਾਰ 7.960 ਗ੍ਰਾਮ, ਸੋਨੇ ਦੇ ਟਾਪਸ 5.190 ਗ੍ਰਾਮ, ਇਕ ਸੋਨੇ ਦੀ ਮੁੰਦਰੀ 2.870 ਗ੍ਰਾਮ, ਇਕ ਸੋਨੇ ਦੀ ਮੁੰਦਰੀ 3.030 ਗ੍ਰਾਮ ਨੂੰ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਤੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਨ੍ਹਾਂ ਦਾ ਰਿਮਾਂਡ ਹਾਸਲ ਕ ਰਕੇ ਹੋਰ ਚੋਰੀਆਂ ਸਬੰਧੀ ਵੀ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਹੋ ਜਾਣੀ ਸੀ ਟਾਰਗੇਟ ਕਿਲਿੰਗ! ਵੱਡੇ ਹਥਿਆਰਾਂ ਦੀ ਖੇਪ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
