ਕਰਤਾਰਪੁਰ ਗੋਲੀਕਾਂਡ ਮਾਮਲੇ ’ਚ 2 ਮੁਲਜ਼ਮ ਗ੍ਰਿਫਤਾਰ, ਪੁਲਸ ਵੱਲੋਂ ਘਟਨਾ ਸਥਾਨ ਤੋਂ 8 ਖੋਲ ਬਰਾਮਦ

11/01/2023 6:47:37 PM

ਨੂਰਪੁਰਬੇਦੀ (ਸੰਜੀਵ ਭੰਡਾਰੀ) : ਸਥਾਨਕ ਪੁਲਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਰਤਾਰਪੁਰ ਕਤਲ ਕਾਂਡ ਦੇ ਮਾਮਲੇ ’ਚ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਖੇਤਰ ਦੇ ਪਿੰਡ ਕਰਤਾਰਪੁਰ ਵਿਖੇ ਕੁਝ ਨੌਜਵਾਨਾਂ ਨੇ ਕਾਂਗਰਸੀ ਸੰਮਤੀ ਮੈਂਬਰ ਦੇ ਘਰ ਗੋਲੀਬਾਰੀ ਕਰਦਿਆਂ ਉਸਦੇ ਪਤੀ ਤੇ ਦਰਾਣੀ ਦਾ ਕਤਲ ਕਰ ਦਿੱਤਾ ਸੀ, ਜਦਕਿ ਉਸਦਾ ਇਕ ਪੁੱਤਰ ਵੀ ਜ਼ਖਮੀ ਹੋ ਗਿਆ ਸੀ, ਜਿਸਦਾ ਹੁਣ ਪੀ.ਜੀ.ਆਈ. ਚੰਡੀਗਡ਼੍ਹ 'ਚ ਇਲਾਜ ਚੱਲ ਰਿਹਾ ਹੈ। ਇਸ ਕਤਲ ਮਾਮਲੇ ’ਚ ਪੁਲਸ ਨੇ 9 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਸੀ, ਜਦਕਿ 10 ਤੋਂ 15 ਦੇ ਕਰੀਬ ਹੋਰ ਅਣਪਛਾਤੇ ਵਿਅਕਤੀ ਵੀ ਇਸ ਕਤਲ ਕਾਂਡ ’ਚ ਸ਼ਾਮਲ ਕੀਤੇ ਸਨ।

ਇਸ ਸਬੰਧੀ ਥਾਣਾ ਮੁਖੀ ਨੂਰਪੁਰਬੇਦੀ ਇੰਸਪੈਕਟਰ ਗੁਰਵਿੰਦਰ ਸਿੰਘ ਢਿੱਲੋ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਇਸ ਮਾਮਲੇ ’ਚ ਪੂਰੀ ਗੰਭੀਰਤਾ ਨਾਲ ਜੁੱਟੀ ਹੋਈ ਹੈ ਤੇ ਇਸ ਕਤਲਕਾਂਡ ਦੌਰਾਨ ਚਲਾਈਆਂ ਗਈਆਂ ਗੋਲੀਆਂ ਦੇ 8 ਖੋਲ ਵੀ ਘਟਨਾ ਸਥਾਨ ਤੋਂ ਬਰਾਮਦ ਕਰਕੇ ਕਬਜ਼ੇ ’ਚ ਲੈ ਲਏ ਹਨ। ਇਸ ਤੋਂ ਇਲਾਵਾ ਜ਼ਿਲਾ ਪੁਲਸ ਮੁਖੀ ਵਿਵੇਕਸ਼ੀਲ ਸੋਨੀ ਦੀਆਂ ਹਦਾਇਤਾਂ ’ਤੇ 5 ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਵੱਖ-ਵੱਖ ਥਾਵਾਂ ’ਤੇ ਇਸ ਕਾਂਡ ਦੇ ਹੋਰਨਾਂ ਮੁਲਜ਼ਮਾਂ ਦੀ ਭਾਲ ’ਚ ਜੁਟੀ ਹੋਈ ਹੈ। ਇਸ ਮਾਮਲੇ ’ਚ ਕਾਬੂ ਕੀਤੇ ਗਏ ਦੋ ਮੁਲਜ਼ਮ ਨੀਰਜ ਪੁੱਤਰ ਜੈ ਚੰਦ ਤੇ ਜਸਵੰਤ ਸਿੰਘ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਮਹਾ-ਡਿਬੇਟ ’ਚ ਬੋਲੇ ਮੁੱਖ ਮੰਤਰੀ ਮਾਨ, 10 ਸਾਲਾਂ ’ਚ ਦੁੱਗਣਾ ਹੋਇਆ ਪੰਜਾਬ ’ਤੇ ਕਰਜ਼ਾ, ਰੱਖੇ ਅੰਕੜੇ

ਡੀ.ਐੱਸ.ਪੀ. ਵੱਲੋਂ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ
ਇਸ ਸਬੰਧੀ ਡੀ.ਐੱਸ.ਪੀ. ਸ੍ਰੀ ਅਨੰਦਪੁਰ ਸਾਹਿਬ ਅਜੇ ਸਿੰਘ ਨੇ ਕਿਹਾ ਕਿ ਪੁਲਸ ਪੂਰੀ ਸੰਜੀਦਗੀ ਨਾਲ ਇਸ ਕਤਲ ਕਾਂਡ ਦੇ ਕੇਸ ’ਚ ਕੰਮ ਕਰ ਰਹੀ ਹੈ ਤੇ 2 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਬਾਕੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਖੇਤਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ’ਚ ਪੁਲਸ ਨੂੰ ਸਹਿਯੋਗ ਦੇਣ ਤਾਂ ਜੋ ਜਲਦ ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਸਕੇ।

ਪਰਿਵਾਰ ਨੇ ਸਾਰੇ ਮੁਲਜ਼ਮਾਂ ਦੀ ਗ੍ਰਿਫਤਾਰੀ ਨਾ ਹੋਣ ਤੱਕ ਸਸਕਾਰ ਨਾ ਕਰਨ ਦੀ ਦਿੱਤੀ ਚੇਤਾਵਨੀ
ਓਧਰ ਇਸ ਮਾਮਲੇ ’ਚ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਪੁਲਸ ਪ੍ਰਸ਼ਾਸ਼ਨ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਇਸ ਕਤਲ ਕੇਸ ’ਚ ਨਾਮਜ਼ਦ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕੀਤਾਂ ਜਾਂਦਾ ਉਦੋਂ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਭਾਵੇਂ ਕਿ ੳੁਨ੍ਹਾਂ ਨੂੰ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਕੋਈ ਹੋਰ ਰਸਤਾ ਅਪਣਾਉਣਾ ਪਵੇ ਉਹ ਪਿੱਛੇ ਨਹੀਂ ਹਟਣਗੇ।

ਇਹ ਵੀ ਪੜ੍ਹੋ : ਜਣੇਪੇ ਸਮੇਂ ਨਵਜੰਮੇ ਬੱਚੇ ਦੀ ਟੁੱਟੀ ਲੱਤ, ਪਰਿਵਾਰਕ ਮੈਂਬਰ ਬੋਲੇ- ਡਾਕਟਰ ਦੀ ਲਾਪ੍ਰਵਾਹੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Anuradha

This news is Content Editor Anuradha