ਜਲੰਧਰ ''ਚ ਵੈਸਟਰਨ ਯੂਨੀਅਨ ਦੀ ਦੁਕਾਨ ''ਚ ਹੋਈ ਲੁੱਟ ਦੇ ਮਾਮਲੇ ''ਚ ਦੋ ਗ੍ਰਿਫ਼ਤਾਰ

Thursday, Apr 16, 2026 - 05:03 PM (IST)

ਜਲੰਧਰ ''ਚ ਵੈਸਟਰਨ ਯੂਨੀਅਨ ਦੀ ਦੁਕਾਨ ''ਚ ਹੋਈ ਲੁੱਟ ਦੇ ਮਾਮਲੇ ''ਚ ਦੋ ਗ੍ਰਿਫ਼ਤਾਰ

ਜਲੰਧਰ (ਸੋਨੂੰ)- ਜਲੰਧਰ ਸ਼ਹਿਰ ਦੇ ਥਾਣਾ 2 ਅਧੀਨ ਆਉਂਦੇ ਹਰਨਾਮਦਾਸਪੁਰਾ 'ਚ ਸਥਿਤ 'ਵੈਸਟ ਐਂਡ ਵੈਸਟਰਨ ਯੂਨੀਅਨ ਟੂਰ ਐਂਡ ਟਰੈਵਲ'  ਦੀ ਦੁਕਾਨ 'ਤੇ ਹੋਈ ਲੁੱਟ ਦੇ ਮਾਮਲੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਪੁਲਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।  ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀ. ਸੀ. ਪੀ. ਮਨਪ੍ਰੀਤ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। ਮੁਲਜ਼ਮਾਂ ਤੋਂ ਅਪਰਾਧ 'ਚ ਵਰਤੀ ਗਈ ਐਕਟਿਵਾ ਅਤੇ ਕੁਝ ਨਕਦੀ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਦੀ ਪਛਾਣ ਗੁਰਦੀਪ ਅਤੇ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਇਕੱਲੀ ਕੁੜੀ ਨੂੰ ਦੁਕਾਨ 'ਚ ਵੇਖ ਕਰ ਗਏ ਵੱਡਾ ਕਾਂਡ! ਹੈਰਾਨ ਕਰੇਗੀ ਜਲੰਧਰ 'ਚ ਹੋਈ ਲੁੱਟ ਦੀ ਵੀਡੀਓ

PunjabKesari

ਦੋਸ਼ੀਆਂ ਖ਼ਿਲਾਫ਼ ਪਹਿਲਾਂ ਹੀ ਦੋ ਮਾਮਲੇ ਦਰਜ ਹਨ। ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਕ ਤੀਜੇ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਡੀ. ਸੀ. ਪੀ. ਨੇ ਕਿਹਾ ਕਿ ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਦੀ ਮਦਦ ਨਾਲ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਡੀ. ਸੀ. ਪੀ. ਨੇ ਦੱਸਿਆ ਕਿ ਘਟਨਾ ਦੀ ਸੂਚਨਾ ਸ਼ਾਮ ਸਾਢੇ 6 ਵਜੇ ਦੇ ਕਰੀਬ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਦੋ ਨੌਜਵਾਨ ਪਹਿਲਾਂ ਦੁਪਹਿਰ ਵੇਲੇ ਦੁਕਾਨ ਵਿੱਚ ਦਾਖ਼ਲ ਹੋਏ ਸਨ। ਉਨ੍ਹਾਂ ਨੇ ਮਾਸਕ ਪਾਏ ਹੋਏ ਸਨ। ਕੁਝ ਸਮੇਂ ਬਾਅਦ ਉਹ ਮੌਕੇ ਤੋਂ ਚਲੇ ਗਏ। ਘਟਨਾ ਤੋਂ ਥੋੜ੍ਹੀ ਦੇਰ ਬਾਅਦ ਨੌਜਵਾਨ ਦੁਕਾਨ 'ਤੇ ਵਾਪਸ ਆਏ ਅਤੇ ਟਿਕਟਾਂ ਬਾਰੇ ਚਰਚਾ ਕਰਨ ਲੱਗੇ।

PunjabKesari

ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ

ਨੌਜਵਾਨਾਂ ਨੇ ਵੇਖਿਆ ਕਿ ਇਕ ਕੁੜੀ ਦੁਕਾਨ ਵਿੱਚ ਇਕੱਲੀ ਬੈਠੀ ਹੈ। ਇਸ ਦਾ ਫਾਇਦਾ ਉਠਾਉਂਦੇ ਹੋਏ ਇਕ ਨੌਜਵਾਨ ਕਾਊਂਟਰ ਦੇ ਪਿੱਛੇ ਤੋਂ ਅੰਦਰ ਆਇਆ, ਕੁੜੀ 'ਤੇ ਹਮਲਾ ਕਰਦੇ ਹੋਏ ਤਿਜੋਰੀ ਵਿੱਚੋਂ ਨਕਦੀ ਲੈ ਲਈ ਅਤੇ ਸਾਥੀ ਸਣੇ ਫਰਾਰ ਹੋ ਗਿਆ। ਡੀ. ਸੀ. ਪੀ. ਢਿੱਲੋਂ ਨੇ ਕਿਹਾ ਕਿ ਇਕ ਵੱਖਰੇ ਮਾਮਲੇ ਵਿੱਚ ਇਕ ਸ਼ੱਕੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਦੌਰਾਨ 195 ਗ੍ਰਾਮ ਹੈਰੋਇਨ ਅਤੇ ਇਕ ਐਕਟਿਵਾ ਬਰਾਮਦ ਕੀਤਾ ਗਿਆ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News