300 ਨਸ਼ੀਲੀਆਂ ਗੋਲ਼ੀਆਂ ਤੇ ਕਾਰ ਸਮੇਤ 2 ਮੁਲਜ਼ਮ ਗ੍ਰਿਫ਼ਤਾਰ
Friday, Oct 31, 2025 - 05:41 AM (IST)
 
            
            ਦਸੂਹਾ (ਝਾਵਰ)- ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਦਸੂਹਾ ਪੁਲਸ ਨੇ ਦੋ ਮੁਲਜ਼ਮਾਂ ਨੂੰ 300 ਨਸ਼ੀਲੀਆਂ ਗੋਲ਼ੀਆਂ ਅਤੇ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਏ. ਐੱਸ. ਆਈ. ਅਨਿਲ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਨੇ ਦੋਸ਼ੀ ਜਸ਼ਨਪ੍ਰੀਤ ਸਿੰਘ ਉਰਫ਼ ਕਾਕਾ ਪੁੱਤਰ ਵੀਰ ਸਿੰਘ ਅਤੇ ਸੁਖਪ੍ਰੀਤ ਸਿੰਘ ਪੁਤਰ ਹਰਬੰਸ ਸਿੰਘ ਵਾਸੀਅਨ ਮਹਿਉਲਦੀਨਪੁਰ ਗਾਜੀ ਉਰਫ਼ ਲੰਡੇ ਥਾਣਾ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋ 300 ਨਸ਼ੀਲੀਆਂ ਗੋਲ਼ੀਆਂ ਸਮੇਤ ਗੱਡੀ ਨੰਬਰੀ ਪੀ. ਬੀ. 07 ਡੀ. ਏ. 8653 ਸਵਿੱਫਟ ਕਾਰ ਬਰਾਦ ਕੀਤੀ। ਪੁਲਸ ਨੇ ਐੱਨ. ਡੀ. ਪੀ. ਐੱਸ. ਜਿਨਾਂ ਨੂੰ ਪੇਸ਼ ਅਦਾਲਤ ਕਰਕੇ ਪੁਲਸ ਰਿਮਾਂਡ ਹਾਸਲ ਕਰਕੇ ਉਸ ਪਾਸੋਂ ਡੁੰਘਾਈ ਨਾਲ ਪੁੱਛਗਿੱਛ ਕਰਕੇ ਇਸ ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਜਾਂਚ ਕੀਤੀ ਜਾਵੇਗੀ ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਅਕਾਲੀ ਦਲ ਦਾ ਵੱਡਾ ਆਗੂ ਭਾਜਪਾ 'ਚ ਸ਼ਾਮਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                            