ਗੜ੍ਹਸ਼ੰਕਰ ਵਿਖੇ 15 ਟੀਕੇ ਅਤੇ 500 ਨਸ਼ੇ ਵਾਲੀਆਂ ਗੋਲ਼ੀਆਂ ਸਣੇ 2 ਮੁਲਜ਼ਮ ਗ੍ਰਿਫ਼ਤਾਰ

02/02/2024 1:05:12 PM

ਗੜ੍ਹਸ਼ੰਕਰ (ਭਾਰਦਵਾਜ)-ਥਾਣਾ ਗੜ੍ਹਸ਼ੰਕਰ ਪੁਲਸ ਨੇ 15 ਟੀਕੇ ਅਤੇ 500 ਨਸ਼ੇ ਵਾਲੀਆਂ ਗੋਲ਼ੀਆਂ ਸਣੇ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਗੜ੍ਹਸ਼ੰਕਰ ਦੇ ਐੱਸ. ਐੱਚ. ਓ. ਬਲਜਿੰਦਰ ਸਿੰਘ ਨੇ ਦੱਸਿਆ ਕਿ ਸੁਰਿੰਦਰ ਲਾਂਬਾ ਆਈ. ਪੀ. ਐੱਸ. ਐੱਸ. ਐੱਸ. ਪੀ. ਹੁਸ਼ਿਆਰਪੁਰ ਦੀਆਂ ਹਦਾਇਤਾਂ ਅਤੇ ਡੀ. ਐੱਸ. ਪੀ. ਗੜ੍ਹਸ਼ੰਕਰ ਸਤੀਸ਼ ਕੁਮਾਰ ਦੀ ਦੇਖ-ਰੇਖ ਹੇਠ ਚੱਲ ਰਹੀ ਮੁਹਿੰਮ ਨੂੰ ਵੱਡੀ ਕਾਮਯਾਬੀ ਹਾਸਲ ਹੋਈ।

ਇੰਸਪੈਕਟਰ ਕੁਲਦੀਪ ਸਿੰਘ ਪੁਲਸ ਪਾਰਟੀ ਨਾਲ ਸਮੇਤ ਭੈੜੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਉਨ੍ਹਾਂ ਨੇ ਪਿੰਡ ਬੀਨੇਵਾਲ ਦੇ ਸਿੰਘਾ ਮੋੜ ਤੋਂ ਸ਼ੰਕਰ ਦਾਸ ਪੁੱਤਰ ਬਲਜੀਤ ਰਾਮ ਵਾਸੀ ਪਿੰਡ ਬੀਨੇਵਾਲ ਪਾਸੋਂ 15 ਨਸ਼ੇ ਵਾਲੇ ਟੀਕੇ ਬਿਨਾਂ ਲੇਬਲ ਅਤੇ ਮਨਪ੍ਰੀਤ ਪੁੱਤਰ ਸਤਨਾਮ ਵਾਸੀ ਪਿੰਡ ਬੀਨੇਵਾਲ ਨੂੰ ਕਾਬੂ ਕਰਕੇ ਉਸ ਪਾਸੋਂ 500 ਖੁੱਲ੍ਹੀਆਂ ਨਸ਼ੇ ਵਾਲੀਆਂ ਗੋਲ਼ੀਆਂ ਬਰਾਮਦ ਕੀਤੀਆਂ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ 22-61-85 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ।

ਇਹ ਵੀ ਪੜ੍ਹੋ: ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਦੋ ਦੀ ਮੌਤ
 

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News