105 ਨਸ਼ੀਲੀਆਂ ਗੋਲ਼ੀਆਂ ਸਮੇਤ ਔਰਤ ਸਣੇ 2 ਮੁਲਜ਼ਮ ਕਾਬੂ
Saturday, Aug 03, 2024 - 06:47 PM (IST)
ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ)-ਥਾਣਾ ਸੁਭਾਨਪੁਰ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਮਹਿਲਾ ਮੁਲਜ਼ਮ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਵਤਸਲਾ ਗੁਪਤਾ ਦੇ ਹੁਕਮਾਂ ’ਤੇ ਜ਼ਿਲੇ ਭਰ ’ਚ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਐੱਸ. ਪੀ. (ਡੀ.) ਸਰਬਜੀਤ ਰਾਏ ਅਤੇ ਡੀ. ਐੱਸ. ਪੀ. ਭੁਲੱਥ ਸੁਰਿੰਦਰ ਪਾਲ ਦੀ ਨਿਗਰਾਨੀ ਹੇਠ ਥਾਣਾ ਸੁਭਾਨਪੁਰ ਦੇ ਐੱਸ. ਐੱਚ. ਓ. ਕੰਵਲਜੀਤ ਸਿੰਘ ਬੱਲ ਨੇ ਚੌਂਕੀ ਬਾਦਸ਼ਾਹਪੁਰ ਦੇ ਇੰਚਾਰਜ ਲਖਵੀਰ ਸਿੰਘ ਗੋਸਲ ਦੇ ਨਾਲ ਸੁਭਾਨਪੁਰ-ਕਪੂਰਥਲਾ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ।
ਇਸ ਦੌਰਾਨ ਜਦੋਂ ਇਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਜਦੋਂ ਮੁਲਜ਼ਮ ਤੋਂ ਉਸ ਦਾ ਨਾਮ ਅਤੇ ਪਤਾ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਮ ਪਰਮਜੀਤ ਸਿੰਘ ਪੁੱਤਰ ਫ਼ੌਜਾ ਸਿੰਘ ਵਾਸੀ ਪਿੰਡ ਬੂਟਾਂ ਦੱਸਿਆ।
ਇਹ ਵੀ ਪੜ੍ਹੋ- ਵੱਡੀ ਵਾਰਦਾਤ: ਸ਼ਰਾਬ ਪਿਲਾਉਣ ਤੋਂ ਮਨ੍ਹਾ ਕਰਨ 'ਤੇ ਵਿਅਕਤੀ ਨੂੰ ਇੱਟਾਂ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ
ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਕੋਲੋਂ 105 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖ਼ੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਨਸ਼ਾ ਵੇਚਣ ਦਾ ਧੰਦਾ ਕਰਦਾ ਆ ਰਿਹਾ ਹੈ। ਦੂਜੇ ਪਾਸੇ ਚੌਂਕੀ ਬਾਦਸ਼ਾਹਪੁਰ ਦੇ ਇੰਚਾਰਜ ਲਖਬੀਰ ਸਿੰਘ ਗੋਸਲ ਨੇ ਮਹਿਲਾ ਪੁਲਸ ਦੀ ਮਦਦ ਨਾਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮਹਿਲਾ ਮੁਲਾਜ਼ਮਾਂ ਵੱਲੋਂ ਜਦੋਂ ਇੱਕ ਮਹਿਲਾ ਮੁਲਜ਼ਮ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 112 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਮੁਲਜ਼ਮ ਔਰਤ ਨੇ ਆਪਣਾ ਨਾਮ ਰਾਜ ਕੌਰ ਉਰਫ਼ ਰਾਣੀ ਪਤਨੀ ਮਹਿਲ ਸਿੰਘ ਵਾਸੀ ਡੇਰਾ ਬਾਦਸ਼ਾਹਪੁਰ ਦੱਸਿਆ। ਗ੍ਰਿਫ਼ਤਾਰ ਮੁਲਜ਼ਮ ਔਰਤ ਤੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਦੌਰਾਨ ਕਈ ਸਨਸਨੀਖੇਜ਼ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਮਾਤਾ ਚਿੰਤਪੁਰਨੀ ਦੇ ਮੇਲੇ ਨੂੰ ਲੈ ਕੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਜਾਰੀ ਹੋਏ ਇਹ ਦਿਸ਼ਾ-ਨਿਰਦੇਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।