ਟਾਂਡਾ ਵਿਖੇ ਨਾਬਾਲਗ ਕੁੜੀ ਨਾਲ ਗੈਂਗਰੇਪ ਕਰਨ ਵਾਲੇ ਮੁਲਜ਼ਮਾਂ ’ਚੋਂ 2 ਮੁਲਜ਼ਮ ਗ੍ਰਿਫ਼ਤਾਰ
Monday, Aug 21, 2023 - 04:51 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ, ਗੁਪਤਾ, ਜਸਵਿੰਦਰ)-ਟਾਂਡਾ ਦੇ ਕਿਸੇ ਵਾਰਡ ਵਿਚ 17 ਵਰ੍ਹਿਆਂ ਦੀ ਕੁੜੀ ਨਾਲ ਗੈਂਗਰੇਪ ਕਰਨ ਦੇ ਦੋਸ਼ ਵਿਚ ਨਾਮਜ਼ਦ 3 ਮੁਲਜ਼ਮਾਂ ਵਿਚੋਂ 2 ਨੂੰ ਟਾਂਡਾ ਪੁਲਸ ਨੇ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਪੀੜਤ ਕੁੜੀ ਦੇ ਬਿਆਨ ਦੇ ਆਧਾਰ ’ਤੇ ਗੌਤਮ ਪੁੱਤਰ ਵਿਜੇ ਵਾਸੀ ਟਾਂਡਾ ਅਤੇ ਦੋ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਦਰਜ ਕੀਤਾ ਹੈ।
ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਇੰਸਪੈਕਟਰ ਕਮਲੇਸ਼ ਕੌਰ ਅਤੇ ਏ. ਐੱਸ. ਆਈ. ਮਨਿੰਦਰ ਕੌਰ ਦੀ ਟੀਮ ਵੱਲੋਂ 24 ਘੰਟਿਆਂ ਦੇ ਅੰਦਰ ਮਾਮਲੇ ਵਿਚ ਨਾਮਜ਼ਦ ਮੁੱਖ ਮੁਲਜ਼ਮ ਗੌਤਮ ਪੁੱਤਰ ਵਿਜੇ ਕੁਮਾਰ ਵਾਸੀ ਮੁਹੱਲਾ ਰੌਸ਼ਨੀ ਪੀਰ ਟਾਂਡਾ ਅਤੇ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਨਸੀਬ ਚੰਦ ਵਾਸੀ ਰੌਸ਼ਨੀ ਪੀਰ ਮੁਹੱਲਾ ਟਾਂਡਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਕਾਬੂ ਆਏ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ਮੰਗਿਆ ਜਾਵੇਗਾ। ਇਸ ਦੇ ਨਾਲ ਹੀ ਮਾਮਲੇ ਵਿਚ ਨਾਮਜ਼ਦ ਤੀਜੇ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।
ਇਹ ਵੀ ਪੜ੍ਹੋ- ਰਵੀ ਗਿੱਲ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਧੋਖੇ ਨਾਲ ਕਰਵਾ 'ਤਾ ਸਸਕਾਰ, ਮੁਲਜ਼ਮਾਂ ਨੇ ਲਾਈਵ ਹੋ ਕੇ ਖੋਲ੍ਹੇ ਵੱਡੇ ਰਾਜ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ