ਮੋਬਾਇਲ ਟਾਵਰ ਦੀਆਂ ਬੈਟਰੀਆਂ ਚੋਰੀ ਕਰਨ ਦੇ ਦੋਸ਼ ’ਚ 2 ਕਾਬੂ
Saturday, Sep 15, 2018 - 01:15 AM (IST)

ਹੁਸ਼ਿਆਰਪੁਰ, (ਅਮਰਿੰਦਰ)- ਥਾਣਾ ਬੁੱਲ੍ਹੋਵਾਲ ਦੀ ਪੁਲਸ ਨੇ ਬੀ. ਐੱਸ. ਐੱਨ. ਐੱਲ. ਦੇ ਮੋਬਾਇਲ ਟਾਵਰ ਦੀਆਂ ਬੈਟਰੀਆਂ ਚੋਰੀ ਕਰਨ ਦੇ ਦੋਸ਼ ’ਚ ਦੋ ਦੋਸ਼ੀਆਂ ਕਮਲਜੀਤ ਸਿੰਘ ਅਤੇ ਮਨੋਜ ਕੁਮਾਰ ਵਾਸੀ ਚੂਹਡ਼ਵਾਲੀ, ਜ਼ਿਲਾ ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਨੁਸਾਰ ਉਕਤ ਕਾਰਵਾਈ ਬੀ. ਐੱਸ. ਐੱਨ. ਐੱਲ. ਦੇ ਇੰਜੀਨੀਅਰ ਹਰਪ੍ਰੀਤ ਸਿੰਘ ਦੇ ਬਿਆਨਾਂ ਦੇ ਅਾਧਾਰ ’ਤੇ ਕੀਤੀ ਗਈ ਹੈ। ਪੁਲਸ ਗ੍ਰਿਫ਼ਤਾਰ ਦੋਸ਼ੀਆਂ ਕੋਲੋਂ ਪੁੱਛਗਿੱਛ ਕਰ ਰਹੀ ਹੈ।