ਜਲੰਧਰ ''ਚ ਪੁਲਸ ਮੁਲਾਜ਼ਮ ਬਣ ਕੇ ਲੋਕਾਂ ਤੋਂ ਪੈਸੇ ਠੱਗਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

Thursday, Feb 08, 2024 - 01:22 PM (IST)

ਜਲੰਧਰ ''ਚ ਪੁਲਸ ਮੁਲਾਜ਼ਮ ਬਣ ਕੇ ਲੋਕਾਂ ਤੋਂ ਪੈਸੇ ਠੱਗਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਸੁਨੀਲ)- ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਹਰਿਆਣਾ ਦੇ ਕੋਲ ਉਸ ਸਮੇਂ ਵੱਡਾ ਹੰਗਾਮਾ ਵੇਖਣ ਨੂੰ ਮਿਲਿਆ, ਜਦੋਂ ਜਾਅਲੀ ਪੁਲਸ ਵਾਲੇ ਬਣ ਕੇ ਦੋ ਨੌਜਵਾਨ ਆਟੋ ਚਾਲਕਾਂ ਤੋਂ ਪੈਸੇ ਵਸੂਲ ਰਹੇ ਸਨ। ਇਸ ਦੌਰਾਨ ਸ਼ੱਕ ਦੇ ਆਧਾਰ 'ਤੇ ਲੋਕਾਂ ਨੇ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਅਤੇ ਪੁਲਸ ਦੇ ਹਵਾਲੇ ਕੀਤਾ। ਪੁਲਸ ਦੇ ਹਵਾਲੇ ਕਰਨ ਤੋਂ ਪਹਿਲਾਂ ਇਲਾਕੇ ਦੇ ਲੋਕਾਂ ਨੇ ਫਰਜ਼ੀ ਪੁਲਸ ਵਾਲਿਆਂ ਦੀ ਜੰਮ ਕੇ ਕੁੱਟਮਾਰ ਕੀਤੀ।

PunjabKesari

ਇਨ੍ਹਾਂ ਵਿਚੋਂ ਇਕ ਨੌਜਵਾਨ ਸੀ. ਆਈ. ਏ. ਸਟਾਫ਼ ਦਾ ਅਧਿਕਾਰੀ ਬਣ ਕੇ ਲੋਕਾਂ ਕੋਲੋਂ ਪੈਸੇ ਵਸੂਲਦਾ ਸੀ। ਇਹ ਘਟਨਾ ਬੀਤੀ ਦੇਰ ਰਾਤ ਦੀ ਦੱਸੀ ਜਾ ਰਹੀ ਹੈ ਅਤੇ ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਮੰਡ ਚੌਂਕੀ ਦੇ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ ਅਤੇ ਦੋਵੇਂ ਧਿਰਾਂ ਰਾਜ਼ੀਨਾਮਾ ਹੋ ਚੁੱਕਾ ਹੈ।

PunjabKesari

ਇਹ ਵੀ ਪੜ੍ਹੋ:  ਜਲੰਧਰ ਪੁਲਸ ਦੀ ਵੱਡੀ ਸਫ਼ਲਤਾ, ਲਾਰੈਂਸ ਬਿਸ਼ਨੋਈ ਗੈਂਗ ਦੇ 8 ਗੈਂਗਸਟਰ ਹਥਿਆਰ ਤੇ ਕਾਰਤੂਸ ਸਣੇ ਗ੍ਰਿਫ਼ਤਾਰ

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News