ਘਰਾਂ ’ਚੋਂ ਟੂਟੀਆਂ ਚੋਰੀ ਕਰਨ ਵਾਲੇ 2 ਗ੍ਰਿਫ਼ਤਾਰ
Thursday, Jul 17, 2025 - 06:40 PM (IST)

ਨਵਾਂਸ਼ਹਿਰ (ਤ੍ਰਿਪਾਠੀ)-ਸੁੰਨੇ ਘਰਾਂ ’ਚੋਂ ਟੂਟੀਆ ਚੋਰੀ ਕਰਨ ਦੇ ਦੋਸ਼ ’ਚ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਐੱਸ. ਐੱਚ. ਓ. ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਨਵਾਂਸ਼ਹਿਰ ਨੂੰ ਦਿੱਤੀ ਸ਼ਿਕਾਇਤ ’ਚ ਪਰਮਿੰਦਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਨਵਾਂਸ਼ਹਿਰ ਨੇ ਦੱਸਿਆ ਕਿ ਉਹ ਚੰਡੀਗੜ ਰੋਡ 'ਤੇ ਸਥਿਤ ਰਾਇਲ ਇਨਫੀਲਡ ਏਜੰਸੀ ’ਚ ਬਤੌਰ ਅਡਵਾਇਜ਼ਰ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਏਜੰਸੀ ਦੇ ਮਾਲਕ ਦਮਨਪ੍ਰੀਤ ਸਿੰਘ ਜਸਵਲ ਵਾਸੀ ਜੀਰਕਪੁਰ ਅਪਣੇ ਪਰਿਵਾਰ ਸਮੇਤ ਚੰਡੀਗੜ ਰਹਿੰਦੇ ਹਨ ਅਤੇ ਉਨ੍ਹਾਂ ਦੀ ਨਵਾਂਸ਼ਹਿਰ ਦੇ ਚੰਡੀਗੜ ਰੋਡ ’ਤੇ ਇਕ ਕੋਠੀ ਹੈ, ਜਿਸ ਦੀ ਦੇਖਭਾਲ ਉਹ ਕਰਦਾ ਹੈ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਹੁਣ ਮਿਲਣਗੀਆਂ ਇਹ ਵੱਡੀਆਂ ਸਹੂਲਤਾਂ
ਉਸ ਨੇ ਦੱਸਿਆ ਕਿ 14 ਜੁਲਾਈ ਨੂੰ ਜਦੋਂ ਉਹ ਕੋਠੀ ਨੂੰ ਵੇਖਣ ਗਿਆ ਤਾਂ ਅੰਦਰ ਤੋਂ ਦਰਵਾਜ਼ੇ ਦਾ ਤਾਲਾ ਟੁੱਟਾ ਹੋਇਆ ਸੀ ਅਤੇ ਕੋਠੀ ਵਿਚ ਕਾਫ਼ੀ ਭੰਨਤੌੜ ਕੀਤੀ ਹੋਈ ਸੀ। ਉਸ ਨੇ ਦੱਸਿਆ ਜਾਂਚ ਕਰਨ ’ਤੇ ਪਤਾ ਚਲਿਆ ਕਿ ਅਣਪਛਾਤੇ ਚੋਰ ਬਾਥਰੂਮ ਦੀਆਂ ਟੂਟੀਆਂ ਤੋੜ ਕੇ ਅਤੇ ਘਰ ਦੇ ਅੰਦਰ ਪਈਆਂ ਸ਼ਰਾਬ ਦਿਆਂ ਬੋਤਲਾਂ ਨਾਲ ਲੈ ਗਏ ਹਨ। ਉਸ ਨੇ ਦੱਸਿਆ ਕਿ ਬਾਅਦ ਵਿਚ ਉਸ ਨੂੰ ਪੱਤਾ ਲੱਗਾ ਕਿ ਉਕਤ ਚੋਰੀ ਜਸਵੀਰ ਸਿੰਘ ਉਰਫ ਕਾਲਾ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਬੱਸੀ ਗੁਲਾਮ ਹੁਸੈਨ ਥਾਣਾ ਸਦਰ ਹੁਸ਼ਿਆਰਪੁਰ ਅਤੇ ਕਮਲਜੀਤ ਉਰਫ਼ ਕਮਲੂ ਉਰਫ਼ ਰਾਧਾ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਬੱਸੀ ਕਿਕਰਾ (ਹੁਸ਼ਿਆਰਪੁਰ) ਨੇ ਕੀਤੀ ਹੈ।
ਐੱਸ. ਐੱਚ. ਓ. ਨੇ ਦੱਸਿਆ ਕਿ ਉਕਤ ਜਾਣਕਾਰੀ ਦੇ ਆਧਾਰ ’ਤੇ ਪੁਲਸ ਨੇ ਉਪਰੋਕਤ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਨੇ ਇਕ ਹੋਰ ਕੋਠੀ ’ਚੋਂ ਟੂਟੀਆਂ ਚੋਰੀ ਕਰਨਾ ਮੰਨਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਪੁਲਸ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਪਿੰਡ ਲਈ ਵੱਡਾ ਐਲਾਨ, 21 ਤਾਰੀਖ਼ ਤੋਂ ਚੱਲੇਗੀ ਇਹ ਮੁਫ਼ਤ ਬੱਸ ਸੇਵਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e