ਡਿਊਟੀ ਦੌਰਾਨ ਪੁਲਸ ਮੁਲਾਜ਼ਮਾਂ ਨਾਲ ਦੂਰਵਿਵਹਾਰ ਕਰਨ ਦੇ ਮਾਮਲੇ ’ਚ 2 ਗ੍ਰਿਫ਼ਤਾਰ, ਇਨੋਵਾ ਗੱਡੀ ਜ਼ਬਤ
Wednesday, Dec 11, 2024 - 01:42 PM (IST)
ਜਲੰਧਰ (ਮਹੇਸ਼)-ਡਿਊਟੀ ਦੌਰਾਨ ਲੈਦਰ ਕੰਪਲੈਕਸ ਪੁਲਸ ਚੌਂਕੀ ਦੇ ਮੁਖੀ ਸਬ-ਇੰਸਪੈਕਟਰ ਵਿਕਟਰ ਮਸੀਹ ਅਤੇ ਹੋਰ ਪੁਲਸ ਮੁਲਾਜ਼ਮਾਂ ਨਾਲ ਦੁਰਵਿਵਹਾਰ ਕਰਨ ਦੇ ਮਾਮਲੇ ’ਚ ਪੁਲਸ ਨੇ ਅਨਿਲ ਕੁਮਾਰ ਉਰਫ਼ ਸੋਨੂੰ ਸਿਲੰਡਰਾਂਵਾਲਾ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਖ਼ਿਲਾਫ਼ ਥਾਣਾ ਬਸਤੀ ਬਾਵਾ ਖੇਲ ਵਿਚ ਪੁਲਸ ਦੀ ਡਿਊਟੀ ਵਿਚ ਵਿਘਨ ਪਾਉਣ ਸਮੇਤ ਮਾਮਲਾ ਦਰਜ ਕਰ ਲਿਆ ਗਿਆ ਹੈ। ਏ. ਸੀ. ਪੀ. ਵੈਸਟ ਹਰਸ਼ਪ੍ਰੀਤ ਸਿੰਘ ਨੇ ਪੁਲਸ ਮੁਲਾਜ਼ਮਾਂ ਨਾਲ ਦੁਰਵਿਵਹਾਰ ਸਬੰਧੀ ਵਾਇਰਲ ਹੋਈ ਵੀਡੀਓ ਸਬੰਧੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ-ਪੰਜਾਬ ਦੇ ਇਸ ਹਾਈਵੇਅ 'ਤੇ ਲੱਗ ਗਿਆ 4 ਕਿਲੋਮੀਟਰ ਲੰਬਾ ਜਾਮ, ਠੱਪ ਹੋਈ ਆਵਾਜਾਈ
ਉਨ੍ਹਾਂ ਦੱਸਿਆ ਕਿ ਫੜੇ ਗਏ ਸੋਨੂੰ ਸਿਲੰਡਰਾਂ ਵਾਲਾ ਖ਼ਿਲਾਫ਼ ਪਹਿਲਾਂ ਵੀ 15 ਅਪਰਾਧਿਕ ਮਾਮਲੇ ਦਰਜ ਹਨ। ਉਹ ਆਪਣੀ ਕਾਲੇ ਸ਼ੀਸ਼ਿਆਂ ਵਾਲੀ ਇਨੋਵਾ ਗੱਡੀ ਨੰਬਰ ਪੀ. ਬੀ.11 ਏ. ਐਕਸ 8058 ਵਿਚ ਗੈਰ ਕਾਨੂੰਨੀ ਕੰਮ ਕਰਦਾ ਸੀ ਅਤੇ ਇਸ ਗੱਡੀ ਨੂੰ ਲੈਦਰ ਕੰਪਲੈਕਸ ਪੁਲਸ ਚੌਕੀ ਦੇ ਇੰਚਾਰਜ ਐੱਸ. ਆਈ. ਵਿਕਟਰ ਮਸੀਹ ਨੇ ਜ਼ਬਤ ਕਰ ਲਿਆ, ਜਿਸ ਤੋਂ ਬਾਅਦ ਸੋਨੂੰ ਸਿਲੰਡਰਾਂਵਾਲਾ ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਪੁਲਸ ਚੌਂਕੀ ’ਚ ਹੰਗਾਮਾ ਕਰ ਦਿੱਤਾ ਅਤੇ ਪੁਲਸ ’ਤੇ ਆਪਣਾ ਬਚਾਅ ਕਰਨ ਲਈ ਪੈਸੇ ਮੰਗਣ ਸਮੇਤ ਹੋਰ ਵੀ ਕਈ ਦੋਸ਼ ਲਾਏ। ਏ. ਸੀ. ਪੀ. ਵੈਸਟ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੂੰ ਭਲਕੇ ਸਵੇਰੇ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਫਗਵਾੜਾ ਘਟਨਾ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਉੱਡੀ ਅਫ਼ਵਾਹ, ਸਖ਼ਤ ਐਕਸ਼ਨ ਦੀ ਤਿਆਰੀ 'ਚ ਪੁਲਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8