ਨਸ਼ੇ ਵਾਲੇ ਟੀਕਿਆਂ ਤੇ ਹੈਰੋਇਨ ਸਮੇਤ 2 ਗ੍ਰਿਫਤਾਰ

04/23/2019 7:46:53 AM

ਕਪੂਰਥਲਾ,  (ਭੂਸ਼ਣ)- ਸੀ. ਆਈ. ਏ. ਸਟਾਫ ਕਪੂਰਥਲਾ ਦੀ ਪੁਲਸ ਨੇ ਇਕ ਔਰਤ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ’ਚ ਨਸ਼ੇ ਵਾਲੇ ਟੀਕੇ ਅਤੇ ਹੈਰੋਇਨ ਬਰਾਮਦ ਕੀਤੀ ਹੈ। ਦੋਨ੍ਹਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲਾ ਭਰ ’ਚ ਚਲਾਈ ਜਾ ਰਹੀ ਵਿਸ਼ੇਸ਼ ਡਰੱਗ ਵਿਰੋਧੀ ਮੁਹਿੰਮ ਦੇ ਤਹਿਤ ਐੱਸ. ਪੀ. (ਡੀ.) ਹਰਪ੍ਰੀਤ ਸਿੰਘ ਮੰਡੇਰ ਅਤੇ ਐੱਸ. ਪੀ. ਨਾਰਕੋਟਿਕਸ ਮਨਪ੍ਰੀਤ ਸਿੰਘ ਢਿੱਲੋਂ ਦੀ ਨਿਗਰਾਨੀ ’ਚ ਸੀ. ਆਈ. ਏ. ਸਟਾਫ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਬਲਵਿੰਦਰਜੀਤ ਸਿੰਘ ਨੇ ਪੁਲਸ ਟੀਮ ਦੇ ਨਾਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਜਦੋਂ ਸ਼ੱਕੀ ਹਾਲਾਤ ’ਚ ਘੁੰਮ ਰਹੀ ਇਕ ਔਰਤ ਅਤੇ ਉਸ ਦੇ ਸਾਥੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਦੋਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਮਹਿਲਾ ਪੁਲਸ ਦੀ ਮਦਦ ਨਾਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। ਜਦੋਂ ਦੋਨਾਂ ਮੁਲਜ਼ਮਾਂ ਤੋਂ ਉਨ੍ਹਾਂ ਦੇ ਨਾਂ ਅਤੇ ਪਤੇ ਪੁੱਛੇ ਗਏ ਤਾਂ ਉਨ੍ਹਾਂ ਨੇ ਆਪਣੇ ਨਾਂ ਜਗੀਰ ਕੌਰ ਉਰਫ ਬਿੱਲੂ ਪਤਨੀ ਕਿਸ਼ਨ ਸਿੰਘ ਵਾਸੀ ਪਿੰਡ ਲਖਨ ਖੋਲ੍ਹੇ ਅਤੇ ਥਾਣਾ ਸੁਭਾਨਪੁਰ ਅਤੇ ਰਾਕੇਸ਼ ਕੁਮਾਰ ਉਰਫ ਅਸ਼ੋਕ ਪੁੱਤਰ ਧੂਨੀ ਕੁਝ ਨਿਵਾਸੀ ਪਿੰਡ ਟਿੱਕਰ ਜ਼ਿਲਾ ਕਾਂਗਡ਼ਾ ਹਿਮਾਚਲ ਪ੍ਰਦੇਸ਼ ਹਾਲ ਨਿਵਾਸੀ ਪਿੰਡ ਕਾਨਪੁਰ ਥਾਣਾ ਮਕਸੂਦਾਂ ਜਲੰਧਰ ਦੱਸਿਆ। ਮੁਲਜ਼ਮ ਔਰਤ ਦੀ ਨਿਸ਼ਾਨਦੇਹੀ ’ਤੇ ਜਿਥੇ 12 ਨਸ਼ੇ ਵਾਲੇ ਟੀਕੇ ਬਰਾਮਦ ਹੋਏ। ਉਥੇ ਹੀ ਮੁਲਜ਼ਮ ਰਾਕੇਸ਼ ਕੁਮਾਰ ਉਰਫ ਅਸ਼ੋਕ ਦੀ ਨਿਸ਼ਾਨਦੇਹੀ ’ਤੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁੱਛਗਿਛ ਦੌਰਾਨ ਖੁਲਾਸਾ ਹੋਇਆ ਕਿ ਦੋਵੇਂ ਮੁਲਜ਼ਮ ਲੰਬੇ ਸਮੇਂ ਤੋਂ ਡਰੱਗ ਵੇਚਣ ਦਾ ਧੰਦਾ ਕਰਦੇ ਹਨ ਅਤੇ ਬਰਾਮਦ ਡਰਗ ਆਪਣੇ ਖਾਸ ਗਾਹਕਾਂ ਨੂੰ ਵੇਚਣ ਲਈ ਜਾ ਰਹੇ ਸਨ। ਮੁਲਜ਼ਮ ਬਰਾਮਦ ਨਸ਼ੀਲੇ ਟੀਕੇ ਅਤੇ ਹੈਰੋਇਨ ਕਿਥੋ ਤੋਂ ਲੈ ਕੇ ਆਏ ਅਤੇ ਕਿਨ੍ਹਾ ਲੋਕਾ ਨੂੰ ਦੇਣ ਜਾ ਰਹੇ ਸਨ । ਇਸ ਸਬੰਧੀ ਉਨ੍ਹਾਂ ਤੋਂ ਪੁੱਛਗਿਛ ਦਾ ਦੌਰ ਜਾਰੀ ਹੈ ।

Bharat Thapa

This news is Content Editor Bharat Thapa