ਮਾਈਨਿੰਗ ਐਕਟ ਤਹਿਤ 2 ਗ੍ਰਿਫ਼ਤਾਰ

Sunday, Feb 09, 2025 - 06:41 PM (IST)

ਮਾਈਨਿੰਗ ਐਕਟ ਤਹਿਤ 2 ਗ੍ਰਿਫ਼ਤਾਰ

ਹੁਸ਼ਿਆਰਪੁਰ (ਰਾਕੇਸ਼)-ਥਾਣਾ ਮਾਡਲ ਟਾਊਨ ਪੁਲਸ ਨੇ ਮਾਈਨਿੰਗ ਐਕਟ ਤਹਿਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਬ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਅੱਜ ਡਿਊਟੀ ’ਤੇ ਥਾਣੇ ਵਿਚ ਸਨ ਤਾਂ ਏ. ਐੱਸ. ਆਈ. ਸੁਰਿੰਦਰ ਪਾਲ ਥਾਣਾ ਬੁੱਲ੍ਹੋਵਾਲ ਨੇ ਦੱਸਿਆ ਕਿ ਉਹ ਸਰਕਾਰੀ ਗੱਡੀ ’ਤੇ ਸਮਾਜ ਵਿਰੋਧੀ ਅਨਸਰਾਂ ਅਤੇ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਟੀ-ਪੁਆਇੰਟ ਬੁੱਲ੍ਹੋਵਾਲ ਵਿਖੇ ਮੌਜੂਦ ਸਨ।

ਉਨ੍ਹਾਂ ਨੂੰ ਸੂਚਨਾ ਮਿਲਣ ’ਤੇ ਕਿ ਪਿੰਡ ਚਡਿਆਲ ਅੰਬਰ ਪੈਲੇਸ ਦੇ ਪਿੱਛੇ ਗੈਰ-ਕਾਨੂੰਨੀ ਮਾਈਨਿੰਗ ਕੀਤੀ ਜਾ ਰਹੀ ਹੈ। ਇਥੇ ਜੇ. ਸੀ. ਬੀ. ਮਸ਼ੀਨ ਨਾਲ ਟਿੱਪਰਾਂ ਨੂੰ ਭਰਿਆ ਜਾ ਰਿਹਾ ਹੈ, ਜੇਕਰ ਹੁਣ ਛਾਪਾ ਮਾਰਿਆ ਜਾਵੇ ਤਾਂ ਉਨ੍ਹਾਂ ਨੂੰ ਰੰਗੇ ਹੱਥੀਂ ਫੜਿਆ ਜਾ ਸਕਦਾ ਹੈ। ਜਦੋਂ ਜਾਣਕਾਰੀ ਠੋਸ ਅਤੇ ਭਰੋਸੇਯੋਗ ਪਾਈ ਗਈ ਤਾਂ ਉਨ੍ਹਾਂ ਨੇ ਆਪਣੇ ਸਾਥੀ ਕਰਮਚਾਰੀਆਂ ਨਾਲ ਉਕਤ ਜਗ੍ਹਾ ’ਤੇ ਜਾ ਕੇ ਛਾਪਾ ਮਾਰਿਆ।

ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਦੀ ਵੱਡੀ ਭਵਿੱਖਬਾਣੀ, ਪਵੇਗੀ ਅਜੇ ਹੋਰ ਠੰਡ, ਕਿਸਾਨਾਂ ਲਈ ਐਡਵਾਈਜ਼ਰੀ ਜਾਰੀ

ਉੱਥੇ ਪਿੰਡ ਚਡਿਆਲ ਦੇ ਅੰਬਰ ਪੈਲੇਸ ਤੋਂ ਥੋੜ੍ਹਾ ਅੱਗੇ ਹਰਦੋ ਖਾਨਪੁਰ ਦੇ ਚੋਅ ਵਿਚੋਂ ਇਕ ਜੇ. ਸੀ. ਬੀ. ਮਸ਼ੀਨ ਦੇ ਨਾਲ ਰੇਤ ਨਾਲ ਭਰਿਆ ਇਕ ਟਿੱਪਰ ਵੀ ਸੀ। ਜੇ. ਸੀ. ਬੀ. ਮਸ਼ੀਨ ਦੇ ਡਰਾਈਵਰ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਗਿਆ ਅਤੇ ਉਸਦਾ ਨਾਂ ਅਤੇ ਪਤਾ ਪੁੱਛਣ ’ਤੇ ਉਸ ਨੇ ਆਪਣਾ ਨਾਂ ਸੋਮਨਾਥ ਪੁੱਤਰ ਸੋਹਣ ਲਾਲ ਵਾਸੀ ਕੱਕੋਂ ਥਾਣਾ ਮਾਡਲ ਟਾਊਨ ਦੱਸਿਆ। ਟਿੱਪਰ ਚਾਲਕ ਨੇ ਆਪਣਾ ਨਾਂ ਸੁਖਵਿੰਦਰ ਕੁਮਾਰ ਪੁੱਤਰ ਦਰਸ਼ਨ ਲਾਲ ਵਾਸੀ ਪਿੰਡ ਪਠਿਆਲ ਥਾਣਾ ਬੁੱਲੋਵਾਲ ਦੱਸਿਆ। ਮੌਕੇ ’ਤੇ ਮਾਈਨਿੰਗ ਨਾਲ ਸਬੰਧਤ ਕੋਈ ਲਾਇਸੈਂਸ ਜਾਂ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ। ਪੁਲਸ ਨੇ ਮਾਮਲਾ ਦਰਜ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ 'ਚ 3 ਦਿਨ ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਪੂਰੀ ਖ਼ਬਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 


author

shivani attri

Content Editor

Related News