1 ਕਿਲੋਗ੍ਰਾਮ ਅਫ਼ੀਮ ਤੇ ਚੂਰਾ ਪੋਸਤ ਸਮੇਤ 2 ਗ੍ਰਿਫ਼ਤਾਰ
Thursday, Dec 04, 2025 - 01:35 PM (IST)
ਜਲੰਧਰ (ਸ਼ੋਰੀ)–ਦਿਹਾਤੀ ਇਲਾਕੇ ਵਿਚ ਨਸ਼ਾ ਸਮੱਗਲਰਾਂ, ਜਬਰ-ਜ਼ਨਾਹੀਆਂ, ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਨੂੰ ਕਾਬੂ ਕਰਨ ਵਿਚ ਦਿਹਾਤ ਦਾ ਸੀ. ਆਈ. ਏ. ਸਟਾਫ਼ ਅੱਗੇ ਹੈ। ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਅਤੇ ਐੱਸ. ਪੀ. (ਡੀ) ਸਰਬਜੀਤ ਰਾਜ ਦੇ ਸਖ਼ਤ ਹੁਕਮਾਂ ਕਾਰਨ ਪੁਲਸ ਨੇ 2 ਨਸ਼ਾ ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਸੀ. ਆਈ. ਏ. ਇੰਚਾਰਜ ਪੁਸ਼ਪ ਬਾਲੀ ਸਟਾਫ਼ ਟੀਮ ਅਤੇ ਇੰਸ. ਨਿਰਮਲ ਸਿੰਘ ਨਾਲ ਜੰਡੂਸਿੰਘਾ ਤੋਂ ਆਦਮਪੁਰ ਰੋਡ ਕੋਲ ਗਸ਼ਤ ਕਰ ਰਹੇ ਸਨ।
ਜਿਵੇਂ ਹੀ ਪੁਲਸ ਟੀਮ ਪਿੰਡ ਮਦਾਰਾ ਕੋਲ ਪਹੁੰਚੀ ਤਾਂ ਇਕ ਨੌਜਵਾਨ ਖੜ੍ਹਾ ਵਿਖਾਈ ਦਿੱਤਾ। ਪੁਲਸ ਦੀ ਗੱਡੀ ਵੇਖ ਕੇ ਨੌਜਵਾਨ ਮੌਕੇ ਤੋਂ ਭੱਜਣ ਲੱਗਾ। ਸ਼ੱਕ ਹੋਣ ’ਤੇ ਪੁਲਸ ਨੇ ਉਸ ਨੂੰ ਰੋਕਿਆ ਤਾਂ ਉਸ ਨੇ ਆਪਣਾ ਨਾਂ ਰਾਜੀਵ ਕੁਮਾਰ ਉਰਫ਼ ਸੋਨੂੰ ਪੁੱਤਰ ਜੋਗਿੰਦਰਪਾਲ ਵਾਸੀ ਪਿੰਡ ਹੁਸ਼ਿਆਰਪੁਰ ਦੱਸਿਆ। ਤਲਾਸ਼ੀ ਦੌਰਾਨ ਉਸ ਕੋਲੋਂ ਇਕ ਕਿਲੋਗ੍ਰਾਮ ਅਫ਼ੀਮ ਬਰਾਮਦ ਹੋਈ। ਉਸ ਖ਼ਿਲਾਫ਼ ਥਾਣਾ ਆਦਮਪੁਰ ਵਿਚ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ: Punjab:ਪ੍ਰਾਪਰਟੀ ਮਾਲਕਾਂ ਲਈ ਅਹਿਮ ਖ਼ਬਰ! ਜੇ ਨਾ ਕੀਤਾ ਇਹ ਕੰਮ ਤਾਂ ਹੋਵੇਗਾ ਸਖ਼ਤ ਐਕਸ਼ਨ
ਇਸੇ ਤਰ੍ਹਾਂ ਨਕੋਦਰ-ਸ਼ਾਹਕੋਟ ਵਿਖੇ ਏ. ਐੱਸ. ਆਈ. ਮਨਿੰਦਰ ਸਿੰਘ ਦੀ ਅਗਵਾਈ ਵਿਚ ਗਸ਼ਤ ਦੌਰਾਨ ਪੁਲਸ ਨੂੰ ਪਿੰਡ ਗਾਂਧਰਾ ਦੇ ਖੇਤਾਂ ਵਿਚ ਇਕ ਨੌਜਵਾਨ ਸਕੂਟਰੀ ਨਾਲ ਖੜ੍ਹਾ ਵਿਖਾਈ ਦਿੱਤਾ। ਪੁਲਸ ਨੂੰ ਦੇਖ ਕੇ ਉਹ ਭੱਜਣ ਲੱਗਾ ਪਰ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਸਨੇ ਆਪਣਾ ਨਾਂ ਅਮਨਦੀਪ ਅਮਨ ਪੁੱਤਰ ਬਲਜਿੰਦਰ ਸਿੰਘ ਵਾਸੀ ਮੋਗਾ ਦੱਸਿਆ। ਉਸ ਕੋਲੋਂ 15 ਕਿਲੋਗ੍ਰਾਮ ਚੂਰਾ-ਪੋਸਤ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ। ਐੱਸ. ਐੱਸ. ਪੀ. ਵਿਰਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਸਮੱਗਲਰਾਂ ਬਾਰੇ ਪੁਲਸ ਨੂੰ ਬਿਨਾਂ ਕਿਸੇ ਡਰ ਦੇ ਜਾਣਕਾਰੀ ਦਿੱਤੀ ਜਾਵੇ।
ਇਹ ਵੀ ਪੜ੍ਹੋ: ਪੰਜਾਬ ਦੇ ਰਣਦੀਪ ਸਿੰਘ ਨੇ ਵਿਦੇਸ਼ 'ਚ ਚਮਕਾਇਆ ਨਾਂ, ਕੈਨੇਡਾ 'ਚ ਬਣਿਆ ਪਾਇਲਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
