33 ਗ੍ਰਾਮ ਨਸ਼ੇ ਵਾਲੇ ਪਾਊਡਰ ਸਮੇਤ 2 ਕਾਬੂ

Wednesday, Sep 11, 2019 - 06:38 PM (IST)

33 ਗ੍ਰਾਮ ਨਸ਼ੇ ਵਾਲੇ ਪਾਊਡਰ ਸਮੇਤ 2 ਕਾਬੂ

ਹੁਸ਼ਿਆਰਪੁਰ (ਜ.ਬ.)-ਥਾਣਾ ਸਦਰ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਦੌਰਾਨ ਬੂਥਗੜ੍ਹ ਨੇੜੇ 2 ਦੋਸ਼ੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 33 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸ. ਐੱਚ. ਓ. ਰਾਜੇਸ਼ ਅਰੋੜਾ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਵਿਚ ਸ਼ਾਮਲ ਦੀਪਕ ਕੁਮਾਰ ਨਿਵਾਸੀ ਗੜ੍ਹਸ਼ੰਕਰ ਕੋਲੋਂ 18 ਗ੍ਰਾਮ ਅਤੇ ਬਚਿੱਤਰ ਸਿੰਘ ਕੋਲੋਂ 15 ਗ੍ਰਾਮ ਕੁੱਲ 33 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਹੋਇਆ ਹੈ। ਪੁਲਸ ਨੇ ਦੋਵਾਂ ਦੋਸ਼ੀਆਂ ਦੀਪਕ ਕੁਮਾਰ ਅਤੇ ਬਚਿੱਤਰ ਸਿੰਘ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਦੋਵਾਂ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਲੈਣ ਉਪਰੰਤ ਪੁੱਛਗਿੱਛ ਕਰੇਗੀ।


author

Karan Kumar

Content Editor

Related News