ਮੱਧ ਪ੍ਰਦੇਸ਼ ਤੋਂ ਲਿਆਦੀਆਂ 4 ਨਾਜਾਇਜ਼ ਪਿਸਤੌਲਾਂ ਸਮੇਤ 2 ਗ੍ਰਿਫ਼ਤਾਰ
Friday, Jan 09, 2026 - 02:16 PM (IST)
ਕਪੂਰਥਲਾ(ਮਹਾਜਨ, ਭੂਸ਼ਣ, ਮਲਹੋਤਰਾ)-ਸੀ. ਆਈ. ਏ. ਸਟਾਫ ਕਪੂਰਥਲਾ ਨੇ ਵੱਡੇ ਅਪਰਾਧੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਇਕ ਮੁਲਜ਼ਮ ਨੂੰ ਮੱਧ ਪ੍ਰਦੇਸ਼ ਤੋਂ ਸਮੱਗਲਿੰਗ ਕੀਤੇ ਗਏ 4 ਨਾਜਾਇਜ਼ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐੱਸ. ਪੀ. ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਐੱਸ. ਐੱਸ. ਪੀ. ਗੌਰਵ ਤੂਰਾ ਦੇ ਆਦੇਸ਼ਾਂ ’ਤੇ ਜ਼ਿਲਾ ਪੱਧਰੀ ਅਪਰਾਧ ਵਿਰੋਧੀ ਮੁਹਿੰਮ ਦੇ ਤਹਿਤ ਸੀ. ਆਈ. ਏ. ਸਟਾਫ ਕਪੂਰਥਲਾ ਦੇ ਇੰਚਾਰਜ ਰਮਨ ਕੁਮਾਰ ਨੇ ਪੁਲਸ ਟੀਮ ਦੇ ਨਾਲ ਡੀ. ਐੱਸ. ਪੀ. (ਡੀ.) ਹਰਗੁਰਦੇਵ ਸਿੰਘ ਦੀ ਨਿਗਰਾਨੀ ਹੇਠ ਨਕੋਦਰ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ।
ਇਹ ਵੀ ਪੜ੍ਹੋ- ਗੁਰਦਾਸਪੁਰ: ਅਸਮਾਨੀ ਚੜ੍ਹੇ ਇੱਟਾਂ ਦੇ ਰੇਟ, ਮਹਿੰਗਾ ਕੋਲਾ ਤੇ GST ਨੇ ਭੱਠਾ ਮਾਲਕਾਂ ਦੇ ਉਡਾਏ ਹੋਸ਼
ਇਸ ਦੌਰਾਨ ਇਕ ਮੁਲਜ਼ਮ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 2 ਨਾਜਾਇਜ਼ 32-ਕੈਲੀਬਰ ਪਿਸਤੌਲ ਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ, ਜਦੋਂ ਉਸਦਾ ਨਾਮ ਅਤੇ ਪਤਾ ਪੁੱਛਿਆ ਗਿਆ ਤਾਂ ਮੁਲਜ਼ਮ ਨੇ ਆਪਣਾ ਨਾਮ ਬੌਬੀ ਵਾਸੀ ਜਲੰਧਰ ਦੱਸਿਆ। ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਇਕ ਵੱਡੇ ਅਪਰਾਧ ਦੀ ਸਾਜ਼ਿਸ਼ ਰਚ ਰਿਹਾ ਸੀ ਅਤੇ ਬਰਾਮਦ ਪਿਸਤੌਲ ਆਪਣੇ ਨਾਲ ਲੈ ਕੇ ਜਾ ਰਿਹਾ ਸੀ। ਉਥੇ ਹੀ ਦੂਜੇ ਪਾਸੇ ਸੀ. ਆਈ. ਏ. ਦੀ ਟੀਮ ਨੇ ਹਰਪ੍ਰੀਤ ਸਿੰਘ ਉਰਫ਼ ਵੀਰੂ ਪੁੱਤਰ ਸਰਬਜੀਤ ਸਿੰਘ ਉਰਫ਼ ਸੱਬਾ ਵਾਸੀ ਪਲਾਸੌਰ ਤਰਨਤਾਰਨ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 2 ਨਾਜਾਇਜ਼ 32 ਬੋਰ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਲੱਗੀਆਂ ਕਈ ਵੱਡੀਆਂ ਪਾਬੰਦੀਆਂ, 6 ਮਾਰਚ 2026 ਤੱਕ ਲਾਗੂ ਰਹਿਣਗੇ ਹੁਕਮ
ਐੱਸ. ਪੀ. ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਵਿਰੁੱਧ ਇਹ ਪਹਿਲਾ ਮਾਮਲਾ ਦਰਜ ਹੈ। ਉਨ੍ਹਾਂ ਨੇ ਇਹ ਨਾਜਾਇਜ਼ ਪਿਸਤੌਲ ਇੱਕ ਵੱਡਾ ਅਪਰਾਧੀ ਗਿਰੋਹ ਬਣਾਉਣ ਲਈ ਹਾਸਲ ਕੀਤੇ ਸਨ। ਅਦਾਲਤ ਨੇ ਮੁਲਜ਼ਮਾਂ ਨੂੰ ਦੋ ਦਿਨਾਂ ਦੀ ਪੁਲਸ ਹਿਰਾਸਤ ਵਿਚ ਭੇਜ ਦਿੱਤਾ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਤੇ ਪੁੱਛਗਿੱਛ ਦੌਰਾਨ ਕਈ ਸਨਸਨੀਖੇਜ਼ ਖੁਲਾਸੇ ਹੋਣ ਦੀ ਉਮੀਦ ਹੈ। ਪ੍ਰੈੱਸ ਕਾਨਫਰੰਸ ਦੌਰਾਨ ਡੀ. ਐੱਸ. ਪੀ. (ਡੀ.) ਹਰਗੁਰਦੇਵ ਸਿੰਘ ਤੇ ਸੀ. ਆਈ. ਏ. ਸਟਾਫ ਕਪੂਰਥਲਾ ਦੇ ਇੰਚਾਰਜ ਰਮਨ ਕੁਮਾਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਲੋਹੜੀ ਤੱਕ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
