ਚੋਰੀ ਦੀਆਂ 4 ਮੋਟਰਸਾਈਕਲਾਂ ਤੇ ਦਾਤਰ ਸਮੇਤ 2 ਗ੍ਰਿਫ਼ਤਾਰ

Friday, Jan 24, 2025 - 06:12 PM (IST)

ਚੋਰੀ ਦੀਆਂ 4 ਮੋਟਰਸਾਈਕਲਾਂ ਤੇ ਦਾਤਰ ਸਮੇਤ 2 ਗ੍ਰਿਫ਼ਤਾਰ

ਸੁਲਤਾਨਪੁਰ ਲੋਧੀ (ਸੋਢੀ, ਧੀਰ)-ਗੌਰਵ ਤੂਰਾ ਸੀਨੀਅਰ ਪੁਲਸ ਕਪਤਾਨ ਕਪੂਰਥਲਾ ਵੱਲੋਂ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸਰਬਜੀਤ ਰਾਏ ਐੱਸ. ਪੀ. ਡੀ. ਦੀ ਅਗਵਾਈ ਹੇਠ ਅਤੇ ਗੁਰਮੀਤ ਸਿੰਘ ਸਿੱਧੂ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਗੁਰਦੇਵ ਸਿੰਘ ਮੁੱਖ ਅਫਸਰ ਥਾਣਾ ਸੁਲਤਾਨਪੁਰ ਲੋਧੀ ਦੀ ਅਗਵਾਈ ’ਚ ਪੁਲਸ ਪਾਰਟੀ ਨੇ ਚੋਰੀ ਦੀਆਂ 4 ਮੋਟਰਸਾਈਕਲਾਂ ਅਤੇ ਦਾਤਰ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਅਨੁਸਾਰ ਏ. ਐੱਸ. ਆਈ. ਬਲਦੇਵ ਸਿੰਘ ਨੇ ਸਮੇਤ ਪੁਲਸ ਪਾਰਟੀ ਦੇ ਪਿਛਲੇ ਦਿਨੀ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਕਸ਼ਮੀਰੀ ਵਿਅਕਤੀ ਪਾਸੋਂ ਭਾਗੋਅਰਾਈਆ ਰੋਡ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਪਾਸੋਂ ਕੱਪੜਿਆਂ ਦੀ ਗੱਠੜੀ ਅਤੇ ਨਗਦੀ ਖੋਹਣ ਵਾਲੇ ਵਿਅਕਤੀਆਂ ’ਤੇ ਤੁਰੰਤ ਕਾਰਵਾਈ ਕਰਦਿਆ ਇਕ ਵਿਅਕਤੀ ਨੂੰ ਕਾਬੂ ਕਰਕੇ ਜੇਲ ਭੇਜਿਆ ਸੀ।

ਇਹ ਵੀ ਪੜ੍ਹੋ : ਤਾਬੂਤ 'ਚ ਬੰਦ ਆਸਟ੍ਰੇਲੀਆ ਤੋਂ ਆਈ ਵਿਅਕਤੀ ਦੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼, ਸ਼ਮਸ਼ਾਨਘਾਟ 'ਚ ਹੋਇਆ...

ਉਕਤ ਗਿਰੋਹ ਦੇ ਦੂਸਰੇ ਸਾਥੀ ਕਰਨਪ੍ਰੀਤ ਸਿੰਘ ਉਰਫ਼ ਮਿੱਠੀ ਪੁੱਤਰ ਸਤਪਾਲ ਸਿੰਘ ਵਾਸੀ ਦੀਪੇਵਾਲ, ਥਾਣਾ ਸੁਲਤਾਨਪੁਰ ਲੋਧੀ ਜ਼ਿਲਾ ਕਪੂਰਥਲਾ ਅਤੇ ਸੰਦੀਪ ਸਿੰਘ ਉਰਫ਼ ਗੋਪੀ ਪੁੱਤਰ ਪਿਆਰਾ ਸਿੰਘ ਵਾਸੀ ਦੀਪੇਵਾਲ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਵਾਰਦਾਤ ’ਚ ਵਰਤਿਆ ਦਾਤਰ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ।

ਡੀ. ਐੱਸ. ਪੀ. ਗੁਰਮੀਤ ਸਿੰਘ ਸਿੱਧੂ ਅਤੇ ਇੰਸਪੈਕਟਰ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਕਸ਼ਮੀਰੀ ਵਿਅਕਤੀ ਕੋਲੋਂ ਖੋਹੀ ਕੱਪੜਿਆਂ ਦੀ ਗੱਠੜੀ ਬਰਾਮਦ ਕੀਤੀ ਅਤੇ 3 ਹੋਰ ਚੋਰੀ ਦੇ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ, ਮੁਲਜ਼ਮਾਂ ਖ਼ਿਲਾਫ਼ ਥਾਣਾ ਸੁਲਤਾਨਪੁਰ ਲੌਧੀ ਅਤੇ ਮੁਕੱਦਮਾ ਨੰਬਰ 13 ਦਰਜ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕਰਨਪ੍ਰੀਤ ਸਿੰਘ ਉਰਫ਼ ਮਿੱਠੀ ਅਤੇ ਸੰਦੀਪ ਸਿੰਘ ਉਰਫ਼ ਗੋਪੀ ਦਾ ਰਿਮਾਂਡ ਹਾਸਲ ਕਰਕੇ ਹੋਰ ਤਫ਼ਤੀਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਰਾਜਸਥਾਨ ਦੇ ਇਸ ਸ਼ਖ਼ਸ ਦੀ ਪੰਜਾਬ 'ਚ ਚਮਕੀ ਕਿਸਮਤ, ਰਾਤੋ-ਰਾਤ ਬਣਿਆ ਕਰੋੜਪਤੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News