ਚਰਸ ਤੇ 52 ਬੋਤਲਾਂ ਦੇਸੀ ਸ਼ਰਾਬ ਸਮੇਤ 2 ਗ੍ਰਿਫ਼ਤਾਰ
Sunday, Jun 22, 2025 - 03:05 PM (IST)

ਰੂਪਨਗਰ (ਵਿਜੇ ਸ਼ਰਮਾ)- ਰੂਪਨਗਰ ਪੁਲਸ ਵੱਲੋਂ ਨਸ਼ੇ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਸੀਨੀਅਰ ਕਪਤਾਨ ਪੁਲਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਵੱਖ-ਵੱਖ ਮੁਕੱਦਮਿਆਂ ’ਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 111 ਗ੍ਰਾਮ ਚਰਸ ਅਤੇ 52 ਬੋਤਲਾਂ ਸ਼ਰਾਬ ਦੇਸੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ: Punjab: 27 ਲੱਖ ਖ਼ਰਚ ਕੇ ਕੈਨੇਡਾ ਭੇਜੀ ਕੁੜੀ ਨੇ ਵਿਖਾਏ ਤੇਵਰ, ਮੰਗੇਤਰ ਨੂੰ ਨਾ ਸੱਦਿਆ ਵਿਦੇਸ਼ ਤੇ ਫਿਰ ਹੋਇਆ...
ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲਗਾਤਾਰ ਵਿਚ ਜ਼ਿਲ੍ਹਾ ਪੁਲਸ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀਆਂ ਅਤੇ ਗਸ਼ਤਾਂ ਰਾਹੀਂ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਦਰ ਰੂਪਨਗਰ ਵੱਲੋਂ ਸ਼ਿਵਗੋਰਵ ਵਾਰਡ ਨੰ. 9 ਥਾਣਾ ਸਿਟੀ ਰੂਪਨਗਰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 111 ਗ੍ਰਾਮ ਚਰਸ ਬਰਾਮਦ ਕੀਤੀ ਗਈ ਅਤੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ। ਇਸ ਤੋਂ ਇਲਾਵਾ ਥਾਣਾ ਨੰਗਲ ਵਲੋਂ ਅਵਤਾਰ ਸਿੰਘ ਉਰਫ਼ ਪੱਪੂ ਵਾਸੀ ਪਿੰਡ ਭਨਾਮ ਥਾਣਾ ਨੰਗਲ ਨੂੰ ਗ੍ਰਿਫਤਾਰ ਕਰ ਉਸ ਪਾਸੋਂ 52 ਬੋਤਲਾਂ ਸ਼ਰਾਬ ਦੇਸੀ ਬਰਾਮਦ ਕੀਤੀਆਂ ਗਈਆਂ ਅਤੇ ਉਸ ਖ਼ਿਲਾਫ਼ ਐਕਸਾਇਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ ਨਹੀਂ ਬਚਿਆ
ਐੱਸ. ਐੱਸ. ਪੀ. ਖੁਰਾਣਾ ਵਲੋਂ ਪਬਲਿਕ ਨੂੰ ਅਪੀਲ
ਐੱਸ. ਐੱਸ. ਪੀ. ਗੁਲਨੀਤ ਖੁਰਾਣਾ ਨੇ ਨਸ਼ੇ ਵਰਗੀ ਅਲਾਹਮਤ ਨੂੰ ਖ਼ਤਮ ਕਰਨ ਲਈ ਪੁਲਸ ਦਾ ਪੂਰਨ ਤੌਰ ’ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕੇ ਵਿਚ ਕੋਈ ਵੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸ ਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰ. 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਸ ਦੇ ਨੰਬਰਾਂ ’ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਂ ਅਤੇ ਪਤਾ ਗੁਪਤ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e