ਨਸ਼ੇ ਵਾਲੀਆਂ ਗੋਲੀਆਂ ਸਮੇਤ 2 ਅੜਿੱਕੇ
Tuesday, Oct 22, 2019 - 11:39 PM (IST)

ਨਕੋਦਰ (ਪਾਲੀ)-ਐੱਸ. ਐੱਸ. ਪੀ. ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ੇ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਸਿਟੀ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਸਿਟੀ ਥਾਣਾ ਮੁਖੀ ਮੁਹੰਮਦ ਜ਼ਮੀਲ ਨੇ ਦੱਸਿਆ ਕਿ ਏ. ਐੱਸ. ਆਈ. ਜੀਤ ਸਿੰਘ ਨੇ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਸਥਾਨਕ ਮਲਸੀਆਂ ਵਾਈ ਪੁਆਇੰਟ ਨੇੜਿਓਂ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 90 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ, ਜਿਨ੍ਹਾਂ ਦੀ ਪਛਾਣ ਵਿਸ਼ਾਲ ਪੁੱਤਰ ਕੁਲਵਿੰਦਰ ਵਾਸੀ ਪਿੰਡ ਕਾਗਣਾ ਅਤੇ ਬਲਜਿੰਦਰ ਪੁੱਤਰ ਪਿਆਰਾ ਵਾਸੀ ਪਿੰਡ ਰਾਏਵਾਲ ਨਕੋਦਰ ਵਜੋਂ ਹੋਈ। ਇਨ੍ਹਾਂ ਖਿਲਾਫ ਪੁਲਸ ਨੇ ਥਾਣਾ ਸਿਟੀ ਨਕੋਦਰ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।