ਬੋਲੈਰੋ ''ਚ ਜਾ ਰਹੇ ਸੀ ਹੈਰੋਇਨ ਸਪਲਾਈ ਕਰਨ, STF ਨੇ 300 ਗ੍ਰਾਮ ਹੈਰੋਇਨ ਸਣੇ ਕਾਬੂ ਕੀਤੇ 2 ਸਮੱਗਲਰ

12/30/2023 2:30:57 AM

ਜਲੰਧਰ (ਮਹੇਸ਼)– ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ.) ਜਲੰਧਰ ਰੇਂਜ ਦੀ ਟੀਮ ਨੇ ਬੋਲੈਰੋ ਗੱਡੀ ਵਿਚ ਹੈਰੋਇਨ ਸਪਲਾਈ ਕਰਨ ਜਾ ਰਹੇ 2 ਨਸ਼ਾ ਸਮੱਗਲਰਾਂ ਨੂੰ ਉਨ੍ਹਾਂ ਦੀ ਮੰਜ਼ਿਲ ’ਤੇ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿਚ ਕਾਬੂ ਕਰ ਲਿਆ।

ਐੱਸ.ਟੀ.ਐੱਫ. ਦੇ ਏ.ਆਈ.ਜੀ. ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਖਾਸਾ ਤੋਂ ਜਲੰਧਰ ਹਾਈਵੇ ਮਾਰਗ ਤੋਂ ਐੱਸ.ਟੀ.ਐੱਫ. ਦੇ ਡੀ.ਐੱਸ.ਪੀ. ਯੋਗੇਸ਼ ਕੁਮਾਰ ਦੀ ਅਗਵਾਈ ਵਿਚ ਇੰਸ. ਨਰਿੰਦਰ ਕੁਮਾਰ ਵੱਲੋਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤੇ ਗਏ ਉਕਤ ਨਸ਼ਾ ਸਮੱਗਲਰਾਂ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਪੱਪੂ ਅਤੇ ਸੁਰਿੰਦਰ ਗੱਗੂ ਪੁੱਤਰ ਮੰਗਲ ਸਿੰਘ ਦੋਵੇਂ ਨਿਵਾਸੀ ਪਿੰਡ ਕਾਲਾ, ਥਾਣਾ ਛੇਹਰਟਾ, ਜ਼ਿਲ੍ਹਾ ਅੰਮ੍ਰਿਤਸਰ ਦੇ ਰੂਪ ਵਿਚ ਹੋਈ ਹੈ। ਉਨ੍ਹਾਂ ਦੇ ਕਬਜ਼ੇ 'ਚੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। 

ਇਹ ਵੀ ਪੜ੍ਹੋ- ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਵੇਚ ਰਹੇ ਭੈਣ-ਭਰਾ, 20 ਕਰੋੜ ਦੀ ਹੈਰੋਇਨ ਸਣੇ ਭੈਣ ਗ੍ਰਿਫ਼ਤਾਰ, ਭਰਾ ਫਰਾਰ

ਦੋਵਾਂ ਖ਼ਿਲਾਫ਼ ਥਾਣਾ ਐੱਸ.ਟੀ.ਐੱਫ. ਮੋਹਾਲੀ ਵਿਚ 392 ਨੰਬਰ ਐੱਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਪੁਲਸ ਰਿਮਾਂਡ ਲੈ ਕੇ ਉਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਐੱਸ.ਟੀ.ਐੱਫ. ਵੱਲੋਂ ਕਬਜ਼ੇ ਵਿਚ ਲਈ ਗਈ ਬੋਲੈਰੋ ਗੱਡੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਏ.ਆਈ.ਜੀ. ਸਰੋਆ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਪਹਿਲਾਂ ਮਜ਼ਦੂਰੀ ਕਰਦੇ ਸਨ ਅਤੇ ਹੈਰੋਇਨ ਦੇ ਧੰਦੇ ਵਿਚ ਆਸਾਨੀ ਨਾਲ ਜ਼ਿਆਦਾ ਕਮਾਈ ਹੋਣ ਕਾਰਨ ਉਹ ਇਸ ਗੈਰ-ਕਾਨੂੰਨੀ ਕੰਮ ਨੂੰ ਅੰਜਾਮ ਦੇਣ ਲੱਗ ਪਏ।

ਇਹ ਵੀ ਪੜ੍ਹੋ- ਕੇਂਦਰ ਸਰਕਾਰ ਨੇ ਕਬਾੜ ਵੇਚ ਕੇ ਹੀ ਕਮਾ ਲਏ 1163 ਕਰੋੜ, ਇੰਨੇ ’ਚ ਤਾਂ 2 ਵਾਰ ਚੰਨ ’ਤੇ ਜਾ ਸਕਦਾ ਸੀ ਚੰਦਰਯਾਨ-3!

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News