ਨਾਜਾਇਜ਼ ਸ਼ਰਾਬ ਸਣੇ 2 ਗ੍ਰਿਫ਼ਤਾਰ

09/20/2019 1:25:49 AM

ਲਾਂਬੜਾ (ਵਰਿੰਦਰ)-ਲਾਂਬੜਾ ਪੁਲਸ ਨੇ ਨਾਜਾਇਜ਼ ਸ਼ਰਾਬ ਸਣੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ| ਇਸ ਸਬੰਧੀ ਥਾਣਾ ਮੁਖੀ ਪੁਸ਼ਪ ਬਾਲੀ ਨੇ ਦੱਸਿਆ ਕਿ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਕੇਵਲ ਸਿੰਘ ਕੇਬਾ ਪੁੱਤਰ ਕਰਮ ਸਿੰਘ ਅਤੇ ਉਸ ਦਾ ਸਾਥੀ ਹਰਚੈਨ ਸਿੰਘ ਪੁੱਤਰ ਅਜੀਤ ਸਿੰਘ ਦੋਵੇਂ ਵਾਸੀ ਪਿੰਡ ਕਲਿਆਣਪੁਰ ਥਾਣਾ ਲਾਂਬੜਾ ਬਾਹਰਲੇ ਰਾਜਾਂ ਤੋਂ ਨਾਜਾਇਜ਼ ਸ਼ਰਾਬ ਸਮੱਗਲਿੰਗ ਕਰ ਕੇ ਇਲਾਕੇ ਵਿਚ ਵੇਚ ਰਹੇ ਹਨ| ਇਨ੍ਹਾਂ ਕੋਲ ਇਕ ਥ੍ਰੀ-ਵ੍ਹੀਲਰ ਹੈ, ਜਿਸ ਨੂੰ ਇਨ੍ਹਾਂ ਨੇ ਚਲਦਾ-ਫ਼ਿਰਦਾ ਸ਼ਰਾਬ ਦਾ ਠੇਕਾ ਬਣਾਇਆ ਹੋਇਆ ਹੈ |

ਥਾਣਾ ਮੁਖੀ ਨੇ ਦੱਸਿਆ ਕਿ ਪਿੰਡ ਤਾਜਪੁਰ ਨੇੜੇ ਨਾਕਾਬੰਦੀ ਦੌਰਾਨ ਉਕਤ ਥ੍ਰੀ-ਵ੍ਹੀਲਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 41 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ | ਮੌਕੇ ਤੋਂ ਉਕਤ ਦੋਵੇਂ ਮੁਲਜ਼ਮਾਂ ਨੂੰ ਸ਼ਰਾਬ ਸਣੇ ਕਾਬੂ ਕਰ ਲਿਆ ਗਿਆ | ਪੁਲਸ ਵਲੋਂ ਨਾਜਾਇਜ਼ ਸ਼ਰਾਬ ਅਤੇ ਥ੍ਰੀ-ਵ੍ਹੀਲਰ ਨੂੰ ਕਬਜ਼ੇ ਵਿਚ ਲੈ ਕੇ ਦੋਵਾਂ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਦਿੱਤਾ ਗਿਆ ਹੈ।


Karan Kumar

Content Editor

Related News