ਨਸ਼ੇ ਵਾਲੇ ਪਦਾਰਥ ਸਮੇਤ 2 ਕਾਬੂ

08/16/2019 11:45:36 PM

ਕਪੂਰਥਲਾ (ਭੂਸ਼ਣ)- ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਭਾਰੀ ਮਾਤਰਾ 'ਚ ਨਸ਼ੇ ਵਾਲੇ ਪਦਾਰਥ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਸਤਿੰਦਰ ਸਿੰਘ ਦੇ ਹੁਕਮਾਂ 'ਤੇ ਜ਼ਿਲੇ ਚੱਲ ਰਹੀ ਡਰੱਗ ਵਿਰੋਧੀ ਮੁਹਿੰਮ ਤਹਿਤ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਇੰਸਪੈਕਟਰ ਵਿਕਰਮ ਸਿੰਘ ਨੇ ਸਬ-ਇੰਸਪੈਕਟਰ ਅਮਨਦੀਪ ਕੁਮਾਰ ਨਾਲ ਸੁਭਾਨਪੁਰ ਮਾਰਗ 'ਤੇ ਨਾਕੇਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਜਦੋਂ 2 ਸ਼ੱਕੀ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰ ਕੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ।

ਪੁੱਛਗਿਛ ਦੌਰਾਨ ਮੁਲਜ਼ਮਾਂ ਨੇ ਆਪਣੇ ਨਾਂ ਕਰਨੈਲ ਸਿੰਘ ਪੁੱਤਰ ਸੁਰਜੀਤ ਸਿੰਘ ਨਿਵਾਸੀ ਪਿੰਡ ਬੂਟ ਕਪੂਰਥਲਾ ਅਤੇ ਮੇਜਰ ਸਿੰਘ ਉਰਫ ਨਿੱਕਾ ਪੁੱਤਰ ਬਾਵਾ ਸਿੰਘ ਵਾਸੀ ਪਿੰਡ ਵਡਾਤੇੜਾ ਥਾਣਾ ਅਜਨਾਲਾ ਦੱਸਿਆ। ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਤੋਂ 65-65 ਗ੍ਰਾਮ ਨਸ਼ੇ ਵਾਲਾ ਪਦਾਰਥ ਬਰਾਮਦ ਹੋਇਆ। ਪੁੱਛਗਿਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਨਸ਼ੇ ਵਾਲੇ ਪਦਾਰਥ ਵੇਚਣ ਦਾ ਧੰਦਾ ਕਰਦੇ ਹਨ ਅਤੇ ਬਰਾਮਦ ਨਸ਼ੇ ਵਾਲੇ ਪਦਾਰਥ ਕਿਸੇ ਖਾਸ ਗਾਹਕ ਨੂੰ ਦੇਣ ਜਾ ਰਹੇ ਸਨ। ਮੁਲਜ਼ਮਾਂ ਤੋਂ ਪੁੱਛਗਿਛ ਜਾਰੀ ਹੈ।


Karan Kumar

Content Editor

Related News