ਹੈਰੋਇਨ ਅਤੇ ਚੂਰਾ-ਪੋਸਤ ਸਣੇ 2 ਗ੍ਰਿਫਤਾਰ

Saturday, Mar 14, 2020 - 11:11 PM (IST)

ਹੈਰੋਇਨ ਅਤੇ ਚੂਰਾ-ਪੋਸਤ ਸਣੇ 2 ਗ੍ਰਿਫਤਾਰ

ਕਪੂਰਥਲਾ,(ਭੂਸ਼ਣ)- ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਭਾਰੀ ਮਾਤਰਾ ’ਚ ਹੈਰੋਇਨ ਅਤੇ ਚੂਰਾ-ਪੋਸਤ ਦੀ ਖੇਪ ਨਾਲ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਇੰਸਪੈਕਟਰ ਨਵਦੀਪ ਸਿੰਘ ਨੇ ਪੁਲਸ ਟੀਮ ਨਾਲ ਪਿੰਡ ਬਾਦਸ਼ਾਹਪੁਰ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਜਦੋਂ ਇਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਜਦੋਂ ਮੁਲਜ਼ਮ ਤੋਂ ਉਸ ਦਾ ਨਾਂ ਅਤੇ ਪਤਾ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਂ ਰੋਸ਼ਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਬਾਦਸ਼ਾਹਪੁਰ ਥਾਣਾ ਕੋਤਵਾਲੀ ਕਪੂਰਥਲਾ ਦੱਸਿਆ। ਮੁਲਜ਼ਮ ਤੋਂ ਬਰਾਮਦ ਪਲਾਸਟਿਕ ਦੇ ਬੋਰੇ ’ਚੋਂ 7 ਕਿਲੋ ਚੂਰਾ-ਪੋਸਤ ਬਰਾਮਦ ਹੋਇਆ। ਪੁੱਛਗਿਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਸ ਨੇ ਬਰਾਮਦ ਚੂਰਾ-ਪੋਸਤ ਆਪਣੇ ਖਾਸ ਗਾਹਕਾਂ ਨੂੰ ਸਪਲਾਈ ਕਰਨਾ ਸੀ। ਮੁਲਜ਼ਮ ਕਿਸ ਤੋਂ ਚੂਰਾ-ਪੋਸਤ ਦੀ ਖੇਪ ਲੈ ਕੇ ਆਇਆ ਅਤੇ ਕਿਸ ਨੂੰ ਸਪਲਾਈ ਕਰਨੀ ਸੀ। ਇਸ ਸਬੰਧੀ ਉਸ ਤੋਂ ਪੁੱਛਗਿਛ ਜਾਰੀ ਹੈ। ਉਥੇ ਦੂਜੇ ਪਾਸੇ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਪਿੰਡ ਭਗਤਪੁਰ ਨਜ਼ਦੀਕ ਨਾਕਾਬੰਦੀ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਤੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿਛ ਦੌਰਾਨ ਮੁਲਜ਼ਮ ਨੇ ਆਪਣਾ ਨਾਂ ਅਰੁਣ ਕੁਮਾਰ ਉਰਫ ਵਿੱਕੀ ਪੁੱਤਰ ਕਮਲ ਕੁਮਾਰ ਨਿਵਾਸੀ ਮੁਹੱਲਾ ਸ਼ੇਰਗਡ਼੍ਹ ਕਪੂਰਥਲਾ ਦੱਸਿਆ। ਪੁੱਛਗਿਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਬਰਾਮਦ ਹੈਰੋਇਨ ਆਪਣੇ ਖਾਸ ਗਾਹਕਾਂ ਨੂੰ ਦੇਣ ਜਾ ਰਿਹਾ ਸੀ। ਦੋਵਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


author

Bharat Thapa

Content Editor

Related News