ਭੋਗਪੁਰ ''ਚ ਮੈਡੀਕਲ ਨਸ਼ੇ ਦੀ ਸਪਲਾਈ ਕਰਕੇ ਆ ਰਹੇ 2 ਨੌਜਵਾਨ ਚੜ੍ਹੇ ਪੁਲਸ ਅੜਿੱਕੇ

10/16/2020 2:15:56 PM

ਜਲੰਧਰ (ਜ.ਬ.)— ਲੁਧਿਆਣਾ ਤੋਂ ਆ ਕੇ ਭੋਗਪੁਰ 'ਚ ਮੈਡੀਕਲ ਨਸ਼ੇ ਦੀ ਸਪਲਾਈ ਕਰਕੇ ਵਾਪਸ ਪਰਤ ਰਹੇ ਨਾਈ ਅਤੇ ਉਸ ਦੇ ਸਾਥੀ ਨੂੰ ਰੇਰੂ ਗੇਟ ਦੇ ਬਾਹਰ ਲੱਗਣ ਵਾਲੇ ਨਾਕੇ 'ਤੇ ਜਲੰਧਰ ਕਮਿਸ਼ਨਰੇਟ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਨਾਕਾ ਦੇਖ ਕੇ ਭੱਜਣ ਦੀ ਫਿਰਾਕ ਵਿਚ ਸਨ ਪਰ ਟ੍ਰੈਫਿਕ ਜਾਮ ਹੋਣ ਕਾਰਨ ਉਹ ਗੱਡੀ ਨਹੀਂ ਭਜਾ ਸਕੇ।
ਮੁਲਜ਼ਮਾਂ ਦੇ ਕਾਰ ਦੀ ਤਲਾਸ਼ੀ ਲੈਣ 'ਤੇ 26,600 ਨਸ਼ੇ ਦੀਆਂ ਗੋਲੀਆਂ ਅਤੇ 400 ਕੈਪਸੂਲ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ: ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਸ਼ਾਮਲ ਹੋਣਗੇ ਨਵਜੋਤ ਸਿੱਧੂ!

ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਾਲੀ ਟੀਮ ਨੂੰ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ 'ਚ ਪਤਾ ਲੱਗਾ ਹੈ ਕਿ ਇਹ ਲੁਧਿਆਣਾ ਦੇ ਇਕ ਵਿਅਕਤੀ ਲਈ ਕੰਮ ਕਰਦੇ ਹਨ। ਪਿਊਸ਼ ਉਸ ਵਿਅਕਤੀ ਦੇ ਗੋਦਾਮ 'ਚ ਨੌਕਰੀ ਕਰਦਾ ਹੈ ਅਤੇ ਆਪਣੇ ਮਾਲਕ ਲਈ ਸੰਨੀ ਨਾਲ ਮਿਲ ਕੇ ਨਸ਼ੇ ਦੀ ਸਪਲਾਈ ਕਰਦਾ ਸੀ।

ਇਹ ਵੀ ਪੜ੍ਹੋ: ਰਾਹ ਜਾਂਦੀ ਬੀਬੀ ਨੂੰ ਝਪਟਮਾਰਾਂ ਨੇ ਘੇਰਿਆ,ਵਾਹ ਨਾ ਚੱਲਦਾ ਵੇਖ ਦਾਗੇ ਹਵਾਈ ਫ਼ਾਇਰ

ਪੁਲਸ ਨੇ ਮੁੱਖ ਮੁਲਜ਼ਮ ਦੀ ਗ੍ਰਿਫਤਾਰੀ ਲਈ ਲੁਧਿਆਣਾ 'ਚ ਛਾਪੇਮਾਰੀ ਵੀ ਕੀਤੀ ਪਰ ਉਹ ਫਰਾਰ ਮਿਲਿਆ। ਮੁਲਜ਼ਮਾਂ ਨੇ ਮੰਨਿਆ ਕਿ ਉਹ ਭੋਗਪੁਰ ਅਤੇ ਨੇੜਲੇ ਪਿੰਡਾਂ ਵਿਚ ਨਸ਼ੇ ਦੀਆਂ ਗੋਲੀਆਂ ਅਤੇ ਕੈਪਸੂਲ ਵੇਚਦੇ ਸਨ।ਪੁਲਸ ਕਮਿਸ਼ਨਰ ਭੁੱਲਰ ਨੇ ਕਿਹਾ ਕਿ ਇਸ ਰੈਕੇਟ ਨਾਲ ਜੁੜੇ ਹੋਰ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਸ ਨੇ ਪਿਊਸ਼ ਅਤੇ ਸੰਨੀ ਨੂੰ 2 ਦਿਨ ਲਈ ਪੁਲਸ ਰਿਮਾਂਡ 'ਤੇ ਲਿਆ ਹੈ।
ਇਹ ਵੀ ਪੜ੍ਹੋ: ਪਟਿਆਲਾ 'ਚ ਪੈਸਿਆਂ ਖਾਤਿਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ


shivani attri

Content Editor

Related News