ਚੋਰੀ ਦੇ 7 ਮੋਟਰਸਾਈਕਲਾਂ ਸਮੇਤ 2 ਨੌਜਵਾਨ ਚੜ੍ਹੇ ਪੁਲਸ ਅੜਿੱਕੇ

06/27/2020 1:53:41 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਕੁਲਦੀਸ਼, ਮੋਮੀ, ਸ਼ਰਮਾ)— ਟਾਂਡਾ ਪੁਲਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ ਚੋਰੀ ਕੀਤੇ ਗਏ 7 ਮੋਟਰਸਾਈਕਲ ਬਰਾਮਦ ਕੀਤੇ ਹਨ। ਥਾਣਾ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਗੌਰਵ ਗਰਗ ਅਤੇ ਡੀ.ਐੱਸ. ਪੀ. ਟਾਂਡਾ ਦਲਜੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਨੂੰ ਇਹ ਸਫਲਤਾ ਮਿਲ ਮਿਲੀ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਇਹ ਇਲਾਕੇ ਰਹਿਣਗੇ ਸੀਲ, ਕੰਟੇਨਮੈਂਟ ਜ਼ੋਨ ਦੀ ਨਵੀਂ ਸੂਚੀ ਹੋਈ ਜਾਰੀ

ਥਾਣਾ ਮੁਖੀ ਨੇ ਦੱਸਿਆ ਕਿ ਥਾਣੇਦਾਰ ਗੁਰਮੀਤ ਸਿੰਘ, ਸੁਖਦੇਵ ਸਿੰਘ, ਬਲਵਿੰਦਰ ਸਿੰਘ ਦੀ ਟੀਮ ਵੱਲੋਂ ਪਿੰਡ ਰੜਾ ਮੋੜ ਨਜ਼ਦੀਕ ਕਾਬੂ ਕੀਤੇ ਗਏ, ਇਨ੍ਹਾਂ ਮੁਲਜ਼ਮਾਂ ਦੀ ਪਛਾਣ ਹਰਪਾਲ ਸਿੰਘ ਭਿੰਡਰ ਪੁੱਤਰ ਰੌਸ਼ਨ ਸਿੰਘ ਵਾਸੀ ਵੀਲਾ ਬਾਜੂ (ਘੁਮਾਣ) ਗੁਰਦਾਸਪੁਰ ਅਤੇ ਹਰਪ੍ਰੀਤ ਸਿੰਘ ਹੈਪੀ ਪੁੱਤਰ ਨਿਰਮਲ ਸਿੰਘ ਨਿਵਾਸੀ ਐਨੋਕੋਟ (ਗੁਰਦਾਸਪੁਰ)  ਦੇ ਰੂਪ 'ਚ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਟਾਂਡਾ ਪੁਲਸ ਦੀ ਟੀਮ ਜਦੋਂ ਪਿੰਡ ਰੜਾ ਮੋੜ ਨਜ਼ਦੀਕ ਗਸ਼ਤ ਕਰ ਰਹੀ ਸੀ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਉਕਤ ਮੁਲਜ਼ਮ ਜੋ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ ਅਤੇ ਮੋਟਰਸਾਈਕਲ ਚੋਰੀ ਕਰਕੇ ਸਸਤੇ ਭਾਅ 'ਚ ਵੇਚਦੇ ਹਨ ਅਤੇ ਮੋਟਰਸਾਈਕਲ ਚੋਰੀ ਕਰਕੇ ਬਿਆਸ ਦਰਿਆ ਇਲਾਕੇ 'ਚ ਲੁਕੋ ਦਿੰਦੇ ਹਨ ਅਤੇ ਉਨ੍ਹਾਂ 4-5 ਮੋਟਰਸਾਈਕਲ ਚੋਰੀ ਕਰਨ ਦੀਆਂ ਵਾਰਦਾਤਾਂ ਕੀਤੀਆਂ ਹਨ।

ਇਹ ਵੀ ਪੜ੍ਹੋ: ''ਕੋਰੋਨਾ'' ਤੋਂ ਜਲੰਧਰ ਨੂੰ ਸ਼ੁੱਕਰਵਾਰ ਮਿਲੀ ਥੋੜ੍ਹੀ ਰਾਹਤ, ਜਾਣੋ ਤਾਜ਼ਾ ਹਾਲਾਤ

ਸੂਚਨਾ ਮੁਤਾਬਕ ਅੱਜ ਵੀ ਉਹ ਚੋਰੀਸ਼ੁਦਾ ਮੋਟਰਸਾਈਕਲ ਵੇਚਣ ਆ ਰਹੇ ਹਨ। ਉਕਤ ਮੁਲਜ਼ਮਾਂ ਨੂੰ ਪੁਲਸ ਟੀਮ ਨੇ ਰੜਾ ਮੋੜ ਨਜ਼ਦੀਕ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਬਾਅਦ 'ਚ ਉਨ੍ਹਾਂ ਦੀ ਨਿਸ਼ਾਨਦੇਹੀ ਤੋਂ 6 ਹੋਰ ਮੋਟਰਸਾਈਕਲ ਬਰਾਮਦ ਹੋਏ ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਇਹ ਮੋਟਰਸਾਈਕਲ ਬਟਾਲਾ, ਅੰਮ੍ਰਿਤਸਰ ਅਤੇ ਟਾਂਡਾ ਇਲਾਕੇ 'ਚੋਂ ਚੋਰੀ ਕੀਤੇ ਸਨ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਕੋਲੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ:ਜਲੰਧਰ 'ਚ 12 ਹੋਰ ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ, 700 ਦੇ ਕਰੀਬ ਪੁੱਜਾ ਅੰਕੜਾ


shivani attri

Content Editor

Related News