ਨਸ਼ੇ ਵਾਲੇ ਪਦਾਰਥਾਂ ਅਤੇ ਨਕਦੀ ਸਮੇਤ 2 ਨੌਜਵਾਨ ਗ੍ਰਿਫ਼ਤਾਰ

Monday, Apr 29, 2024 - 06:25 PM (IST)

ਨਸ਼ੇ ਵਾਲੇ ਪਦਾਰਥਾਂ ਅਤੇ ਨਕਦੀ ਸਮੇਤ 2 ਨੌਜਵਾਨ ਗ੍ਰਿਫ਼ਤਾਰ

ਦਸੂਹਾ (ਝਾਵਰ)-ਦਸੂਹਾ ਪੁਲਸ ਵੱਲੋਂ ਵੱਖ-ਵੱਖ ਸਥਾਨਾਂ ਤੋਂ ਦੋ ਨੌਜਵਾਨਾਂ ਨੂੰ ਨਸ਼ੇ ਵਾਲੇ ਪਦਾਰਥਾਂ ਅਤੇ ਪੈਸਿਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਪਵਨ ਕੁਮਾਰ ਅਤੇ ਏ. ਐੱਸ. ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਦਸੂਹਾ ਪੁਲਸ ਵੱਲੋਂ ਸ਼ੱਕੀ ਅਨਸਰਾਂ ਖ਼ਿਲਾਫ਼ ਚਲਾਏ ਅਭਿਆਨ ਨੂੰ ਉਸ ਵੇਲੇ ਸਫ਼ਲਤਾ ਮਿਲੀ, ਜਦੋਂ ਦੋ ਵੱਖ-ਵੱਖ ਸਥਾਨਾਂ ਤੋਂ ਦੋ ਨੌਜਵਾਨਾਂ ਨੂੰ ਨਸ਼ੇ ਵਾਲੇ ਪਦਾਰਥਾਂ ਅਤੇ ਭਾਰਤੀ ਕਰੰਸੀ ਨਾਲ ਗ੍ਰਿਫ਼ਤਾਰ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਉਸਮਾਨ ਸ਼ਹੀਦ ਨਜ਼ਦੀਕ ਇਕ ਸ਼ੱਕੀ ਨੌਜਵਾਨ ਮੋਟਰਸਾਈਕਲ ’ਤੇ ਆ ਰਿਹਾ ਸੀ। ਉਸ ਨੂੰ ਪੁਲਸ ਵੱਲੋਂ ਰੋਕਿਆ ਗਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਉਸ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 95 ਗ੍ਰਾਮ ਨਸ਼ੇ ਵਾਲਾ ਪਦਾਰਥ ਅਤੇ 11,900 ਰੁਪਏ ਬਰਾਮਦ ਹੋਏ। ਪੁੱਛਗਿੱਛ ਕਰਨ ’ਤੇ ਨੌਜਵਾਨ ਨੇ ਆਪਣਾ ਨਾਂ ਸੁਨੀਲ ਕੁਮਾਰ ਉਰਫ ਨਾਗੀ ਪੁੱਤਰ ਪਾਲ ਵਾਸੀ ਛਾਂਗਲਾ ਦਸੂਹਾ ਦੱਸਿਆ।

ਇਹ ਵੀ ਪੜ੍ਹੋ-ਜਲੰਧਰ: ਸਵਿੱਫਟ ਗੱਡੀ 'ਚ ਆਏ ਵੱਡੇ ਘਰਾਂ ਦੇ ਕਾਕੇ, ਰਾਤ ਦੇ ਹਨੇਰੇ 'ਚ ਕਰ ਗਏ ਵੱਡਾ ਕਾਂਡ (ਵੀਡੀਓ)

ਇਸੇ ਤਰ੍ਹਾਂ ਪੁਲਸ ਪਾਰਟੀ ਨੇ ਚੈਕਿੰਗ ਸਮੇਂ ਇਕ ਸ਼ੱਕੀ ਨੌਜਵਾਨ ਨੂੰ ਹਸਪਤਾਲ ਵੱਲੋਂ ਆਉਂਦੇ ਨੂੰ ਰੋਕਿਆ, ਜੋ ਪੁਲਸ ਨੂੰ ਵੇਖ ਘਬਰਾ ਗਿਆ ਅਤੇ ਭੱਜਣ ਲੱਗਾ। ਪੁਲਸ ਵੱਲੋਂ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 55 ਗ੍ਰਾਮ ਨਸ਼ੇ ਵਾਲਾ ਪਦਾਰਥ ਬਰਾਮਦ ਹੋਇਆ, ਜਿਸ ਨੇ ਆਪਣਾ ਨਾਂ ਪ੍ਰਭਦੀਪ ਸਿੰਘ ਪਿੰਕਾ ਪੁੱਤਰ ਗੁਰਨਾਮ ਸਿੰਘ ਧਰਮਪੁਰ ਮੁਹੱਲਾ, ਦਸੂਹਾ ਦੱਸਿਆ। ਦੋਹਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਭਾਖੜਾ ਨੇ ਮਚਾਈ ਤਬਾਹੀ! ਤਾਸ਼ ਦੇ ਪੱਤਿਆਂ ਵਾਂਗ ਖਿਲਰਿਆ ਸੋਲਰ ਪਾਵਰ ਪਲਾਂਟ ਪ੍ਰਾਜੈਕਟ, ਵੇਖੋ ਖੌਫ਼ਨਾਕ ਮੰਜ਼ਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News