2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
Friday, May 22, 2026 - 11:52 AM (IST)
ਜਲੰਧਰ (ਧਵਨ)- ਕਾਊਂਟਰ ਇੰਟੈਲੀਜੈਂਸ ਵਿੰਗ (ਸੀ. ਆਈ.) ਅੰਮ੍ਰਿਤਸਰ ਨੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 2 ਸਕੇ ਭਰਾਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿਚੋਂ 5.5 ਕਿਲੋਗ੍ਰਾਮ ਹੈਰੋਇਨ, 4 ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਇਹ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਨੇ ਵੀਰਵਾਰ ਨੂੰ ਦਿੱਤੀ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬੌਬੀ ਸਿੰਘ ਅਤੇ ਹਰਜੀਤ ਸਿੰਘ ਵਾਸੀ ਪਿੰਡ ਰੋਖੇ, ਅਜਨਾਲਾ (ਅੰਮ੍ਰਿਤਸਰ) ਵਜੋਂ ਹੋਈ ਹੈ। ਬਰਾਮਦਗੀ ਤੋਂ ਇਲਾਵਾ ਪੁਲਸ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਸਰਹੱਦ ਪਾਰ ਦੇ ਇਕ ਸਮੱਗਲਰ ਦੇ ਸੰਪਰਕ ਵਿਚ ਸਨ ਅਤੇ ਹਥਿਆਰ ਤੇ ਗੋਲਾ-ਬਰੂਦ ਦੀ ਖੇਪ ਪ੍ਰਾਪਤ ਕਰ ਕੇ ਉਸ ਨੂੰ ਸੂਬੇ ਵਿਚ ਅੱਗੇ ਸਪਲਾਈ ਕਰਨ ਦਾ ਕੰਮ ਕਰ ਰਹੇ ਸਨ।
ਇਹ ਵੀ ਪੜ੍ਹੋ: ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ ਕਰ ਲਓ ਇਹ ਕੰਮ
ਉਨ੍ਹਾਂ ਦੱਸਿਆ ਕਿ ਸੀ. ਆਈ. ਅੰਮ੍ਰਿਤਸਰ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਬੌਬੀ ਅਤੇ ਹਰਜੀਤ ਨੇ ਹਾਲ ਹੀ ਵਿਚ ਹਥਿਆਰਾਂ ਅਤੇ ਗੋਲਾ-ਬਰੂਦ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਆਪਣੇ ਮੋਟਰਸਾਈਕਲ ’ਤੇ ਪਿੰਡ ਕਾਲੇ ਘਨੂਪੁਰ ਨੇੜੇ ਬਾਈਪਾਸ ਹਾਈਵੇਅ ਖੇਤਰ ਵਿਚ ਕਿਸੇ ਹੋਰ ਵਿਅਕਤੀ ਨੂੰ ਸੌਂਪਣ ਜਾ ਰਹੇ ਹਨ। ਪੁਲਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਇਲਾਕੇ ਵਿਚ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਪੁਲਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ! ਮਲੇਸ਼ੀਆਂ ਨਾਲ ਜੁੜੇ ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
