ਧੁੰਦ ਕਾਰਨ ਵਾਪਰੇ ਸੜਕ ਹਾਦਸੇ ’ਚ 2 ਕਾਰ ਸਵਾਰ ਜ਼ਖ਼ਮੀ
Monday, Jan 13, 2025 - 06:43 PM (IST)
ਦਸੂਹਾ (ਝਾਵਰ, ਨਾਗਲਾ)-ਗਰਨਾ ਸਾਹਿਬ ਬੱਸ ਸਟੈਂਡ ਦੇ ਨਜ਼ਦੀਕ ਇਕ ਸੈਂਟਰੋ ਕਾਰ ਧੁੰਦ ਕਾਰਨ ਪੁਲੀ ਵਿਚ ਜਾ ਵੱਜੀ। ਜਿਸ ਦੇ ਸਿੱਟੇ ਵਜੋਂ ਕਾਰ ਦਾ ਡਰਾਈਵਰ ਅਸ਼ਵਨੀ ਕੁਮਾਰ ਪੁੱਤਰ ਪ੍ਰੇਮਨਾਥ ਅਤੇ ਮਨੀਸ਼ ਕੁਮਾਰ ਪੁੱਤਰ ਚਮਨ ਲਾਲ ਨਿਵਾਸੀ ਆਰ. ਐੱਸ. ਪੁਰਾ ਜੰਮੂ ਜੋ ਜੰਮੂ ਤੋਂ ਜਲੰਧਰ ਜਾ ਰਹੇ ਸਨ, ਜ਼ਖਮੀ ਹੋ ਗਏ। ਹਾਦਸੇ ਕਾਰਨ ਕਾਰ ਦੇ ਪਰਖੱਚੇ ਉੱਡ ਗਏ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਸਵੇਰੇ 7 ਤੋਂ ਰਾਤ 9 ਵਜੇ ਤੱਕ ਲੱਗ ਗਈ ਇਹ ਪਾਬੰਦੀ
ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਹਾਦਸਾ ਸਥਾਨ ’ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਦਾਖ਼ਲ ਕਰਵਾਇਆ। ਜਦਕਿ ਇਕ ਗੰਭੀਰ ਜ਼ਖਮੀ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਸੜਕ ਸੁਰੱਖਿਆ ਫੋਰਸ ਦੇ ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਤੁਰੰਤ ਮੈਡੀਕਲ ਸਹਾਇਤਾ ਸਿਵਲ ਹਸਪਤਾਲ ਦਸੂਹਾ ਵਿਖੇ ਦਿਵਾਈ ਗਈ। ਇਸ ਸਬੰਧੀ ਅਗਲੀ ਜਾਂਚ ਥਾਣਾ ਦਸੂਹਾ ਵੱਲੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਟਰਾਲੇ ਦੀਆਂ ਬਰੇਕਾਂ ਫੇਲ੍ਹ ਹੋਣ ਕਾਰਨ ਵਾਪਰਿਆ ਵੱਡਾ ਹਾਦਸਾ, ਮਚਿਆ ਚੀਕ-ਚਿਹਾੜਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e