ਨਸ਼ੇ ਵਾਲੇ 700 ਕੈਪਸੂਲਾਂ ਸਮੇਤ 2 ਨਸ਼ਾ ਸਮੱਗਲਰ ਗ੍ਰਿਫ਼ਤਾਰ

Thursday, Mar 28, 2024 - 01:39 PM (IST)

ਨਸ਼ੇ ਵਾਲੇ 700 ਕੈਪਸੂਲਾਂ ਸਮੇਤ 2 ਨਸ਼ਾ ਸਮੱਗਲਰ ਗ੍ਰਿਫ਼ਤਾਰ

ਸੁਲਤਾਨਪੁਰ ਲੋਧੀ (ਸੋਢੀ, ਧੀਰ)-ਵਤਸਲਾ ਗੁਪਤਾ ਸੀਨੀਅਰ ਪੁਲਸ ਕਪਤਾਨ ਕਪੂਰਥਲਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੌਰਾਨ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਅਤੇ ਮਾੜੇ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਸਰਬਜੀਤ ਸਿੰਘ ਰਾਏ ਐੱਸ. ਪੀ. ਡੀ. ਕਪੂਰਥਲਾ ਅਤੇ ਬਬਨਦੀਪ ਸਿੰਘ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਦੀ ਅਗਵਾਈ ਹੇਠ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੂੰ ਭਾਰੀ ਸਫਲਤਾ ਹਾਸਲ ਹੋਈ, ਜਦੋਂ ਨਸ਼ੇ ਵਾਲੇ ਕੈਪਸੂਲਾਂ ਸਮੇਤ 2 ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਕਿਹਾ ਕਿ ਇੰਸਪੈਕਟਰ ਹਰਗੁਰਦੇਵ ਸਿੰਘ ਐੱਸ. ਐੱਚ. ਓ. ਥਾਣਾ ਸੁਲਤਾਨਪੁਰ ਲੋਧੀ ਦੀ ਅਗਵਾਈ ਹੇਠ ਸਬ ਇੰਸਪੈਕਟਰ ਰਜਿੰਦਰ ਸਿੰਘ ਪੁਲਸ ਪਾਰਟੀ ਸੁਲਤਾਨਪੁਰ ਲੋਧੀ ਤੋਂ ਲੋਹੀਆਂ ਚੁੰਗੀ ਪਾਸ ਪੁੱਜੀ ਤਾਂ ਚੌਕ ਵਿਚ ਚੰਡੀਗੜ੍ਹ ਬਸਤੀ ਸਾਇਡ ਕਿਨਾਰੇ ਦੋ ਮੋਨੇ ਨੌਜਵਾਨ ਖੜੇ ਵਿਖਾਈ ਦਿੱਤੇ, ਜੋ ਪੁਲਸ ਪਾਰਟੀ ਨੂੰ ਬਾ ਵਰਦੀ ਵੇਖ ਕੇ ਖਿਸਕਣ ਲੱਗੇ ਅਤੇ ਦੋਵੇਂ ਨੌਜਵਾਨਾਂ ਨੇ ਆਪਣੀ-ਆਪਣੀ ਪੈਟ ਦੀ ਸੱਜੀ ਜੇਬਾ ਵਿਚ 2 ਵਜਨਦਾਰ ਮੋਮੀ ਲਿਫ਼ਾਫ਼ੇ ਆਪਣੇ ਪੈਰਾ ਵਿਚਕਾਰ ਸੁੱਟ ਦਿੱਤੇ। ਉਨ੍ਹਾਂ ਕਿਹਾ ਕਿ ਉਕਤ ਨੂੰ ਪੁਲਸ ਪਾਰਟੀ ਨੇ ਸ਼ੱਕ ਦੀ ਬਿਨਾਹ ’ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ, ਜਿਨ੍ਹਾਂ ਨੇ ਆਪਣਾ ਨਾਮ ਸੁਰਜੀਤ ਸਿੰਘ ਉਰਫ਼ ਸੋਨੂੰ ਪੁੱਤਰ ਗੁਰਬਚਨ ਸਿੰਘ ਅਤੇ ਦੂਜੇ ਨੇ ਸੱਤਾ ਸਿੰਘ ਪੁੱਤਰ ਅਮਰ ਸਿੰਘ ਵਾਸੀਆਨ ਤੋਤੀ, ਥਾਣਾ ਸੁਲਤਾਨਪੁਰ ਲੋਧੀ ਦੱਸਿਆ।

ਇਹ ਵੀ ਪੜ੍ਹੋ:  ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੱਲੋਂ ਸੁੱਟੇ ਮੋਮੀ ਲਿਫ਼ਾਫ਼ਿਆਂ ਵਿਚੋਂ 700 ਨਸ਼ੇ ਵਾਲੇ ਕੈਪਸੂਲ ਬਿਨਾਂ ਮਾਰਕਾ ਬਰਾਮਦ ਹੋਏ, ਜਿਸ ’ਤੇ ਮੁਕੱਦਮਾ ਥਾਣਾ ਸੁਲਤਾਨਪੁਰ ਲੋਧੀ ਵਿਖੇ ਦਰਜ ਕੀਤਾ। ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇੰਸਪੈਕਟਰ ਹਰਗੁਰਦੇਵ ਸਿੰਘ ਨੇ ਹੋਰ ਜਾਣਕਾਰੀ ਦਿੰਦੇ ਦੱਸਿਆ ਕਿ ਪੁਲਸ ਰਿਮਾਂਡ ਦੌਰਾਨ ਹੋਰ ਪੁੱਛਗਿੱਛ ਕੀਤੀ ਜਾਵੇਗੀ ਅਤੇ ਹੋਰ ਨਸ਼ਾ ਤਸਕਰਾ ਦੇ ਨਾਮ ਸਾਹਮਣੇ ਆਉਣ ਅਤੇ ਹੋਰ ਬਰਾਮਦਗੀ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ:  MP ਸੁਸ਼ੀਲ ਰਿੰਕੂ ਤੇ MLA ਅੰਗੁਰਾਲ ਦੇ ਪਾਰਟੀ ਛੱਡਣ ਨਾਲ 'ਆਪ' ਦੀ ਹੋਂਦ ਡਗਮਗਾਈ, BJP ਨੂੰ ਕਈ ਸੀਟਾਂ ’ਤੇ ਮਿਲੇਗਾ ਲਾਭ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News