ਥਾਣਾ ਮਕਸੂਦਾਂ ਦੀ ਪੁਲਸ ਨੇ 10 ਕਿਲੋ ਚੁਰਾ ਪੋਸਤ ਸਣੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

08/04/2022 1:53:16 PM

ਜਲੰਧਰ (ਸੁਨੀਲ)- ਥਾਣਾ ਮਕਸੂਦਾਂ ਦੀ ਪੁਲਸ ਨੇ ਅੱਜ 10 ਕਿਲੋ ਚੁਰਾ ਪੋਸਤ ਸਣੇ 2 ਨਸ਼ਾ ਤਸਕਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਥਾਣਾ ਮੁਖੀ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਵਿੱਧੀਪੁਰ ਨੇੜੇ ਨਾਕਾਬੰਦੀ ਕੀਤੀ ਸੀ ਅਤੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਸੜਕ 'ਤੇ ਇਕ ਔਰਤ ਅਤੇ ਇਕ ਨੌਜਵਾਨ ਸਿਰ 'ਤੇ ਬੋਰਾ ਰੱਖ ਕੇ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ 'ਤੇ ਪੁਲਸ ਨੇ ਦੋਵਾਂ ਨੂੰ ਰੋਕ ਕੇ ਪਲਾਸਟਿਕ ਦੇ ਬੋਰੇ ਦੀ ਤਲਾਸ਼ੀ ਲਈ, ਜਿਸ 'ਚੋਂ  10 ਕਿਲੋ ਚੂਰਾ ਪੋਸਤ ਬਰਾਮਦ ਹੋਇਆ। 

ਇਹ ਵੀ ਪੜ੍ਹੋ: ਬਿੱਲ ਮੁਆਫ਼ੀ ਨੂੰ ਲੈ ਕੇ ਉਮੀਦਾਂ ’ਤੇ ਫਿਰਿਆ ਪਾਣੀ: ਜ਼ਿਆਦਾਤਰ ਖ਼ਪਤਕਾਰਾਂ ਨੂੰ ਨਹੀਂ ਮਿਲ ਸਕੇਗਾ ਲਾਭ
ਪੁਲਸ ਨੇ ਨੌਜਵਾਨ ਅਤੇ ਔਰਤ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਸੀ. ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸੂਰਜ ਊਰਫ਼ ਲਾਲੀ ਵਾਸੀ ਪਿੰਡ ਚਾਂਦਪੁਰ ਪਤਾਰਾ ਅਤੇ ਆਸ਼ਾ ਊਰਫ਼ ਰੀਨਾ ਪਤਨੀ ਸਰਬਜੀਤ ਸਿੰਘ ਪਤਨੀ ਸਾਬੀ ਵਾਸੀ ਕਪੂਰਥਲਾ ਵਜੋਂ ਹੋਈ ਹੈ। ਆਸ਼ਾ ਦਾ ਪਤੀ ਕਸ਼ਮੀਰ 'ਚ ਕੰਮ ਕਰਦਾ ਹੈ। ਪੁਲਸ ਇਹ ਪਤਾ ਕਰਨ 'ਚ ਲੱਗੀ ਹੈ ਕਿ ਚੂਰਾ ਪੋਸਤ ਕਿਥੋਂ ਲੈ ਕੇ ਆਏ ਸੀ ਅਤੇ ਕਿਸ ਨੂੰ ਸਪਲਾਈ ਕਰਨਾ ਸੀ।

ਇਹ ਵੀ ਪੜ੍ਹੋ: ਖਹਿਰਾ ਦੀ ਭਗਵੰਤ ਮਾਨ ਤੇ ਕੁਲਦੀਪ ਧਾਲੀਵਾਲ ਨੂੰ ਚੁਣੌਤੀ, ਕਿਹਾ-ਦਮ ਹੈ ਤਾਂ LPU ਮਾਮਲੇ ਦੀ ਕਰੋ ਜਾਂਚ
 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News