ਨਸ਼ੇ ਵਾਲੇ ਕੈਪਸੂਲਾਂ ਦੀ ਸਪਲਾਈ ਦੇਣ ਜਾ ਰਹੇ 2 ਕਾਬੂ

03/19/2020 11:44:03 PM

ਜਲੰਧਰ, (ਵਰੁਣ)- ਥਾਣਾ ਭਾਰਗੋ ਕੈਂਪ ਦੀ ਪੁਲਸ ਨੇ ਨਸ਼ੇ ਵਾਲੇ ਕੈਪਸੂਲਾਂ ਦੀ ਸਪਲਾਈ ਦੇਣ ਜਾ ਰਹੇ 2 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 1000 ਨਸ਼ੇ ਵਾਲੇ ਕੈਪਸੂਲ ਬਰਾਮਦ ਹੋਏ ਹਨ। ਥਾਣਾ ਭਾਰਗੋ ਕੈਂਪ ਦੇ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਰਤਨ ਸਿੰਘ ਤੇ ਏ. ਐੱਸ. ਆਈ. ਸ਼ਿੰਗਾਰਾ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਨਾਕਾਬੰਦੀ ਦੌਰਾਨ ਬਲਵਿੰਦਰ ਸਿੰਘ ਵਿੱਕੀ ਪੁੱਤਰ ਪਿਆਰਾ ਸਿੰਘ ਵਾਸੀ ਆਜ਼ਾਦ ਨਗਰ ਸ਼ਾਹਕੋਟ ਹਾਲ ਵਾਸੀ ਲੇਬਰ ਕਾਲੋਨੀ ਗੜ੍ਹਾ ਤੇ ਰਮਨਦੀਪ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਭਾਰਗੋ ਕੈਂਪ ਨੂੰ ਕਾਬੂ ਕੀਤਾ, ਜਿਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਕੈਪਸੂਲ ਕਿਥੋਂ ਖਰੀਦ ਕੇ ਲੈ ਕੇ ਆਏ ਸਨ।

Bharat Thapa

This news is Content Editor Bharat Thapa