ਭਿਆਨਕ ਸੜਕ ਹਾਦਸੇ ਦੌਰਾਨ 2 ਦੋਸਤਾਂ ਦੀ ਮੌਤ

01/17/2020 11:04:50 PM

ਫਗਵਾੜਾ, (ਜਲੋਟਾ)— ਸਥਾਨਕ ਬੰਗਾ ਰੋਡ 'ਤੇ ਇਕ ਕੈਂਟਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ 2 ਨੌਜਵਾਨ ਦੋਸਤਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸਾਹਿਬ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਜੱਸੋਮਾਜ਼ਰਾ ਅਤੇ ਕਿਰਨਦੀਪ ਪੁੱਤਰ ਰਾਜ ਪਾਲ ਵਾਸੀ ਚੱਕ ਮੰਡੇਰ ਦੇ ਰੂਪ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਜਦੋਂ ਦੋਵੇਂ ਦੋਸਤ ਮੋਟਰਸਾਈਕਲ 'ਤੇ ਜਾ ਰਹੇ ਸਨ ਤਾਂ ਬੰਗਾ ਰੋਡ 'ਤੇ ਬਿਜਲੀ ਘਰ ਨੇੜੇ ਇਕ ਕੈਂਟਰ ਦੀ ਲਪੇਟ 'ਚ ਆ ਗਏ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਦੋਵੇਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਦਾ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

KamalJeet Singh

This news is Content Editor KamalJeet Singh